Join
Friday, March 13, 2026
Friday, March 13, 2026

ਨਸ਼ੀਲੀ ਗੋਲੀਆਂ ਸਮੇਤ ਇਕ ਕਾਬੂ

ਨਵਾਂਸ਼ਹਿਰ /ਕਾਠਗੜ੍ਹ 30 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ)

ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਐਸਐਸਪੀ ਡਾਕਟਰ ਮਹਿਤਾਬ ਸਿੰਘ ਵਲੋਂ ਜਾਰੀ ਦਿਸ਼ਾ ਨਿਰਦੇਸ਼ਾ ਦੀ ਇਨ ਬਿਨ ਪਾਲਣਾ ਕਰਦੇ ਹੋਏ ਥਾਣਾ ਕਾਠਗੜ੍ਹ ਪੁਲਿਸ ਨੇ ਇਕ ਵਿਆਕਤੀ ਨੂੰ  ਕਾਬੂ ਕਰਕੇ ਉਸਦੇ ਕੋਲੋਂ 20 ਨਸ਼ੀਲੀ ਗੋਲੀਆ ਬਰਾਮਦ ਕੀਤੀਆ | ਪੁਲਿਸ ਨੇ ਕਥਿਤ ਆਰੋਪੀ ਦੇ ਖਿਲਾਫ ਐਨਡੀਪੀਐਸ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ |

ਮਾਮਲੇ ਦੇ ਜਾਂਚ ਅਧਿਕਾਰੀ ਏਐਸਾਈ ਰਾਮ ਸ਼ਾਹ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਸਾਹਿਬ ਢਾਬਾ ਤੋਂ ਪਿੰਡ ਜੰਡੀ ਟੰਡੋਹ ਦੇ ਵੱਲ ਗਸ਼ਤ ਕਰਦੇ ਰਹੇ ਸੀ ਇਸੇ ਦੌਰਾਨ ਸਾਹਮਣੇ ਤੋਂ ਪੈਦਲ ਆਉਂਦਾ ਵਿਆਕਤੀ ਪੁਲਿਸ ਨੂੰ ਦਿਖਾਈ ਦਿੱਤਾ ਜੋ ਕਿ ਪਾਰਟੀ ਨੂੰ  ਦੇਖਕੇ ਪਿੱਛੇ ਨੂੰ  ਮੁੜਨ ਲੱਗਿਆ ਤਾਂ ਪੁਲਿਸ ਨੇ ਸ਼ੱਕ ਦੇ ਆਧਾਰ ਤੇ ਉਕਤ ਵਿਆਕਤੀ ਨੂੰ  ਕਾਬੂ ਕਰਕੇ ਜਦੋਂ ਉਸਦੀ ਤਲਾਸ਼ੀ ਲਈ ਤਾਂ ਉਸਦੇ ਕੋਲੋ 20 ਨਸ਼ੀਲੀ ਗੋਲੀਆ ਬਰਾਮਦ ਹੋਈਆ | ਉਨ੍ਹਾਂ ਨੇ ਦੱਸਿਆਂ ਕਿ ਕਾਬੂ ਕੀਤੇ ਕਥਿਤ ਆਰੋਪੀ ਦੀ ਪਹਿਚਾਣ ਜਸਵਿੰਦਰ ਸਿੰਘ ਪੁੱਤਰ  ਬਖਤਾਵਰ ਸਿੰਘ ਵਾਸੀ ਰਾਏਪੁਰ ਨੰਗਲ ਥਾਣਾ ਕਾਠਗੜ੍ਹ ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਰੂਪ ਵਿੱਚ ਹੋਈ।

Related Articles

LEAVE A REPLY

Please enter your comment!
Please enter your name here

Latest Articles

2