ਆਦਮਪੁਰ, (ਕਰਮਵੀਰ ਸਿੰਘ)
ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ ਡਰੋਲੀ ਕਲਾਂ ਜਲੰਧਰ ਵਿਖੇ ਖਾਲਸਾ ਸਾਜਨਾ ਦਿਵਸ (ਵਿਸਾਖੀ) ਦਾ ਤਿਉਹਾਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਦੀ ਦੇਖ-ਰੇਖ ਹੇਠ ਅਤੇ ਸਮੂਹ ਸੰਗਤਾਂ ਸਹਿਯੋਗ ਨਾਲ ਬੜੀ ਸ਼ਰਧਾ-ਪੂਰਵਕ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪ੍ਰਧਾਨ ਮਨੋਹਰ ਸਿੰਘ ਨੇ ਦੱਸਿਆ ਕੀ 12 ਅਪ੍ਰੈਲ ਦਿਨ ਸ਼ਨੀਵਾਰ ਨੂੰ ਸ਼ਾਮ 3.00 ਵਜੇ ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ ਡਰੋਲੀ ਕਲਾਂ ਤੋਂ ਸੰਧਿਆਂ ਫੇਰੀ ਕੱਢੀ ਗਈ, ਜੋ ਕਿ ਪਿੰਡ ਪਧਿਆਣਾ ਤੋਂ ਹੁੰਦੀ ਹੋਈ ਫਿਰ ਪਿੰਡ ਡਰੋਲੀ ਕਲਾਂ ਦੀ ਪ੍ਰਕਰਮਾ ਕਰਕੇ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਈ। ਉਪਰੰਤ ਰਾਤ ਦਾ ਦੀਵਾਨ ਸਜਾਏ ਜਾਣਗੇ। ਜਿਸ ਵਿਚ
ਭਾਈ ਪਿਆਰਾ ਸਿੰਘ ਦੇ ਰਾਗੀ ਜਥੇ ਵੱਲੋਂ ਆਈਆਂ ਹੋਈਆਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਮਿਤੀ 13 ਅਪ੍ਰੈਲ ਦਿਨ ਐਤਵਾਰ ਨੂੰ ਖਾਲਸੇ ਦਾ ਸਾਜਨਾ ਦਿਵਸ ਵਿਸਾਖੀ ਦਾ ਤਿਉਹਾਰ ਬਹੁਤ ਹੀ ਸ਼ਰਧਾ ਪੂਰਵਕ ਮਨਾਇਆ ਜਾਵੇਗਾ। ਇਸ ਦੌਰਾਨ ਭਾਈ ਗੁਰਜੀਤ ਸਿੰਘ ਜੀ ਹਜੂਰੀ ਰਾਗੀ ਗੁਰਦੁਆਰਾ ਸ਼ਹੀਦ ਬਾਬਾ ਮਤੀ ਸਾਹਿਬ ਡਰੋਲੀ ਕਲਾਂ, ਭਾਈ ਤਾਰਬਲਬੀਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਮਹਾਂਦੀਪ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਹਰਪ੍ਰੀਤ ਸਿੰਘ ਬਡਾਲਾ ਕਥਾਵਾਚਕ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਸ਼੍ਰੀ ਅੰਮ੍ਰਿਤਸਰ, ਗਿਆਨੀ ਗੁਰਮੀਤ ਸਿੰਘ ਐਮ.ਏ ਹਜ਼ੂਰੀ ਢਾਡੀ ਜੱਥਾ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਜੱਥਿਆਂ ਵੱਲੋਂ ਵੀ ਆਈਆਂ ਹੋਈਆਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਅਖੀਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਅਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਾਜ਼ਰ ਸਮੂਹ ਸਾਧ ਸੰਗਤ ਦਾ ਧੰਨਵਾਦ ਕੀਤਾ। ਸਟੇਜ ਸਕੱਤਰ ਦੀ ਸੇਵਾ ਮਾਸਟਰ ਸੁਰਜੀਤ ਸਿੰਘ ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਬਾਬਾ ਸਤਨਾਮ ਸਿੰਘ ਕਾਰ ਸੇਵਾ ਵਾਲੇ, ਦਿਲਬਾਗ ਸਿੰਘ ਹੈਡ ਗ੍ਰੰਥੀ, ਸੁਖਵਿੰਦਰ ਸਿੰਘ ਕੋਟਲੀ ਹਲਕਾ ਵਿਧਾਇਕ ਆਦਮਪੁਰ, ਪਵਨ ਕੁਮਾਰ ਟੀਨੂ ਸੀਨੀਅਰ ਸਪੋਕਸਮੈਨ ਆਮ ਆਦਮੀ ਪਾਰਟੀ, ਨਵਤੇਜ ਸਿੰਘ ਮਿਨਹਾਸ ਐਡਵੋਕੇਟ, ਰਸਪਾਲ ਸਿੰਘ ਸਰਪੰਚ, ਰਣਵੀਰ ਪਾਲ ਸਿੰਘ, ਨਰਿੰਦਰ ਸਿੰਘ, ਜਰਨੈਲ ਸਿੰਘ, ਕਮਲਜੀਤ ਸਿੰਘ, ਜਰਨੈਲ ਸਿੰਘ ਪਰਮਾਰ, ਸਤਨਾਮ ਸਿੰਘ ਇੰਸਪੈਕਟਰ ਸੀ.ਆਈ.ਡੀ, ਡਾਕਟਰ ਗੁਰਮੀਤ ਸਿੰਘ ਸਿਵਲ ਸਰਜਨ ਜਲੰਧਰ, ਡਾਕਟਰ ਰਣਧੀਰ ਸਿੰਘ ਰੰਧਾਵਾ, ਦਲਜੀਤ ਸਿੰਘ ਮਿਨਹਾਸ, ਦਲਵੀਰ ਸਿੰਘ, ਤਰਸੇਮ ਸਿੰਘ ਕੋਟਲੀ ਅਤੇ ਹੋਰ ਇਲਾਕੇ ਦੀਆਂ ਸੰਗਤਾਂ ਹਾਜ਼ਰ ਹੋਈਆਂ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।


