ਬਲਾਚੌਰ 25 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ)
ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾਕਟਰ ਗੁਰਿੰਦਰਜੀਤ ਸਿੰਘ ਅਤੇ ਐਪੀਡੀਮੋਲੋਜਿਸਟ ਡਾਕਟਰ ਰਾਕੇਸ ਪਾਲ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੜੋਆ ਡਾਕਟਰ ਨਵਰੀਤ ਕੌਰ ਜੀ ਦੀ ਅਗਵਾਈ ਹੇਠ ਆਯੂਸ਼ਮਾਨ ਆਰੋਗਿਆ ਕੇਂਦਰ ਮਾਲੇਵਾਲ ਵਿਖੇ ਵਿਸਵ ਮਲੇਰੀਆ ਦਿਵਸ ਮਨਾਇਆ ਗਿਆ ਜਿਸ ਅਧੀਨ ਸਿਹਤ ਵਿਭਾਗ ਦੇ ਕਰਮਚਾਰੀ ਕਰਾਂਤੀ ਪਾਲ ਸਿੰਘ ਰੌੜੀ ਵਲੋਂ ਦੱਸਿਆ ਕਿ ਹਰ ਸਾਲ 25 ਅਪ੍ਰੈਲ ਨੂੰ ਵਿਸ਼ਵ ਮਲੇਰੀਆ ਦਿਵਸ ਮਨਾਇਆ ਜਾਂਦਾ ਹੈ ਜਿਸ ਅਨੁਸਾਰ ਇਸ ਸਾਲ ਦਾ ਥੀਮ ਮਲੇਰੀਆ ਸਾਡੇ ਨਾਲ ਖਤਮ ਹੁੰਦਾ ਹੈ ਮੁੜ ਨਿਵੇਸ਼ ਕਰੋ ਦੁਬਾਰਾ ਕਲਪਨਾ ਕਰੋ ਮੁੜ ਸੁਰਜੀਤ ਕਰੋ ਜਿਸ ਕਰਕੇ ਮਲੇਰੀਆ ਦੀ ਰੋਕਥਾਮ ਸਾਡੀ ਸਭ ਦੀ ਜ਼ਿੰਮੇਵਾਰੀ ਹੈ ਮਲੇਰੀਆ ਬੁਖਾਰ ਮਾਦਾ ਐਨਾਫਲੀਜ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਇਹ ਮੱਛਰ ਸਾਫ ਖੜ੍ਹੇ ਪਾਣੀ ਵਿਚ ਪੈਦਾ ਹੁੰਦੇ ਹਨ ਇਹ ਰਾਤ ਅਤੇ ਸਵੇਰੇ ਵੇਲੇ ਕੱਟਦੇ ਹਨ ਠੰਡ ਅਤੇ ਕਾਬੇ ਨਾਲ ਬੁਖਾਰ ਸਿਰ ਦਰਦ ਕਮਜ਼ੋਰੀ ਮਹਿਸੂਸ ਕਰਨਾ ਪਸੀਨਾ ਆਉਣਾ ਮਲੇਰੀਆ ਬੁਖਾਰ ਦੇ ਲੱਛਣ ਹੋ ਸਕਦੇ ਹਨ ਇਸ ਤੋਂ ਬਚਾਓ ਲਈ ਘਰਾਂ ਦੇ ਆਲੇ ਦੁਆਲੇ ਪਾਣੀ ਨਾ ਇਕੱਠਾ ਹੌਣ ਦਿਓ ਛੱਪੜਾਂ ਵਿਚ ਕਾਲੇ ਤੇਲ ਦਾ ਛਿੜਕਾਅ ਕਰੋ ਅਪਣੇ ਸਰੀਰ ਨੂੰ ਕਵਰ ਕਰ ਕੇ ਰੱਖੋ ਸੌਣ ਸਮੇਂ ਮੱਛਰਦਾਨੀ ਅਤੇ ਮੱਛਰ ਭਜਾਉਣ ਵਾਲੀਆਂ ਕੀ੍ਮਾ ਦੀ ਵਰਤੋਂ ਕਰੋ ਬੁਖਾਰ ਹੋਣ ਤੇ ਨੇੜੇ ਦੀ ਸਿਹਤ ਸੰਸਥਾ ਨਾਲ ਸੰਪਰਕ ਕਰੋ ਮਲੇਰੀਆ ਦਾ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕੀਤਾ ਜਾਂਦਾ ਹੈ ਇਸ ਮੌਕੇ ਜਸਵਿੰਦਰ ਕੌਰ ਕਵਿਤਾ ਰਜਨੀ ਆਸਾ ਵਰਕਰ ਅਤੇ ਪਿੰਡ ਵਾਸੀ ਹਾਜ਼ਿਰ ਸਨ


