ਨਵਾਂਸ਼ਹਿਰ 12 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ)
ਬੀਤੇ ਸਮੇਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਕਈ ਵੱਡੇ ਉਤਰਾਅ- ਚੜ੍ਹਾਅ ਆਏ ਅਤੇ ਪਾਰਟੀ ਨੂੰ ਕਈ ਪ੍ਰੀਖਿਆਵਾਂ ਵਿੱਚੋਂ ਗੁਜਰਨਾ ਪਿਆ । ਪਾਰਟੀ ਦੇ ਜਿਹੜੇ ਆਗੂ ਇਸ ਗੱਲ ਤੋਂ ਭਲੀਭਾਂਤ ਜਾਣੂ ਸਨ ਕਿ ਪਾਰਟੀ ਦੀ ਇੱਕਜੁੱਟਤਾ ਵਿੱਚ ਹੀ ਭਲਾਈ ਹੈ ਉਹਨਾਂ ਨੇ ਕਦੇ ਵੀ ਪਾਰਟੀ ਤੋਂ ਹਟ ਕੇ ਕਿਸੇ ਤਰ੍ਹਾਂ ਦੀ ਕੋਈ ਬਿਆਨਬਾਜੀ ਨਹੀਂ ਕੀਤੀ। ਅੱਜ ਸੁਖਬੀਰ ਸਿੰਘ ਬਾਦਲ ਮੁੜ ਤੀਜੀ ਵਾਰ ਅਕਾਲੀ ਦਲ ਦੇ ਪ੍ਰਧਾਨ ਬਣਨ ਨਾਲ ਇਹ ਸਾਬਤ ਹੋ ਗਿਆ ਹੈ ਕਿ ਪਾਰਟੀ ਦਾ ਭਵਿੱਖ ਉਹਨਾਂ ਦੀ ਅਗਵਾਈ ਵਿੱਚ ਹੀ ਸੁਰੱਖਿਅਤ ਹੈ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਹਨੀ ਟੌਂਸਾ ਨੇ ਕਰਦਿਆਂ ਕਿਹਾ ਕਿ ਅਕਾਲੀ ਦਲ ਦੀ ਅਹਿਮ ਮੀਟਿੰਗ ਵਿੱਚ ਸ. ਸੁਖਬੀਰ ਸਿੰਘ ਬਾਦਲ ਨੂੰ ਸਰਬ ਸੰਮਤੀ ਨਾਲ ਪਾਰਟੀ ਪ੍ਰਧਾਨ ਚੁਣੇ ਜਾਣ ਨਾਲ ਸਮੁੱਚੇ ਅਕਾਲੀ ਵਰਕਰਾਂ, ਆਗੂਆਂ ਤੇ ਸਮਰਥਕਾਂ ਵਿੱਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਸ. ਬਾਦਲ ਦੇ ਪ੍ਰਧਾਨ ਬਣਨ ਨਾਲ ਪਾਰਟੀ ਵਧੇਰੇ ਮਜਬੂਤ ਹੋਵੇਗੀ ਅਤੇ ਸ਼ਾਨਦਾਰ ਜਿੱਤ ਵੱਲ ਵਧੇਗੀ।