ਸ਼ਰਾਰਤੀ ਅਨਸਰ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪਨਾਹ ਨਹੀਂ ਦਿੱਤੀ ਜਾਵੇਗੀ
ਨਵਾਂਸ਼ਹਿਰ 29 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ )
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਐੱਸ ਆਈ ਅਸ਼ੋਕ ਕੁਮਾਰ ਥਾਣਾ ਸਦਰ ਨਵਾਂਸ਼ਹਿਰ ਦੇ ਮੁੱਖ ਅਫਸਰ ਨੇ ਜਾਣਕਾਰੀ ਦਿੱਤੀ ਕਿ ਮਾਨਯੋਗ ਡਾ. ਮਹਿਤਾਬ ਸਿੰਘ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਸ਼ਹੀਦ ਭਗਤ ਸਿੰਘ ਨਗਰ ਜਿਲ੍ਹਾਂ ਪੁਲਿਸ ਪੰਜਾਬ ਸਰਕਾਰ ਵਲੋਂ “ਯੁੱਧ ਨਸ਼ਿਆ ਵਿਰੁੱਧ” ਮਿਸ਼ਨ ਤਹਿਤ ਨਸ਼ਿਆ ਦਾ ਖਾਤਮਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਜੋ ਇਸ ਮਿਸ਼ਨ ਤਹਿਤ ਨਸ਼ਾਂ ਤੱਸਕਰਾ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾ ਕਿਹਾ ਨੌਜਵਾਨਾਂ ਨੂੰ ਗਰਾਊਂਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਪੁਲਿਸ ਵੱਲੋ ਮੈਰਾਥਨ ਕਰਵਾਇਆਂ ਜਾਦੀਆਂ ਹਨ ਮੈਰਾਥਨ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਅਸਰ ਬਾਰੇ ਜਾਣੂ ਕਰਵਾਉਣ ਦੇ ਨਾਲ- ਨਾਲ ਸਮਾਜ ਦੀ ਨਸ਼ਿਆਂ ਖ਼ਿਲਾਫ਼ ਜੰਗ ਵਿਚ ਭਾਗੀਦਾਰੀ ਵਧਾਉਣਾ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਸੰਭਵ ਯਤਨ ਕਰੇਗਾ ਅਤੇ ਨਸ਼ਿਆਂ ਖ਼ਿਲਾਫ਼ ਅਜਿਹੇ ਜਾਗਰੂਕਤਾ ਕੈਂਪ ਲਗਾਉਂਏ ਜਾਦੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਨਸ਼ਾ ਮੁਕਤ ਹੋਵੇਗਾ ਅਤੇ ਸਾਡੇ ਸ਼ਹੀਦਾਂ ਦੇ ਸੁਪਨੇ ਸਾਕਾਰ ਹੋਣਗੇ। ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿਚ ਰਹਿਣ ਵਾਲਾ ਕੋਈ ਵੀ ਵਿਅਕਤੀ ਜੇਕਰ ਆਪਣੇ ਘਰ/ਹੋਟਲ/ਰੈਸਟੋਰੈਂਟ ਵਿਚ ਕਿਰਾਏਦਾਰ/ਨੌਕਰ/ਪੇਇੰਗ ਗੈਸਟ/ਨੇਪਾਲੀ ਲਾਂਗਰੀ ਰੱਖੇਗਾ, ਤਾਂ ਉਹ ਉਸ ਦੀ ਸੂਚਨਾ dc_nawanshahr@rediffmail.com ਅਤੇ dpo.nsr.police@punjab.gov.in ‘ਤੇ ਇਕ ਹਫ਼ਤੇ ਦੇ ਅੰਦਰ-ਅੰਦਰ ਦੇਣ ਲਈ ਪਾਬੰਦ ਹੋਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮਕਾਨ ਮਾਲਕਾਂ ਨੇ ਅਜੇ ਤੱਕ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਨੂੰ ਨਹੀਂ ਦਿੱਤੀ ਹੈ, ਉਹ ਉਕਤ ਈ-ਮੇਲ ‘ਤੇ ਕਿਰਾਏਦਾਰ (ਨਾਮ, ਪਿਤਾ ਦਾ ਨਾਮ, ਫੋਟੋ ਅਤੇ ਆਧਾਰ ਕਾਰਡ) ਦੀ ਸੂਚਨਾ ਇਸ ਹੁਕਮ ਦੇ ਜਾਰੀ ਹੋਣ ਦੀ ਮਿਤੀ ਤੋਂ ਇਕ ਹਫ਼ਤੇ ਦੇ ਅੰਦਰ-ਅੰਦਰ ਦੇਣ। ਉਨ੍ਹਾਂ ਕਿਹਾ ਕਿ ਮਕਾਨ ਮਾਲਕਾ ਵੱਲੋਂ ਰੱਖੋ ਗਏ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਆਦਿ ਕਈ ਵਾਰ ਨਸ਼ੇ, ਅਸਮਾਜਿਕ ਅਤੇ ਅਪਰਾਧਿਕ ਪਿਛੋਕੜ ਦੇ ਹੁੰਦੇ ਹਨ ਅਤੇ ਕਿਰਾਏ ਵਾਲੇ ਮਕਾਨਾਂ ਅਤੇ ਪਬਲਿਕ ਸਥਾਨਾਂ ‘ਤੇ ਹੁੜਦੰਗ ਕਰਦੇ ਰਹਿੰਦੇ ਹਨ, ਜਿਸ ਕਰਕੇ ਅਮਨ ਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਹੈ, ਪਰ ਮਕਾਨ ਮਾਲਕਾਂ ਵੱਲੋਂ ਇਨ੍ਹਾਂ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਪਾਸ ਸਮੇਂ ਸਿਰ ਦਰਜ ਨਹੀਂ ਕਰਵਾਈ ਜਾਂਦੀ ਹੈ।


