ਬਲਾਚੌਰ 2 ਮਈ (ਜਤਿੰਦਰਪਾਲ ਸਿੰਘ ਕਲੇਰ )
ਥਾਣਾ ਸਿਟੀ ਬਲਾਚੌਰ ਪੁਲਿਸ ਨੇ ਇਕ ਵਿਆਕਤੀ ਨੂੰ ਕਾਬੂ ਕਰਕੇ ਉਸਦੇ ਕੋਲੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ | ਪੁਲਿਸ ਨੇ ਕਥਿਤ ਆਰੋਪੀ ਦੇ ਖਿਲਾਫ ਐਨਡੀਪੀਐਸ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ |
ਮਾਮਲੇ ਦੇ ਜਾਂਚ ਅਧਿਕਾਰੀ ਏਐਸਆਈ ਲਖਵੀਰ ਚੰਦ ਨੇ ਦੱਸਿਆ ਕਿ ਉਨਾ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਕਿ ਇਸ ਦੌਰਾਨ ਸਾਹਮਣੇ ਖੜ੍ਹਾ ਇਕ ਵਿਆਕਤੀ ਪੁਲਿਸ ਪਾਰਟੀ ਨੂੰ ਦੇਖਕੇ ਪਿੱਛੇ ਨੂੰ ਮੁੜਨ ਲੱਗਿਆ ਤਾਂ ਪੁਲਿਸ ਨੇ ਤੁਰੰਤ ਸ਼ੱਕ ਦੇ ਆਧਾਰ ਤੇ ਉਕਤ ਵਿਆਕਤੀ ਨੂੰ ਕਾਬੂ ਕਰਕੇ ਜਦੋਂ ਉਸਦੀ ਤਲਾਸ਼ੀ ਲਈ ਤਾਂ ਉਸਦੇ ਕੋਲੋ 7 ਗ੍ਰਾਮ ਹੈਰੋਇਨ ਬਰਾਮਦ ਹੋਈ | ਉਨਾ ਦੱਸਿਆ ਕਿ ਕਾਬੂ ਕੀਤੇ ਕਥਿਤ ਆਰੋਪੀ ਦੀ ਪਹਿਚਾਣ ਸੁਨੀਲ ਕੁਮਾਰ ਉਰਫ ਸ਼ੈਲੀ ਪੁੱਤਰ ਦਰਸ਼ਨ ਸਿੰਘ ਵਾਸੀ ਵਾਰਡ ਨੰਬਰ 6 ਬਲਾਚੌਰ ਥਾਣਾ ਸਿਟੀ ਬਲਾਚੌਰ ਦੇ ਰੂਪ ਵਿੱਚ ਹੋਈ |


