Join
Tuesday, March 24, 2026
Tuesday, March 24, 2026

ਵਧੀਕ ਡਿਪਟੀ ਕਮਿਸ਼ਨਰ ਰਾਜੀਵ ਵਰਮਾ ਵੱਲੋਂ ਵੱਖ-ਵੱਖ ਦਾਣਾ ਮੰਡੀਆਂ ਦਾ ਦੌਰਾ

ਨਵਾਂਸ਼ਹਿਰ, 20 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ) 

ਵਧੀਕ ਡਿਪਟੀ ਕਮਿਸ਼ਨਰ (ਜ), ਸ਼ਹੀਦ ਭਗਤ ਸਿੰਘ ਨਗਰ ਰਾਜੀਵ ਵਰਮਾ ਨੇ ਜ਼ਿਲ੍ਹੇ ਦੀਆਂ ਵੱਖ-ਵੱਖ ਦਾਣਾ ਮੰਡੀਆਂ ਦਾ ਦੌਰਾ ਕਰਕੇ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜਾ ਲਿਆ। ਨਵਾਂਸ਼ਹਿਰ, ਰਾਹੋਂ ਅਤੇ ਬੰਗਾ ਦਾਣਾ ਮੰਡੀ ਦੇ ਦੌਰੇ ਦੌਰਾਨ ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਸਬੰਧੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਣਕ ਦੀ ਖ਼ਰੀਦ ਜਾਂ ਲਿਫਟਿੰਗ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨਾਲ ਹੀ ਕਿਸਾਨ ਭਰਾਵਾਂ ਨੂੰ ਕਣਕ ਦੀ ਖ਼ਰੀਦ ਦੀ ਅਦਾਇਗੀ ਵੀ ਨਾਲੋ-ਨਾਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਖ਼ਰੀਦ ਕੇਂਦਰਾਂ ਵਿਚ ਪਾਣੀ, ਬਾਰਦਾਨੇ ਤੇ ਸਫ਼ਾਈ ਆਦਿ ਦੇ ਢੁਕਵੇਂ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਕਟਾਈ ਨਿਰਧਾਰਿਤ ਸਮੇਂ ਅਨੁਸਾਰ ਹੀ ਕਰਨ ਅਤੇ ਸੁੱਕੀ ਕਣਕ ਹੀ ਮੰਡੀਆਂ ਵਿਚ ਲੈ ਕੇ ਆਉਣ, ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਦੀ ਸੰਭਾਲ ਵਿਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਐਸ.ਡੀ.ਐਮ ਨਵਾਂਸ਼ਹਿਰ ਰਵਿੰਦਰ ਬਾਂਸਲ, ਐਸ.ਡੀ.ਐਮ ਬੰਗਾ ਵਿਪਨ ਭੰਡਾਰੀ, ਜ਼ਿਲ੍ਹਾ ਮੰਡੀ ਅਫ਼ਸਰ ਜਸ਼ਨਦੀਪ ਸਿੰਘ ਨੈਣੋਵਾਲ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀ ਮੌਜੂਦ ਸਨ।

Related Articles

LEAVE A REPLY

Please enter your comment!
Please enter your name here

Latest Articles

2

2