Join
Tuesday, March 24, 2026
Tuesday, March 24, 2026

ਹੈਰੋਇਨ ਸਮੇਤ ਇਕ ਕਾਬੂ

ਬਲਾਚੌਰ 21 ਅਪ੍ਰੈਲ (ਜਤਿੰਦਰਪਾਲ ਸਿੰਘ ਕਲੇਰ )

ਬਲਾਚੌਰ ਪੁਲਿਸ ਨੇ ਇਕ ਵਿਆਕਤੀ ਨੂੰ ਕਾਬੂ ਕਰਕੇ ਉਸਦੇ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਨੇ ਕਥਿਤ ਆਰੋਪੀ ਦੇ ਖਿਲਾਫ ਐਨਡੀਪੀਐਸ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਮਾਮਲੇ ਦੇ ਜਾਂਚ ਅਧਿਕਾਰੀ ਏਐਸਆਈ ਲਖਵੀਰ ਚੰਦ ਨੇ ਦੱਸਿਆ ਕਿ ਉਨਾ ਦੀ ਅਗਵਾਈ ਵਿੱਚ  ਪੁਲਿਸ ਪਾਰਟੀ ਨਜਦੀਕ ਟੀ ਪੁਆਇੰਟ ਮਹਿਮੂਦਪੁਰ ਗਾਦੜੀਆਂ ਰੋਡ ਬਲਾਚੌਰ ਪਹੁੰਚੀ ਤਾ ਇੱਕ ਨੌਜਵਾਨ ਖੜ੍ਹਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ  ਦੇਖਕੇ ਪਿੱਛੇ ਨੂੰ  ਮੁੜਨ  ਲੱਗਿਆ  ਤਾ ਪੁਲਿਸ ਨੇ ਸ਼ੱਕ ਦੇ ਆਧਾਰ ਤੇ ਉਕਤ ਵਿਆਕਤੀ ਨੂੰ  ਕਾਬੂ ਕਰਕੇ ਜਦੋਂ ਉਸਦੀ ਤਲਾਸ਼ੀ ਲਈ ਤਾਂ ਉਸਦੇ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ | ਉਨ੍ਹਾਂ ਨੇ ਦੱਸਿਆਂ ਕਿ ਕਾਬੂ ਕੀਤੇ ਕਥਿਤ ਆਰੋਪੀ ਦੀ ਪਹਿਚਾਣ  ਰਾਹੁਲ ਪੁੱਤਰ ਬੂਟਾ ਰਾਮ ਵਾਸੀ  ਕੰਗਣਾ ਬੇਟ ਥਾਣਾ ਸਿਟੀ ਬਲਾਚੌਰ ਦੇ ਰੂਪ ਵਿੱਚ ਹੋਈ |

Related Articles

LEAVE A REPLY

Please enter your comment!
Please enter your name here

Latest Articles

2

2