ਨਵਾਂਸ਼ਹਿਰ 23 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ )
ਪਹਿਲਗਾਮ ਵਿਚ ਸੈਲਾਨੀਆਂ ਤੇ ਹੋਏ ਹਮਲੇ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦੇ ਹੋਏ ਉੱਘੇ ਸਮਾਜ ਸੇਵੀ ਅਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਸੁਰਜੀਤ ਸਿੰਘ ਦੁਭਾਲੀ ਨੇ ਸਖਤ ਸ਼ਬਦਾਂ
ਵਿਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਸੈਰ-ਸਪਾਟੇ ਲਈ ਗਏ ਵਿਅਕਤੀਆਂ ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ। ਉਨ੍ਹਾਂ ਦਾ ਕਸੂਰ ਸਿਰਫ ਇੰਨਾ ਸੀ ਕਿ ਉਹ ਉਥੇ ਘੁੰਮਣ ਗਏ ਸੀ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਹਮਲਾ ਕਰਨ ਵਾਲੇ ਦਹਿਸ਼ਤਗਰਦਾਂ ਨੂੰ ਫੜ ਕੇ ਸਖਤ ਤੋਂ ਸਖਤ ਸਜਾਵਾਂ ਦਿੱਤੀਆਂ ਜਾਣ ਤਾਂ ਕਿ ਅੱਗੇ ਤੋਂ ਕੋਈ ਵੀ ਐਸੀ ਘਿਨੌਣੀ ਹਰਕਤ ਕਰਨ ਤੋਂ ਪਹਿਲਾਂ ਸੋਚਣ ਲਈ ਮਜਬੂਰ ਹੋ ਜਾਵੇ।


