ਨਵਾਂਸ਼ਹਿਰ 12 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ)
ਨਵਾਂ ਸ਼ਹਿਰ ਦੇ ਚੰਡੀਗੜ੍ਹ ਰੋਡ ਸਥਿਤ ਮੁਹੱਲਾ ਗੁਰੂ ਅੰਗਦ ਨਗਰ ਵਿਖੇ ਸਥਿਤ ਗੁਰਦੁਆਰਾ ਅੰਗਦ ਨਗਰ ਵਿਖੇ ਸ਼੍ਰੀ ਗੁਰੂ ਅੰਗਦ ਦੇਵ ਜੀ ਦੇ 521 ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲਾਨਾ ਲੜੀਵਾਰ ਗੁਰਮਤਿ ਸਮਾਗਮਾਂ ਦੀ ਆਰੰਭਤਾ ਬੜੇ ਜਾਹੌ ਜਲਾਲ ਨਾਲ ਮਿਤੀ 13 ਅਪ੍ਰੈਲ ਤੋਂ ਹੋਵੇਗੀ। ਇਸਦੀ ਜਾਣਕਾਰੀ ਦਿੰਦਿਆਂ ਗੁਰੂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਜਰਨੈਲ ਸਿੰਘ ਖਾਲਸਾ ਨੇ ਦੱਸਿਆ ਕਿ 13 ਅਪ੍ਰੈਲ ਤੋਂ ਸ੍ਰੀ ਗੁਰੂ ਅੰਗਦ ਦੇਵ ਜੀ ਦੇ 521ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਤਰੀ ਲੜੀਵਾਰ ਸਮਾਗਮ ਜੋ ਕਿ 28 ਅਪ੍ਰੈਲ ਤੱਕ ਨਿਰਵਿਘਨ ਚੱਲਣਗੇ ਰੋਜ਼ਾਨਾ ਸ਼ਾਮ 6 ਵਜੇ ਤੋਂ ਨੌਂ ਵਜੇ ਤੱਕ ਵੱਖ ਵੱਖ ਸਥਾਨਕ ਤੇ ਪੰਥਕ ਕੀਰਤਨੀ ਜਥੇ ਹਾਜ਼ਰੀ ਭਰਨਗੇ ਅਤੇ ਉਪਰੰਤ ਪੰਥ ਪ੍ਰਸਿੱਧ ਕਥਾ ਵਾਚਕ, ਪ੍ਰਚਾਰਕ , ਕੀਰਤਨੀ ਅਤੇ ਪੰਥਕ ਢਾਡੀ ਜਥੇ ਗੁਰਮਤਿ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ ਸਮਾਪਤੀ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।ਪਹਿਲੇ ਦਿਨ ਦੇ ਗੁਰਮਤਿ ਸਮਾਗਮਾਂ ਵਿੱਚ ਗਿਆਨੀ ਪਲਵਿੰਦਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਚਰਨ ਕੰਵਲ ਬੰਗਾ ਵਾਲੇ ਵਿਸ਼ੇਸ਼ ਤੌਰ ਤੇ ਕਥਾ ਦੀ ਹਾਜ਼ਰੀ ਭਰਨਗੇ ਤੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਜੀਵਨ ਫਲਸਫ਼ੇ ਨਾਲ ਜੋੜਨਗੇ। ਜਰਨੈਲ ਸਿੰਘ ਖਾਲਸਾ ਨੇ ਸੰਗਤਾਂ ਨੂੰ ਰੋਜ਼ਾਨਾ ਹੋਣ ਵਾਲੇ ਗੁਰਮਤਿ ਸਮਾਗਮਾਂ ਵਿੱਚ ਵੱਧ ਤੋਂ ਵੱਧ ਹਾਜਰੀ ਭਰਨ ਦੀ ਬੇਨਤੀ ਕੀਤੀ ਹੈ।