
ਬਲਾਚੌਰ 2 ਮਈ (ਜਤਿੰਦਰ ਪਾਲ ਸਿੰਘ ਕਲੇਰ )
ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾਕਟਰ ਗੁਰਿੰਦਰਜੀਤ ਸਿੰਘ ਜੀ ਅਤੇ ਡਾਕਟਰ ਰਕੇਸ਼ ਪਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਨਵਰੀਤ ਕੌਰ ਪੀ ਐੱਚ ਸੀ ਸੜੌਆ ਜੀ ਦੀ ਯੋਗ ਅਗਵਾਈ ਹੇਠ ਸੈਕਟਰ ਸਾਹਿਬਾ ਅਧੀਨ ਪਿੰਡ ਵਿਛੋੜੀ ਵਿੱਖੇ ਨੈਸ਼ਨਲ ਵੈਕਟਰ ਬੌਰਨ ਡਜੀਜ ਕੰਟਰੋਲ ਪ੍ਰੋਗਰਾਮ ਤਹਿਤ ਐਂਟੀ ਡੇਂਗੂ ਕੈਂਪੇਨ,ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਤਹਿਤ ਹੈਲਥ ਇੰਸਪੈਕਟਰ ਗੁਰਿੰਦਰ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਛੌੜੀ ਵਿੱਖੇ ਡੇਂਗੂ ਅਤੇ ਚਿੰਕਨਗੁਨੀਆ ਦੇ ਬਚਾਅ ਅਤੇ ਲੱਛਣਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਂਗੂ ਅਤੇ ਚਿੰਕਨਗੁਨੀਆ ਇਲਾਜ ਯੋਗ ਹਨ ਡੇਂਗੂ ਅਤੇ ਚਿੰਕਨਗੁਨੀਆ ਏਡੀਜ਼ ਨਾਂ ਦੇ ਮੱਛਰਾਂ ਦੇ ਕੱਟਣ ਨਾਲ ਫ਼ੈਲਦਾ ਹੈ ਇਹ ਮੱਛਰ ਸਾਫ ਖੜ੍ਹੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦੇ ਹਨ ਅਤੇ ਇਹ ਸਿਰਫ ਦਿਨ ਵੇਲੇ ਕੱਟਦਾ ਹੈ ਡੇਂਗੂ ਦੇ ਲੱਛਣਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਿੱਚ ਤੇਜ਼ ਬੁਖਾਰ ਹੋਣਾ,ਸਿਰ ਦਰਦ ਹੋਣਾ, ਮਾਸਪੇਸ਼ੀਆਂ ਵਿੱਚ ਦਰਦ ਹੋਣਾ, ਚਮੜੀ ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਮਸੂੜਿਆਂ ਅਤੇ ਨੱਕ ਵਿੱਚੋਂ ਖ਼ੂਨ ਦਾ ਵਗਣਾ ਹੋ ਸਕਦੇ ਹਨ ਇਸ ਤੋਂ ਬਚਾਅ ਲਈ ਸਾਨੂੰ ਸਭ ਇੱਕਜੁੱਟ ਹੋ ਕੇ ਯੋਗਦਾਨ ਪਾਉਣਾ ਚਾਹੀਦਾ ਹੈ ਲੋਕਾਂ ਨੂੰ ਘਰ ਘਰ ਜਾ ਕੇ ਜਾਗਰੂਕ ਕਰਨਾ ਹੋਵੇਗਾ ਘਰਾ ਵਿੱਚ ਕੂਲਰਾਂ, ਗਮਲਿਆਂ, ਫਰਿੱਜਾਂ ਦੀਆਂ ਟਰੇਆਂ ਵਿੱਚ ਖੜ੍ਹੇ ਪਾਣੀ ਨੂੰ ਹਫ਼ਤੇ ਵਿੱਚ ਇੱਕ ਵਾਰ ਸਾਫ਼ ਕਰਕੇ ਸੁਕਾਉਣਾ ਚਾਹੀਦਾ ਹੈ, ਛੱਤਾਂ ਤੇ ਪਈਆ ਪਾਣੀ ਦੀਆਂ ਟੈਂਕੀਆਂ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖੋ, ਟਾਇਰਾਂ, ਟੁੱਟੇ ਬਰਤਨਾਂ, ਡਰੱਮਾ ਆਦਿ ਨੂੰ ਖੁੱਲੇ ਵਿੱਚ ਨਾ ਰੱਖੋ, ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਪੂਰੀ ਤਰ੍ਹਾਂ ਢੱਕਿਆ ਹੋਇਆ ਹੋਵੇ ਤਾਂ ਕਿ ਮੱਛਰ ਤੁਹਾਨੂੰ ਕੱਟ ਨਾ ਸਕੇ, ਪਾਣੀ ਜਾਂ ਤਰਲ ਪਦਾਰਥ ਜ਼ਿਆਦਾ ਪੀਣੇ ਚਾਹੀਦੇ ਹਨ ਹਰੇਕ ਸ਼ੁੱਕਰਵਾਰ ਡੇਂਗੂ ਤੇ ਵਾਰ ਕਰੋ ਡੇਂਗੂ ਦਾ ਮੱਛਰ ਹਫ਼ਤੇ ਵਿੱਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ ਇਸ ਲਈ ਕੂਲਰਾਂ, ਗਮਲਿਆਂ, ਫਰਿੱਜਾਂ ਦੀਆਂ ਟਰੇਆਂ ਵਿੱਚ ਖੜ੍ਹੇ ਪਾਣੀ ਨੂੰ ਹਫ਼ਤੇ ਵਿੱਚ ਸਾਫ਼ ਕਰਕੇ ਸੁਕਾਉਣਾ ਚਾਹੀਦਾ ਹੈ ਡੇਂਗੂ ਅਤੇ ਚਿੰਕਨਗੁਨੀਆ ਦਾ ਇਲਾਜ, ਟੈਸਟ ਸਰਕਾਰੀ ਹਸਪਤਾਲ ਵਿੱਚ ਮੁਫ਼ਤ ਕੀਤਾ ਜਾਂਦਾ ਮਲਟੀਪਰਪਜ ਹੈਲਥ ਵਰਕਰ ਵਰੁਣ ਅਤੇ ਆਸ਼ਾ ਵਰਕਰਾਂ ਦੁਆਰਾ ਘਰ ਘਰ ਜਾ ਕੇ ਡੇਂਗੂ ਦਾ ਲਾਰਵਾ ਚੈੱਕ ਕੀਤਾ ਗਿਆ ਇਸ ਮੌਕੇ ਤੇ ਸਕੂਲ ਅਧਿਆਪਕ ਜਸਪਾਲ ਕੌਰ, ਮੋਨਿਕਾ, ਅਨੀਤਾ ਮੈਡਮ ਅਤੇ ਰਜਿੰਦਰ ਕੁਮਾਰ ਹਾਜ਼ਰ ਸਨ


