
ਬਲਾਚੌਰ 30 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ )
ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾਕਟਰ ਗੁਰਿੰਦਰਜੀਤ ਸਿੰਘ ਜੀ ਅਤੇ ਐਪੀਡੀਮੋਲੋਜਿਸਟ ਡਾਕਟਰ ਰਕੇਸ਼ ਪਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਨਵਰੀਤ ਕੌਰ ਪੀ ਐੱਚ ਸੀ ਸੜੌਆ ਜੀ ਦੀ ਯੋਗ ਅਗਵਾਈ ਹੇਠ ਪਿੰਡ ਸਾਹਦੜਾ ਵਿੱਖੇ ਡੇਂਗੂ ਸਰਵੇ ਕੀਤਾ ਅਤੇ ਘਰ ਘਰ ਜਾ ਕੇ ਡੇਂਗੂ ਦਾ ਲਾਰਵਾ ਚੈੱਕ ਕੀਤਾ ਗਿਆ ਇਸ ਮੌਕੇ ਤੇ ਹੈਲਥ ਇੰਸਪੈਕਟਰ ਗੁਰਿੰਦਰ ਸਿੰਘ ਨੇ ਨੈਸ਼ਨਲ ਵੈਕਟਰ ਬੌਰਨ ਡਜੀਜ ਕੰਟਰੋਲ ਪ੍ਰੋਗਰਾਮ ਤਹਿਤ ਲੋਕਾਂ ਨੂੰ ਡੇਂਗੂ,ਚਿਕਨਗੁਨੀਆ ਦੇ ਬਚਾਅ ਅਤੇ ਲੱਛਣਾਂ ਸਬੰਧੀ ਜਾਣਕਾਰੀ ਦਿੱਤੀ ਗਈ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ ਖੜ੍ਹੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦੇ ਹਨ ਅਤੇ ਇਹ ਮੱਛਰ ਦਿਨ ਵੇਲੇ ਕੱਟਦਾ ਹੈ ਡੇਂਗੂ ਇੱਕ ਵਾਇਰਲ ਬੁਖਾਰ ਹੈ ਜੋਂ ਕਿ ਏਡੀਜ਼ ਨਾਂ ਦੇ ਮੱਛਰਾਂ ਦੇ ਕੱਟਣ ਨਾਲ ਫ਼ੈਲਦਾ ਹੈ ਡੇਂਗੂ ਬੁਖਾਰ ਦੇ ਲੱਛਣਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਿੱਚ ਤੇਜ਼ ਬੁਖਾਰ ਹੋਣ, ਤੇਜ਼ ਸਿਰ ਦਰਦ ਹੋਣਾ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਹੋਣਾ, ਮਾਸਪੇਸ਼ੀਆਂ ਅਤੇ ਜੌੜਾ ਵਿੱਚ ਦਰਦ ਹੋਣਾ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣੀਆਂ, ਹਾਲਤ ਖਰਾਬ ਹੋਣ ਤੇ ਨੱਕ ਮੂੰਹ ਤੇ ਮਸੂੜਿਆਂ ਵਿੱਚੋਂ ਖੂਨ ਦਾ ਵਗਣਾ ਹੋ ਸਕਦੇ ਹਨ ਇਸ ਤੋਂ ਬਚਾਅ ਲਈ ਸਾਨੂੰ ਡੇਂਗੂ ਫੈਲਾਉਣ ਵਾਲੇ ਮੱਛਰਾ ਦੀ ਪੈਦਾਇਸ਼ ਨੂੰ ਰੋਕਣ ਲਈ ਜਾਗਰੂਕ ਹੋਣਾ ਪਵੇਗਾ ਘਰਾਂ ਦੇ ਆਲੇ ਦੁਆਲੇ ਪਾਣੀ ਇਕੱਠਾ ਨਾ ਹੋਣ ਦਿਓ, ਪਾਣੀ ਦੇ ਭਰੇ ਭਾਂਡਿਆਂ ਅਤੇ ਟੈਂਕੀਆਂ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖੋ, ਟਾਇਰਾਂ, ਵਾਧੂ ਪਏ ਬਰਤਨਾਂ, ਗਮਲਿਆਂ,ਡਰੱਮਾ ਆਦਿ ਵਿੱਚ ਪਾਣੀ ਇਕੱਠਾ ਨਾ ਹੋਣ ਦਿਓ, ਹਫ਼ਤੇ ਵਿੱਚ ਇੱਕ ਵਾਰ ਕੂਲਰਾਂ ਨੂੰ ਚੰਗੀ ਤਰ੍ਹਾਂ ਸਾਫ਼ ਕਰਕੇ ਸੁਕਾਉਣਾ ਚਾਹੀਦਾ ਹੈ ਡੇਂਗੂ ਫੈਲਾਉਣ ਵਾਲੇ ਮੱਛਰ ਦਿਨ ਵੇਲੇ ਕੱਟਦਾ ਹੈ ਇਸ ਲਈ ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਪੂਰੀ ਤਰ੍ਹਾਂ ਢੱਕਿਆ ਹੋਇਆ ਹੋਵੇ ਇਸ ਮੌਕੇ ਤੇ ਬਰੀਡਿੰਗ ਚੈੱਕਰ ਕੁਲਦੀਪ ਸਿੰਘ ਦੁਆਰਾ ਘਰ ਘਰ ਜਾ ਕੇ ਡੇਂਗੂ ਦਾ ਲਾਰਵਾ ਚੈੱਕ ਕੀਤਾ ਗਿਆ ਅਤੇ ਲਾਰਵਾ ਮਿਲਣ ਉਪਰੰਤ ਲਾਰਵੀਸਾਈਡ ਸਪਰੇਅ ਦਾ ਛਿੜਕਾਅ ਕੀਤਾ ਗਿਆ ਅਤੇ ਵਾਰਨਿੰਗ ਨੋਟਿਸ ਵੀ ਜਾਰੀ ਕੀਤੇ ਗਏ ਇਸ ਮੌਕੇ ਤੇ ਮਲਟੀਪਰਪਜ ਹੈਲਥ ਵਰਕਰ ਉਂਕਾਰ ਸਿੰਘ ਆਸ਼ਾ ਵਰਕਰ ਸੁਮਨ ਹਾਜ਼ਰ ਸਨ


