Join
Monday, March 23, 2026
Monday, March 23, 2026

ਪੰਜਾਬ ਪੁਲਿਸ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆ ਵਿੱਚ ਰਾਤ ਨੂੰ ਨਾਕਾਬੰਦੀ ਕਰਕੇ ਵਾਹਨਾਂ ਦੀ ਕੀਤੀ ਜਾ ਰਹੀ ਚੈਕਿੰਗ

ਵਿਸ਼ੇਸ਼ ਜਾਂਚ ਮੁਹਿੰਮ ਦੀ ਅਗਵਾਈ ਖੁਦ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕੀਤੀ

ਪੰਜਾਬ ਪੁਲਿਸ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਪੰਜਾਬ ਪੁਲਿਸ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆ ਵਿੱਚ ਰਾਤ ਨੂੰ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੌਕੇ ਜਲੰਧਰ ਵਿਖੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਪਹੁੰਚੇ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਵਿਸਾਖੀ ਨੂੰ ਮੱਦੇਨਜ਼ਰ ਵੀ ਵਾਹਨ ਚੈੱਕ ਕੀਤੇ ਜਾ ਰਹੇ ਹਨ।
ਇਸ ਵਿਸ਼ੇਸ਼ ਜਾਂਚ ਮੁਹਿੰਮ ਦੀ ਅਗਵਾਈ ਖੁਦ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕੀਤੀ। ਅੰਮ੍ਰਿਤਸਰ ਤੋਂ ਲੈ ਕੇ ਲੁਧਿਆਣਾ ਤੱਕ, ਹਰ ਜ਼ਿਲ੍ਹੇ ਵਿੱਚ, ਪੁਲਿਸ ਪੂਰੀ ਚੌਕਸੀ ਨਾਲ ਸੜਕਾਂ ‘ਤੇ ਦਿਖਾਈ ਦਿੱਤੀ।
ਗੌਰਵ ਯਾਦਵ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸਾਡਾ ਸਹਿਯੋਗ ਦਿਓ ਅਤੇ ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਪੰਜਾਬ ਪੁਲਿਸ ਦਾ ਕੋਈ ਵੀ ਮੁਲਾਜ਼ਮ ਡਰੱਗ ਵਿੱਚ ਪਾਇਆ ਗਿਆ ਤਾਂ ਉਸ ਉੱਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਲੁਧਿਆਣਾ ਦੇ ਏ.ਡੀ.ਜੀ.ਪੀ. (ਟ੍ਰੈਫਿਕ) ਏ.ਐਸ. ਰਾਏ ਅਤੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਨਿੱਜੀ ਤੌਰ ‘ਤੇ ਇਸ ਕਾਰਵਾਈ ਦੀ ਅਗਵਾਈ ਕੀਤੀ। ਲੁਧਿਆਣਾ ਰੇਲਵੇ ਸਟੇਸ਼ਨ ਨੇੜੇ ਮੀਡੀਆ ਨਾਲ ਗੱਲਬਾਤ ਕਰਦਿਆਂ ਏਡੀਜੀਪੀ ਰਾਏ ਨੇ ਕਿਹਾ ਕਿ ਖੁਫੀਆ ਜਾਣਕਾਰੀ ਦੇ ਆਧਾਰ ‘ਤੇ, ਸ਼ਹਿਰ ਵਿੱਚ ਕੁੱਲ 12 ਚੌਕੀਆਂ ਸਥਾਪਤ ਕੀਤੀਆਂ ਗਈਆਂ ਹਨ। ਸ਼ਹਿਰ ਦੇ ਸਾਰੇ ਪ੍ਰਵੇਸ਼ ਅਤੇ ਨਿਕਾਸ ਰਸਤਿਆਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ।
ਰਾਏ ਨੇ ਕਿਹਾ ਕਿ ਇਸ ਮੁਹਿੰਮ ਵਿੱਚ 240 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਹਿੱਸਾ ਲਿਆ ਅਤੇ ਹਰ ਲੰਘਣ ਵਾਲੇ ਵਾਹਨ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਗਈ। ਬਾਹਰੀ ਰਾਜਾਂ ਤੋਂ ਆਉਣ ਵਾਲੇ ਵਾਹਨਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ। ਇਹ ਕਾਰਵਾਈ ਸਵੇਰੇ ਚਾਰ ਵਜੇ ਤੱਕ ਜਾਰੀ ਰਹੀ ਅਤੇ ਬਿਨਾਂ ਕਿਸੇ ਰੁਕਾਵਟ ਦੇ ਕੀਤੀ ਗਈ।
ਡੀਜੀਪੀ ਗੌਰਵ ਯਾਦਵ ਨੇ ਸਪੱਸ਼ਟ ਕੀਤਾ ਕਿ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸੂਬੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ।

Related Articles

LEAVE A REPLY

Please enter your comment!
Please enter your name here

Latest Articles

2

2