Saturday, April 26, 2025

ਮੁਹੱਲਾ ਅੰਗਦ ਨਗਰ ਵਿਖੇ ਹੋਈ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੜੀਵਾਰ ਗੁਰਮਤਿ ਸਮਾਗਮਾਂ ਦੀ ਆਰੰਭਤਾ 

ਪਹਿਲੇ ਦਿਨ ਸੰਗਤਾਂ ਨੇ ਕੀਰਤਨ ਤੇ ਕਥਾ ਵਿਚਾਰਾਂ ਕੀਤੀਆਂ ਸਰਵਣ 

ਨਵਾਂਸ਼ਹਿਰ 14 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ)

ਚੰਡੀਗੜ੍ਹ ਰੋਡ ਸਥਿਤ ਮੁਹੱਲਾ ਗੁਰੂ ਅੰਗਦ ਨਗਰ ਦੇ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਗੁਰੂ ਅੰਗਦ ਦੇਵ ਜੀ ਦੇ 521ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 16 ਦਿਨਾਂ ਲੜੀਵਾਰ ਰਾਤਰੀ ਗੁਰਮਤਿ ਸਮਾਗਮਾਂ ਦੀ ਆਰੰਭਤਾ ਹੋਈ ਹੈ। ਇਸ ਮੌਕੇ ਤੇ ਸ਼ਾਮ ਨੂੰ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਗੁਰਦੁਆਰਾ ਸਿੰਘ ਸਭਾ ਨਵਾਂਸ਼ਹਿਰ ਦੇ ਹਜ਼ੂਰੀ ਰਾਗੀ ਭਾਈ ਸੁਖਦੀਪ ਸਿੰਘ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ, ਉਪਰੰਤ ਗੁਰਦੁਆਰਾ ਚਰਨ ਕੰਵਲ ਬੰਗਾ ਦੇ ਹੈਡ ਗ੍ਰੰਥੀ ਗਿਆਨੀ ਪਲਵਿੰਦਰ ਸਿੰਘ ਨੇ ਸੰਗਤਾਂ ਨੂੰ ਗੁਰੂ ਅੰਗਦ ਦੇਵ ਜੀ ਦੇ ਜੀਵਨ ਫਲਸਫੇ ਨਾਲ ਜੋੜਿਆ। ਗਿਆਨੀ ਪਲਵਿੰਦਰ ਸਿੰਘ ਨੇ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਮੌਕੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ ਤੇ ਖਾਲਸੇ ਦੇ ਜਨਮ ਦਿਨ ਤੇ ਸੰਗਤਾਂ ਨੂੰ ਵਧਾਈ ਦਿੱਤੀ। ਮੁੱਖ ਪ੍ਰਬੰਧਕ  ਭਾਈ ਜਰਨੈਲ ਸਿੰਘ ਖਾਲਸਾ ਤੇ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਇਹ ਸਮਾਗਮ ਮਿਤੀ 28 ਅਪ੍ਰੈਲ ਤੱਕ ਨਿਰਵਿਘਨ ਚੱਲਣਗੇ ਅਤੇ 29 ਅਪ੍ਰੈਲ ਨੂੰ ਵਿਸ਼ਾਲ ਅੰਮ੍ਰਿਤ ਸੰਚਾਰ ਹੋਵੇਗਾ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਗੀ ਜਥੇ ਅਤੇ ਕਥਾ ਵਾਚਕ ਪ੍ਰਚਾਰਕ ਨੂੰ ਸਿਰਪਾਉ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਅਰਦਾਸ ਉਪਰੰਤ ਸਮਾਪਤੀ ਤੇ ਸੰਗਤਾਂ ਨੂੰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਮੁੱਖ ਸੇਵਾਦਾਰ ਜਰਨੈਲ ਸਿੰਘ ਖਾਲਸਾ ਨੇ ਆਈ ਹੋਈ ਸੰਗਤ ਦਾ ਧੰਨਵਾਦ ਕੀਤਾ ਅਤੇ ਲੜੀਵਾਰ ਸਮਾਗਮਾਂ ਵਿੱਚ ਰੋਜ਼ਾਨਾ ਹਾਜ਼ਰੀ ਭਰਨ ਲਈ ਬੇਨਤੀ ਕੀਤੀ।ਇਸ ਮੌਕੇ ਤੇ ਜਰਨੈਲ ਸਿੰਘ ਖਾਲਸਾ, ਮਹਿੰਦਰ ਸਿੰਘ ਸੈਣੀ, ਤਰਸੇਮ ਸਿੰਘ ਗਿੱਲ,  ਸੁਰਜੀਤ ਸਿੰਘ ਸੋਇਤਾ, ਗੁਰਮੁਖ ਸਿੰਘ, ਪਿਆਰਾ ਸਿੰਘ ਪੰਜਾਬੀ, ਗੁਰਦੀਪ ਸਿੰਘ, ਅਮਰਜੀਤ ਸਿੰਘ ਖਾਲਸਾ ਸੁਰਜੀਤ ਸਿੰਘ ਐਸ.ਡੀ.ਓ, ਅਮਰੀਕ ਸਿੰਘ ਗੁਰੂ ਕੀ ਰਸੋਈ,ਤੇਜਾ ਸਿੰਘ, ਹਜ਼ਾਰਾ ਸਿੰਘ, ਦਾਰਾ ਸਿੰਘ, ਰੇਸ਼ਮ ਸਿੰਘ, ਹਰਿੰਦਰ ਸਿੰਘ, ਅਜੀਤ ਸਿੰਘ, ਪਰਮਵੀਰ ਸਿੰਘ, ਇੰਦਰਜੀਤ ਸਿੰਘ, ਹਰਦੀਪ ਸਿੰਘ ਸੈਂਭੀ, ਨਿਰੰਜਨ ਸਿੰਘ ਲੌਂਗੀਆ, ਅਵਤਾਰ ਸਿੰਘ, ਜਗਦੀਪ ਸਿੰਘ, ਕਸ਼ਮੀਰ ਸਿੰਘ, ਜਰਨੈਲ ਸਿੰਘ ਸੋਡੀ ਯੂਕੇ, ਭਾਈ ਜਸਪਾਲ ਸਿੰਘ, ਸੁਖਜੀਤ ਸਿੰਘ ਮਹਿਤਪੁਰੀ, ਸਵਰਨ ਸਿੰਘ, ਪਰਦੀਪ ਸਿੰਘ, ਗੁਰਚਰਨ ਸਿੰਘ ਪਾਬਲਾ, ਦਲਜੀਤ ਸਿੰਘ ਬਡਵਾਲ, ਪਿਆਰਾ ਸਿੰਘ ਬੜਵੈਤ ,ਤਰਨਵੀਰ ਸਿੰਘ ਆਦਿ ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Latest Articles