Join
Tuesday, March 24, 2026
Tuesday, March 24, 2026

ਵਿਧਾਇਕਾ ਸੰਤੋਸ਼ ਕਟਾਰੀਆ ਵਲੋ 6 ਸਕੂਲਾਂ ’ਚ 28.50  ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਕੀਤਾ ਗਿਆ ਉਦਘਾਟਨ

ਇਸ ਮੁਹਿੰਮ ਵਿੱਚ ਲਗਭਗ 6 ਸਕੂਲਾਂ ਵਿੱਚ 28.50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਆਧੁਨਿਕ ਸਹੂਲਤਾਂ ਦਾ ਉਦਘਾਟਨ ਕੀਤਾ ਗਿਆ

ਬਲਾਚੌਰ 16 ਅਪ੍ਰੈਲ  (ਜਤਿੰਦਰ ਪਾਲ ਸਿੰਘ ਕਲੇਰ)

ਵਿਧਾਇਕ ਸੰਤੋਸ਼ ਕਟਾਰੀਆ ਵੱਲੋਂ , ਪ੍ਰਾਇਮਰੀ ਸਕੂਲ ਬਕਾਪੁਰ , ਸੀਨੀਅਰ  ਸਕੂਲ ਬਕਾਪੁਰ , ਪ੍ਰਾਇਮਰੀ ਸਕੂਲ ਜੈਨਪੁਰ  ਪ੍ਰਾਇਮਰੀ ਸਕੂਲ ਮਹਿੰਦਪੁਰ  , ਪ੍ਰਾਇਮਰੀ ਸਕੂਲ ਸਜਾਵਲਪੁਰ,ਪ੍ਰਾਇਮਰੀ ਸਕੂਲ ਜੀਤਪੁਰ ਵਿਖੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ। ਇਨ੍ਹਾਂ ਪ੍ਰੋਜੈਕਟਾਂ ਵਿੱਚ ਕਲਾਸ ਰੂਮ ਸਮੇਤ ਕਈ ਤਰ੍ਹਾਂ ਦੇ ਕੰਮ ਸ਼ਾਮਲ ਹਨ। ਉਦਘਾਟਨ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਨਵੇਂ ਰਿਕਾਰਡ ਸਥਾਪਿਤ ਕਰ ਰਹੀ ਹੈ ਤੇ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਆਉਣ ਵਾਲੇ ਦਿਨਾਂ ਵਿੱਚ ਸਰਕਾਰੀ ਸਕੂਲਾਂ ਵਿੱਚ ਲਗਾਤਾਰ ਵੱਖ-ਵੱਖ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ ਜਾਣਗੇ। ਇਸ ਮੁਹਿੰਮ ਵਿੱਚ ਲਗਭਗ 6 ਸਕੂਲਾਂ ਵਿੱਚ 28.50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਆਧੁਨਿਕ ਸਹੂਲਤਾਂ ਦਾ ਉਦਘਾਟਨ ਕੀਤਾ ਗਿਆ

ਵਿਧਾਇਕਾ ਨੇ ਕਿਹਾ ਕਿ ਆਧੁਨਿਕੀਕਰਨ ਸਬੰਧੀ ਇਹ ਪ੍ਰੋਜੈਕਟ ਸਰਕਾਰੀ ਸਕੂਲਾਂ ਨੂੰ ਬੁਨਿਆਦੀ ਢਾਂਚੇ ਤੇ ਸਿੱਖਿਆ ਮਾਮਲੇ ਵਿੱਚ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਬਿਹਤਰ ਬਣਾਉਣਗੇ। ਇਸ ਦੌਰਾਨ ਬੱਚਿਆਂ ਦੇ ਮਾਪਿਆਂ ਨੇ ਵੀ ਪੰਜਾਬ ਸਰਕਾਰ ਦੇ ਇਸ ਮਿਸ਼ਨ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਜਿਸ ਤਰ੍ਹਾਂ ਦੀਆਂ ਸਹੂਲਤਾਂ ਹੁਣ ਸਰਕਾਰੀ ਸਕੂਲਾਂ ਵਿੱਚ ਦਿੱਤੀਆਂ ਜਾਣ ਲੱਗੀਆਂ ਹਨ ਅਜਿਹੀਆਂ ਸਹੂਲਤਾਂ ਇਸ ਤੋਂ ਪਹਿਲਾਂ ਕਦੇ ਵੀ ਨਹੀਂ ਮਿਲੀਆਂ। ਇਸ ਮੌਕੇ ਅਸ਼ੋਕ ਕਟਾਰੀਆ ਆਪ ਆਗੂ,ਰਸ਼ਪਾਲ ਸਿੰਘ ਮੰਡੇਰ,ਨਰੇਸ਼ ਕੁਮਾਰ ਨੀਟਾ,ਦਵਿੰਦਰ ਕੌਰ ਸਰਪੰਚ ਜੀਤਪੁਰ ਜੋਗੀ ਜੀਤਪੁਰ ਕਮਲ ਚੌਧਰੀ ਜੀਤਪੁਰ ,ਪੂਨਮ ਰਾਣੀ,ਲੱਕੀ ਜੈਨਪੁਰ,ਬੱਬਰ ਜੈਨਪੁਰ,ਜੋਗਾ ਸਿੰਘ ਮਹਿੰਦਪੁਰ,ਜਸਪਾਲ ਕੌਰ ਸਰਪੰਚ ,ਕੁਲਦੀਪ ਸਾਬਕਾ ਸਰਪੰਚ,ਸਜਾਵਲਪੁਰ,ਗੋਰਾ ਸਜਾਵਲਪੁਰ ,ਅਸ਼ਵਨੀ ਪੰਚ ਸਜਾਵਲਪੁਰ ,ਆਦਿ ਹਾਜਰ ਸਨ

Related Articles

LEAVE A REPLY

Please enter your comment!
Please enter your name here

Latest Articles

2

2