Join
Friday, March 13, 2026
Friday, March 13, 2026

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਅੰਜ਼ਾਮ ਤੱਕ ਪਹੁੰਚਾਵੇਗਾ ਨਸ਼ਾ ਮੁਕਤੀ ਮੋਰਚਾ – ਨਯਨ ਛਾਬੜਾ

ਕਿਹਾ, ਘਰ-ਘਰ ਜਾ ਕੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਕੀਤਾ ਜਾਵੇਗਾ ਜਾਗਰੂਕ
-ਜ਼ਿਲ੍ਹਾ ਕੋਆਰਡੀਨੇਟਰ ਸੇਠੀ ਉਧਨਵਾਲ ਸਮੇਤ ਮੀਡੀਆ ਦੇ ਹੋਏ ਰੂ-ਬ-ਰੂ ਹੋਏ ਦੁਆਬਾ ਜੋਨ ਕੋਆਰਡੀਨੇਟਰ

ਨਵਾਂਸ਼ਹਿਰ, 30 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ ) 

       ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਅੰਜਾਮ ਤੱਕ ਪਹੁੰਚਾਉਣ ਲਈ ਲੋਕ ਲਹਿਰ ਉਸਾਰੀ ਜਾਵੇਗੀ। ਇਹ ਪ੍ਰਗਟਾਵਾ ਨਸ਼ਾ ਮੁਕਤੀ ਮੋਰਚੇ ਦੇ ਦੋਆਬਾ ਜੋਨ ਕੋਆਰਡੀਨੇਟਰ ਨਯਨ ਛਾਬੜਾ ਨੇ ਅੱਜ ਇਥੇ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਕੋਆਰਡੀਨੇਟਰ ਸੇਠੀ ਉਧਨਵਾਲ ਦੇ ਨਾਲ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਦੋ ਦਹਾਕਿਆਂ ਤੋਂ ਪੰਜਾਬ ਦੀ ਜਵਾਨੀ ਨੂੰ ਚੁਫ਼ੇਰਿਓਂ ਮਾਰ ਕਰ ਰਹੇ ਨਸ਼ਿਆਂ ‘ਤੇ ਸ਼ਿਕੰਜਾ ਕੱਸਦਿਆਂ ਵੱਡਾ ਹੱਲਾ ਬੋਲਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਦੈਂਤ ਨੂੰ ਕਾਬੂ ਕਰਨ ਲਈ ਤਿੰਨ ਸਾਲ ਵਿਉਂਤਬੰਦੀ ਕੀਤੀ ਅਤੇ ਹੁਣ ਨਸ਼ਾ ਤਸਕਰਾਂ ਨੂੰ ਸਖ਼ਤ ਸੁਨੇਹਾ ਦਿੱਤਾ ਗਿਆ ਹੈ ਕਿ ਉਹ ਜਾਂ ਪੰਜਾਬ ਛੱਡ ਜਾਣ ਜਾਂ ਫੇਰ ਨਸ਼ਿਆਂ ਦਾ ਕਾਰੋਬਾਰ ਛੱਡਣ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਉਂਦਿਆਂ ਨਸ਼ਿਆਂ ਦੀ ਪ੍ਰਚੂਨ ਵਿਕਰੀ ਨੂੰ ਨੱਥ ਪਾਈ ਹੈ ਅਤੇ ਹੁਣ ਵੱਡੇ ਸੌਦਾਗਰਾਂ ਨੂੰ ਹੱਥ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਸ਼ਲਾਘਾਯੋਗ ਕੰਮ ਕਰਦਿਆਂ ਮਾਰਚ ਤੋਂ ਹੁਣ ਤੱਕ 287 ਕੇਸ ਦਰਜ ਕਰਕੇ 242 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਕਰੋੜਾਂ ਦੀ ਪ੍ਰਾਪਰਟੀ ਅਟੈਚ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਨੂੰ ਪੰਜ ਜੋਨਾਂ ਵਿਚ ਵੰਡ ਕੇ 1 ਮਈ ਤੋਂ ਪਿੰਡ-ਪਿੰਡ, ਕਸਬੇ ਤੇ ਸ਼ਹਿਰਾਂ ‘ਚ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਦੀ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਨੂੰ ਸਫਲ ਕਰਨ ਲਈ ਲੋਕਾਂ ਦਾ ਸਾਥ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ 4 ਅਪ੍ਰੈਲ 2025, ਦਿਨ ਐਤਵਾਰ ਨੂੰ ਨਵਾਂਸ਼ਹਿਰ ਵਿਖੇ ਵਿਲੇਜ ਡਿਫੈਂਸ ਕਮੇਟੀਆਂ ਦਾ ਇਕ ਵਿਸ਼ਾਲ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਕਰਕੇ ਜ਼ਿਲ੍ਹੇ ਵਿਚ ਇਸ ਮੁਹਿੰਮ ਦਾ ਆਗਾਜ਼ ਕੀਤਾ ਜਾ ਰਿਹਾ ਹੈ। 

ਉਨ੍ਹਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਵੱਲੋਂ ਗਠਿਤ ਟੀਮ ਵੱਲੋਂ ਲੋਕਾਂ ਦੇ ਸਹਿਯੋਗ ਨਾਲ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫ਼ਲ ਬਣਾ ਕੇ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ। 

ਉਨ੍ਹਾਂ ਦੱਸਿਆ ਕਿ ਨਸ਼ਾ ਮੁਕਤੀ ਮੋਰਚੇ ਨੂੰ ਹੇਠਲੇ ਪੱਧਰ ਤੱਕ ਲਿਜਾਣ ਲਈ ਸ਼ਹੀਦ ਭਗਤ ਸਿੰਘ ਨਗਰ ਦਾ ਜ਼ਿਲ੍ਹਾ ਕੋਆਰਡੀਨੇਟਰ ਸੇਠੀ ਉਧਨਵਾਲ ਨੂੰ ਲਗਾਇਆ ਗਿਆ ਹੈ, ਜੋ ਕਿ ਮਾਰਕੀਟ ਕਮੇਟੀ ਬਲਾਚੌਰ ਦੇ ਚੇਅਰਮੈਨ ਵੀ ਹਨ। ਇਸੇ ਤਰ੍ਹਾਂ ਬਲਾਚੌਰ ਹਲਕੇ ਲਈ ਬਲਦੇਵ ਰਾਜ, ਬੰਗਾ ਹਲਕੇ ਲਈ ਪ੍ਰਭਜੋਤ ਸਿੰਘ ਅਤੇ ਨਵਾਂਸ਼ਹਿਰ ਹਲਕੇ ਲਈ ਵਨੀਤ ਸਿੰਘ ਜਾਡਲਾ ਨੂੰ ਕੋਆਰਡੀਨੇਟਰ ਲਗਾਇਆ ਗਿਆ ਹੈ।

Related Articles

LEAVE A REPLY

Please enter your comment!
Please enter your name here

Latest Articles

2