Join
Tuesday, March 24, 2026
Tuesday, March 24, 2026

ਆਦਮਪੁਰ ਦਾਣਾ ਮੰਡੀ ਵਿਖੇ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ- ਚੇਅਰਮੈਨ ਪਰਮਜੀਤ ਸਿੰਘ ਰਾਜਵੰਸ਼

ਜਲੰਧਰ, (ਕਰਮਵੀਰ ਸਿੰਘ)

ਹਲਕਾ ਆਦਮਪੁਰ ਵਿੱਚ ਕਣਕ ਦੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਨੂੰ ਕਿਸੇ ਪ੍ਰਕਾਰ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਸਰਕਾਰ ਵੱਲੋਂ ਆਦਮਪੁਰ ਹਲਕੇ ਦੀਆਂ ਮੰਡੀਆਂ ਵਿੱਚ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਰਮਜੀਤ ਸਿੰਘ ਰਾਜਵੰਸ਼ ਚੇਅਰਮੈਨ ਮਾਰਕੀਟ ਕਮੇਟੀ ਆਦਮਪੁਰ ਨੇ ਅੱਜ ਦਾਣਾ ਮੰਡੀ ਆਦਮਪੁਰ ਵਿੱਚ ਕਣਕ ਦੀ ਖਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ। ਇਸ ਮੌਕੇ ਚੇਅਰਮੈਨ ਪਰਮਜੀਤ ਸਿੰਘ ਰਾਜਵੰਸ਼ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੂਰੇ ਆਦਮਪੁਰ ਹਲਕੇ ਦੇ ਖਰੀਦ ਕੇਂਦਰਾਂ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਲਈ ਸਾਰੇ ਖਰੀਦ ਪ੍ਰਬੰਧ ਮੁਕੰਮਲ ਹਨ ਅਤੇ ਇਸ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਣਕ ਦੀ ਖਰੀਦ ਤੇ ਲਿਫਟਿੰਗ ਜਾਂ ਅਦਾਇਗੀ ਸਬੰਧੀ ਕਿਸੇ ਤਰਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀ ਚ ਕਿਸਾਨਾਂ ਦੀ ਫਸਲ ਪੂਰੀ ਤਰ੍ਹਾਂ ਸੁੱਕੀ ਆ ਰਹੀ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਕਣਕ ਦੀ ਨਮੀ ਚੈੱਕ ਕਰਕੇ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਚੁੱਕਿਆ ਜਾਵੇਗਾ ਅਤੇ ਖਰੀਦੀ ਗਈ ਫਸਲ ਦੀ ਅਦਾਇਗੀ ਉਨ੍ਹਾਂ ਦੇ ਖਾਤਿਆਂ ਵਿੱਚ 24 ਘੰਟਿਆਂ ਦੇ ਅੰਦਰ ਅੰਦਰ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਆਦਮਪੁਰ ਹਲਕੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਿਸਾਨਾਂ ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਸਹੂਲਤ ਲਈ ਪੀਣ ਵਾਲੇ ਪਾਣੀ, ਛਾਂ, ਸਫ਼ਾਈ, ਰੌਸ਼ਨੀ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਸਮੂਹ ਖਰੀਦ ਕੇਂਦਰਾਂ ਵਿੱਚ ਖਰੀਦ ਏਜੰਸੀਆਂ ਵੱਲੋਂ ਆਪਣੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਰ੍ਹਾਂ ਸੁੱਕੀ ਹੋਈ ਫਸਲ ਹੀ ਮੰਡੀ ਵਿੱਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਖਰੀਦ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ। ਇਸ ਮੌਕੇ ਹੋਰਨਾ ਤੋ ਇਲਾਵਾ ਪਰਮਜੀਤ ਸਿੰਘ ਰਾਜਵੰਸ਼ ਚੇਅਰਮੈਨ ਮਾਰਕੀਟ ਕਮੇਟੀ, ਗੁਰਦਿਆਲ ਸਿੰਘ ਨਿੱਜਰ ਸਾਬਕਾ ਚੇਅਰਮੈਨ, ਜਤਿੰਦਰ ਸਿੰਘ ਮਾਰਕਫੈਡ, ਸਤਨਾਮ ਸਿੰਘ ਮਾਰਕੀਟ ਕਮੇਟੀ, ਸੁਖਦੇਵ ਸਿੰਘ ਮਾਰਕੀਟ ਕਮੇਟੀ ਆਦਮਪੁਰ, ਰਣਜੀਤ ਸਿੰਘ ਢੰਡੋਰ, ਹਰਵਿੰਦਰ ਸਿੰਘ ਢੰਡੋੌਰ, ਕਮਲਜੀਤ ਸਿੰਘ, ਰਮਨ ਕੁਮਾਰ ਬੌਬੀ, ਨਰਿੰਦਰ ਪਾਲ, ਹਰਿੰਦਰ ਸਿੰਘ, ਜਥੇਦਾਰ ਬਲਵਿੰਦਰ ਸਿੰਘ ਕਾਲਰਾ, ਕੁਲਵਿੰਦਰ ਸਿੰਘ, ਅਸ਼ਵੰਤ ਸਿੰਘ, ਪ੍ਰਦੀਪ ਕੁਮਾਰ ਸ਼ਿਵਾ ਅਤੇ ਹਰਪ੍ਰੀਤ ਸਿੰਘ ਡਰੋਲੀ ਸੇਵਾਦਾਰ ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Latest Articles

2

2