Join
Monday, March 23, 2026
Monday, March 23, 2026

ਸੀਨੀਅਰ ਪੁਲਿਸ ਕਪਤਾਨ ਡਾ. ਮਹਿਤਾਬ ਸਿੰਘ ਨੇ ਕੀਤੀ ਹਾਈਟੈੱਕ ਨਾਕਾ ਆਸਰੋਂ ਦੀ ਚੈਕਿੰਗ ਮੁਹਿੰਮ ਟੀਮ ਦੀ ਕੀਤੀ ਅਗਵਾਈ

ਨਵਾਂਸ਼ਹਿਰ /ਕਾਠਗੜ੍ਹ , 12 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ ) 

ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ‘ਨਾਈਟ ਡੌਮੀਨੇਸ਼ਨ ਆਪਰੇਸ਼ਨ’ ਤਹਿਤ 11 ਅਤੇ 12 ਅਪ੍ਰੈਲ ਦੀ ਦਰਮਿਆਨੀ ਰਾਤ ਨੂੰ ਜ਼ਿਲ੍ਹੇ ਭਰ ਵਿਚ ਵਿਸ਼ੇਸ਼ ਨਾਕਾਬੰਦੀ ਅਤੇ ਪੈਟਰੋਲਿੰਗ ਪਾਰਟੀਆਂ ਤਾਇਨਾਤ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਸੀਨੀਅਰ ਪੁਲਿਸ ਕਪਤਾਨ ਡਾ. ਮਹਿਤਾਬ ਸਿੰਘ ਦੀ ਅਗਵਾਈ ਹੇਠ ਆਸਰੋਂ ਹਾਈਟੈੱਕ ਨਾਕੇ ਤੇ ਚੱਲੀ ਚੈਕਿੰਗ ਮੁਹਿੰਮ ਦੌਰਾਨ ਡੀ ਐਸ ਪੀ (ਡੀ) ਅਮਨਦੀਪ ਸਿੰਘ ਅਤੇ ਥਾਣਾ ਕਾਠਗੜ੍ਹ ਦੇ ਐਸ ਐਚ ਓ ਇੰਸਪੈਕਟਰ ਰਣਜੀਤ ਸਿੰਘ ਅਤੇ ਇੰਸਪੈਕਟਰ ਪੂਰਨ ਸਿੰਘ ਦੀ ਪੁਲਿਸ ਪਾਰਟੀ ਵੱਲੋਂ ਰਾਤ ਭਰ ਵਾਹਨਾਂ ਦੀ ਜਾਂਚ ਕਰਨ ਦੇ ਨਾਲ-ਨਾਲ ਸ਼ੱਕੀਆਂ ਕੋਲ਼ੋਂ ਪੁੱਛ-ਗਿੱਛ ਕੀਤੀ ਗਈ। ਕਾਠਗੜ੍ਹ  ਵਾਹਨਾਂ ਦੇ ਅਧੂਰੇ ਕਾਗਜ਼ਾਂ ਦੇ ਚਲਾਨ ਵੀ ਕੱਟੇ ਗਏ ।

ਇਸ ਦੌਰਾਨ ਸੀਨੀਅਰ ਪੁਲਿਸ ਕਪਤਾਨ ਡਾ ਮਹਿਤਾਬ ਸਿੰਘ ਨੇ ਹਾਈਟੈੱਕ ਨਾਕਾ ਆਸਰੋਂ ਉੱਤੇ ਮੌਕੇ ‘ਤੇ ਜਾ ਕੇ ਰਾਤ ਨੂੰ ਡਿਊਟੀ ਨਿਭਾਅ ਰਹੇ ਪੁਲਿਸ ਅਫਸਰਾਂ ਅਤੇ ਜਵਾਨਾਂ ਦੀ ਹੌਸਲਾ ਅਫਜ਼ਾਈ ਵੀ ਕੀਤੀ।ਜਦੋਂ ਇਸ ਸਬੰਧੀ ਪੱਤਰਕਾਰਾਂ ਨੇ ਐਸ. ਐਸ. ਪੀ ਡਾ. ਮਹਿਤਾਬ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਲੋਕਾਂ ਨੂੰ ਸ਼ਾਂਤਮਈ ਮਾਹੌਲ ਉਪਲਬੱਧ ਕਰਵਾਉਣ ਦੀ ਵਚਨਬੱਧਤਾ ਤਹਿਤ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਏ ਗਏ ਇਸ ਆਪਰੇਸ਼ਨ ਦਾ ਮਕਸਦ ਨਾਗਰਿਕਾਂ ਵਿਚ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਸਮਾਜ ਵਿਰੋਧੀ ਤੱਤਾਂ ਉੱਪਰ ਨਕੇਲ ਕੱਸਣਾ ਹੈ। ਉਨ੍ਹਾਂ ਦੱਸਿਆ ਕਿ ਰਾਤ 10 ਵਜੇ ਤੋਂ ਤੜਕੇ ਸਵੇਰੇ 4 ਵਜੇ ਤੱਕ ਚੱਲੇ ਇਸ ਆਪਰੇਸ਼ਨ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀਆਂ ਅਤੇ ਪੁਲਿਸ ਜਵਾਨਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਉਨ੍ਹਾਂ ਕਿਹਾ ਕਿ ਪੁਲਿਸ ਪੇਸ਼ੇਵਾਰਾਨਾ ਤਰੀਕੇ ਨਾਲ ਮਾੜੇ ਅਨਸਰਾਂ ਨੂੰ ਨਕੇਲ ਪਾਉਣ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਵਿਚੋਂ ਨਸ਼ੇ ਦੇ ਖ਼ਾਤਮੇ ਲਈ ਸ਼ੁਰੂ ਕੀਤਾ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਅੰਜ਼ਾਮ ਤੱਕ ਪਹੁੰਚਾਇਆ ਜਾਵੇਗਾ ਅਤੇ ਇਸ ਬੁਰਾਈ ਦਾ ਮੁਕੰਮਲ ਖ਼ਾਤਮਾ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿਰੋਧੀ ਅਤੇ ਸ਼ਰਾਰਤੀ ਤੱਤਾਂ ਨੂੰ ਨੱਥ ਪਾਉਣ ਲਈ ਪੁਲਿਸ ਨੂੰ ਸਹਿਯੋਗ ਦੇਣ ਅਤੇ ਉਨ੍ਹਾਂ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। 

Related Articles

LEAVE A REPLY

Please enter your comment!
Please enter your name here

Latest Articles

2

2