ਨਵਾਂਸ਼ਹਿਰ/ਕਾਠਗੜ੍ਹ15 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ )
ਡਾ ਭੀਮ ਰਾਓ ਅੰਬੇਦਕਰ ਵੈਲਫੇਅਰ ਸੁਸਾਇਟੀ (ਰਜਿ) ਕਾਠਗੜ੍ਹ ਦੇ ਨੇੜੇ ਦੇ ਪਿੰਡ ਰੈਲ ਮਾਜਰਾ ਵਿਖੇ ਪ੍ਰਧਾਨ ਡਾਕਟਰ ਮਨਜੀਤ ਕੁਮਾਰ ਦੀ ਅਗਵਾਈ ਵਿੱਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਮੌਕੇ ਬਾਬਾ ਜੀ ਦੀ ਫੋਟੋ ਨੂੰ ਫੁੱਲਾਂ ਨਾਲ ਸਜਾ ਕੇ ਸ਼ਰਧਾ ਸੁਮਨ ਭੇਂਟ ਕੀਤੇ ਗਏ।ਵੱਖ ਵੱਖ ਬੁਲਾਰਿਆਂ ਨੇ ਡਾਕਟਰ ਸਾਹਿਬ ਦੇ ਜੀਵਨ, ਉਨ੍ਹਾਂ ਦਾ ਸੰਘਰਸ਼, ਉਨ੍ਹਾਂ ਦੀ ਪੜ੍ਹਾਈ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਪਿੰਡ ਦੇ ਵੱਖ ਵੱਖ ਜਮਾਤਾਂ ਵਿੱਚੋਂ ਫਸਟ, ਸੈਕਿੰਡ ,ਥਰਡ ਆਉਣ ਵਾਲੇ ਸਕੂਲ ਦੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ ਤਾਂ ਕਿ ਬੱਚਿਆਂ ਦੀ ਹੌਂਸਲਾ ਅਫਜ਼ਾਈ ਹੋ ਸਕੇ। ਇਸ ਮੌਕੇ ਡਾਕਟਰ ਮੰਗਤ ਰਾਮ, ਪੰਚ ਦਲੀਪ ਘਈ, ਸਮਾਜ ਸੇਵੀ ਜਗਤਾਰ ਖਾਨ, ਮਾਸਟਰ ਦੌਲਤ ਰਾਮ, ਮਾਸਟਰ ਦੇਸ ਰਾਜ, ਪੰਡਿਤ ਸੰਜੇ ਕੁਮਾਰ, ਹੰਸ ਰਾਜ, ਪੰਚ ਹਰਮੇਸ਼ ਕੌਰ, ਸੁਖਵਿੰਦਰ ਅਤੇ ਪਿੰਡ ਵਾਸੀ ਮੌਜੂਦ ਸਨ।