ਨਵਾਂਸ਼ਹਿਰ /ਕਾਠਗੜ੍ਹ 15 ਅਪ੍ਰੈਲ (ਹਰਸਿਮਰਨ ਜੋਤ ਸਿੰਘ ਕਲੇਰ )
ਐਸ ਐਸ ਪੀ ਡਾਕਟਰ ਮਹਿਤਾਬ ਸਿੰਘ ਦੇ ਦਿਸ਼ਾ-ਨਿਰਦੇਸ਼ਾ ਦੀ ਸਖਤੀ ਨਾਲ ਪਾਲਣਾ ਕਰਦੇ ਥਾਣਾ ਕਾਠਗੜ੍ਹ ਪੁਲਿਸ ਨੇ ਇਕ ਵਿਆਕਤੀ ਨੂੰ ਕਾਬੂ ਕਰਕੇ ਉਸਦੇ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ | ਪੁਲਿਸ ਨੇ ਕਥਿਤ ਆਰੋਪੀ ਦੇ ਖਿਲਾਫ ਐਨਡੀਪੀਐਸ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ |
ਮਾਮਲੇ ਦੇ ਜਾਂਚ ਅਧਿਕਾਰੀ ਏਐਸਆਈ ਰਾਮ ਸ਼ਾਹ ਨੇ ਦੱਸਿਆਂ ਕਿ ਉਨ੍ਹਾਂ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਕਾਠਗੜ੍ਹ ਮੋੜ ਤੋ ਹੁੰਦੇ ਹੋਏ ਟੋਲ ਪਲਾਜ਼ਾ ਜੀਓਵਾਲ ਬੱਛੂਆਂ ਤੋਂ ਪਨਿਆਲੀ ਦੇ ਵੱਲ ਗਸ਼ਤ ਕਰਦੇ ਜਾ ਰਹੇ ਸਨ ਕਿ ਇਸੇ ਦੌਰਾਨ ਸਾਹਮਣੇ ਤੋਂ ਆਉਂਦਾ ਵਿਆਕਤੀ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖਕੇ ਪਿੱਛੇ ਨੂੰ ਮੁੜਨ ਲੱਗਿਆ ਤਾ ਪੁਲਿਸ ਨੇ ਸ਼ੱਕ ਦੇ ਆਧਾਰ ਤੇ ਉਕਤ ਵਿਆਕਤੀ ਨੂੰ ਕਾਬੂ ਕਰਕੇ ਜਦੋਂ ਉਸਦੀ ਤਲਾਸ਼ੀ ਲਈ ਤਾਂ ਉਸਦੇ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ | ਉਨ੍ਹਾਂ ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਆਰੋਪੀ ਦੀ ਪਹਿਚਾਣ ਲਖਵੀਰ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਪਿੰਡ ਮਾਜਰਾ ਜੱਟਾਂ ਥਾਣਾ ਕਾਠਗੜ੍ਹ ਦੇ ਰੂਪ ਵਿੱਚ ਹੋਈ |