ਬਲਾਚੌਰ, 29 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ )
ਅੱਜ ਬਲਾਚੌਰ ਦੇ ਵਿਧਾਇਕ ਸੰਤੋਸ਼ ਕਟਾਰੀਆ ਨੇ ਪਿੰਡ ਅਟਾਲ ਮਜਾਰਾ ਵਿਖੇ ਲਗਭਗ 60 ਲੱਖ ਦੀ ਲਾਗਤ ਨਾਲ ਲਗੇ ਸਿਚਾਈ ਵਾਲੇ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ। ਇਹ ਪ੍ਰੋਜੈਕਟ ਸਥਾਨਕ ਕਿਸਾਨਾਂ ਨੂੰ ਖੇਤੀਬਾੜੀ ਲਈ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀ ਉਤਪਾਦਕਤਾ ਵਧਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤਾ ਗਿਆ ਹੈ।
ਉਦਘਾਟਨ ਸਮਾਰੋਹ ਦੌਰਾਨ, ਸੰਤੋਸ਼ ਕਟਾਰੀਆ ਨੇ ਕਿਹਾ, “ਇਹ ਟਿਊਬਵੈਲ ਪਿੰਡ ਦੇ ਕਿਸਾਨਾਂ ਲਈ ਵਰਦਾਨ ਸਾਬਤ ਹੋਵੇਗਾ। ਸਾਡੀ ਸਰਕਾਰ ਖੇਤੀਬਾੜੀ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ।” ਸਮਾਰੋਹ ਵਿੱਚ ਸਥਾਨਕ ਲੋਕਾਂ ਅਤੇ ਪੰਚਾਇਤ ਮੈਂਬਰਾਂ ਨੇ ਵੀ ਹਿੱਸਾ ਲਿਆ।
ਇਸ ਪ੍ਰੋਜੈਕਟ ਨਾਲ ਪਿੰਡ ਅਟਾਲ ਮਜਾਰਾ ਦੇ ਕਿਸਾਨਾਂ ਨੂੰ ਸਿੰਚਾਈ ਦੀ ਸਮੱਸਿਆ ਤੋਂ ਰਾਹਤ ਮਿਲੇਗੀ ਅਤੇ ਖੇਤੀ ਉਤਪਾਦਨ ਵਿੱਚ ਵਾਧਾ ਹੋਣ ਦੀ ਉਮੀਦ ਹੈ। ਇਸ ਮੌਕੇ ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ, ਸਰਪੰਚ ਕੁਲਵਿੰਦਰ ਕੌਰ ,ਆਸ਼ਾ ਰਾਣੀ ਪੰਚ,ਕੁਲਵਿੰਦਰ ਕੌਰ,ਹਰਪ੍ਰੀਤ ਕੌਰ,ਬਹਾਦਰ ਸਿੰਘ,ਲਖਵਿੰਦਰ ਸਿੰਘ,ਹਰਬੰਸ ਸਿੰਘ ਕਾਨੂੰਗੋ ,ਸੁਰਜੀਤ ਸਿੰਘ ਲੰਬੜਦਾਰ,ਮਾਸਟਰ ਰੇਵਲ ਸਿੰਘ,ਸਤਨਾਮ ਸਿੰਘ ਜੀਤਾ,ਜੁਝਾਰ ਸਿੰਘ ਬੈਂਸ,ਪਾਲ ਸਿੰਘ ਆਦਿ ਹਾਜਰ ਸਨ


