ਨਵਾਂਸ਼ਹਿਰ 16 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ)
ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਧਰਮਪਾਲ ਪਵਾਰ ਭਰਥਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਵਰਗੇ ਸੀਨੀਅਰ ਤੇ ਤਜ਼ਰਬੇਕਾਰ ਰਾਜਨੀਤਿਕ ਨੇਤਾ, ਜਿਨ੍ਹਾਂ ਦਹਾਕਿਆਂ ਤੋਂ ਵੱਧ ਸਮੇਂ ਲਈ ਪੰਜਾਬ ਤੇ ਦੇਸ਼ ਦੀ ਸੇਵਾ ਕੀਤੀ ਹੈ, ਤੇ ਅਜਿਹੇ ਵਿਰੋਧੀ ਧਿਰ ਦੇ ਨੇਤਾ ਖ਼ਿਲਾਫ਼ ਪੰਜਾਬ ਸਰਕਾਰ ਵਲੋਂ ਝੂਠੇ ਪਰਚੇ ਦਰਜ ਕਰਨਾ ਲੋਕਤੰਤਰ ਦਾ ਕਤਲ ਹੈ।ਉਨ੍ਹਾਂ ਕਿਹਾ ਨੇ ਕਿਹਾ ਕਾਂਗਰਸੀ ਆਗੂ ਅਤੇ ਵਰਕਰ ਜੇਲ੍ਹਾਂ ਜਾਣ ਤੋਂ ਨਹੀ ਡਰਦੇ ਉਨ੍ਹਾਂ ਕਿਹਾ ਕਿ ਅਜਿਹੀ ਧੱਕੇਸ਼ਾਹੀ ਕਰਨਾ ਆਮ ਆਦਮੀ ਸਰਕਾਰ ਦੀ ਬੁਖਲਾਹਟ ਦੀ ਨਿਸ਼ਾਨੀ ਹੈ।ਜਿਸ ਦਾ ਜਵਾਬ 2027 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਕਾਂਗਰਸ ਦੀ ਸਰਕਾਰ ਬਣਾ ਕੇ ਦਿੱਤਾ ਜਾਵੇਗਾ।