ਨਵਾਂਸ਼ਹਿਰ 3 ਮਈ (ਜਤਿੰਦਰ ਪਾਲ ਸਿੰਘ ਕਲੇਰ )
ਸੰਵਿਧਾਨਿਕ ਕਦਰਾਂ ਕੀਮਤਾਂ ਨੂੰ ਜੀਵਨ ਵਿੱਚ ਗ੍ਰਹਿਣ ਕਰਨਾ ਇੱਕ ਚੰਗੇ ਨਾਗਰਿਕ ਹੈਣ ਦੀ ਨਿਸ਼ਾਨੀ ਹੈ। ਉਕਤ ਗੱਲਾਂ ਦਾ ਪ੍ਰਗਟਾਵਾ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਦੇ ਪ੍ਰਿੰਸੀਪਲ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਨੇ ਸਵੇਰ ਦੀ ਸਭਾ ਵਿੱਚ ਬੱਚਿਆਂ ਨੂੰ ਸੰਵਿਧਾਨਿਕ ਕਦਰਾਂ ਕੀਮਤਾਂ ਉੱਤੇ ਭਾਸ਼ਣ ਦਿੰਦਿਆਂ ਕੀਤਾ। ਇਸ ਮੌਕੇ ਤੇ ਉਹਨਾਂ ਨੇ ਬੱਚਿਆਂ ਨੂੰ ਸੰਵਿਧਾਨ ਦੀਆਂ ਧਰਾਵਾਂ ਅਤੇ ਇਸ ਦੇ ਕਾਨੂੰਨੀ ਫਾਇਦਿਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਅੱਜ ਬੈਗ ਲੈਸ ਡੇ ਮੌਕੇ ਬੱਚਿਆਂ ਨੇ ਸੁੰਦਰ ਲਿਖਾਈ ਮੁਕਾਬਲੇ, ਸਾਈਬਰ ਸੁਰੱਖਿਆ ਵਿਸ਼ੇ ਤੇ ਭਾਸ਼ਣ,ਪੋਰਟ ਫੋਲੀਓ ਬਣਾਉਣ ਅਤੇ ਸਵੱਛਤਾ ਅਭਿਆਨ ਤਹਿਤ ਸਕੂਲ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕੀਤੀਆਂ। ਪ੍ਰਿੰਸੀਪਲ ਡਾਕਟਰ ਅਗਨੀਹੋਤਰੀ ਨੇ ਬੱਚਿਆਂ ਵੱਲੋਂ ਕੀਤੀਆਂ ਗਤੀਵਿਧੀਆਂ ਦੀ ਭਰਪੂਰ ਸ਼ਲਾਗਾ ਕੀਤੀ ਅਤੇ ਬੱਚਿਆਂ ਉਨ੍ਹਾਂ ਨੂੰ ਕਾਮਯਾਬੀ ਲਈ ਅਸ਼ੀਰਵਾਦ ਵੀ ਦਿੱਤਾ। ਇਸ ਮੌਕੇ ਤੇ ਬੱਚਿਆਂ ਨੇ ਜਾਰੀ ਹੋਏ ਸ਼ਡਿਊਲ ਅਨੁਸਾਰ ਜਿਸ ਵਿੱਚ ਸੱਭਿਆਚਾਰਕ ਪ੍ਰੋਗਰਾਮ, ਨਸ਼ਿਆਂ ਵਿਰੁੱਧ ਭਾਸ਼ਣ ਅਤੇ ਸੁੰਦਰ ਲਿਖਾਈ ਪ੍ਰਤੀਯੋਗਤਾ ਤੋਂ ਇਲਾਵਾ ਸਵੱਛਤਾ ਅਭਿਆਨ ਤਹਿਤ ਵੱਖ ਵੱਖ ਮੁਕਾਬਲੇ ਕਰਵਾਏ ਗਏ। ਸਵੇਰ ਦੀ ਸਭਾ ਵਿੱਚ ਬੱਚਿਆਂ ਤੋਂ ਆਮ ਜਾਣਕਾਰੀ ਵਿਚ ਵਾਧੇ ਲਈ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਬੱਚਿਆਂ ਨੇ ਆਪਣੇ ਅੰਦਰ ਛੁਪੀ ਪ੍ਰਤਿਭਾ ਦਾ ਇਜ਼ਹਾਰ ਕੀਤਾ। ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਗਤੀਵਿਧੀਆਂ ਦੌਰਾਨ ਅਹਿਮ ਭੂਮਿਕਾ ਨਿਭਾਈ।ਇਸ ਮੌਕੇ ਬੱਚਿਆਂ ਨੂੰ ਉਹਨਾਂ ਦੀ ਹੌਸਲਾ ਅਫਜ਼ਾਈ ਲਈ ਇਨਾਮ ਤਕਸੀਮ ਕੀਤੇ ਗਏ। ਪ੍ਰਿੰਸੀਪਲ ਨੇ ਸਮੁੱਚੇ ਸਟਾਫ ਤੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ।ਜ਼ਿਕਰ ਯੋਗ ਹੈ ਸੂਬੇ ਦੇ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਪਹਿਲੇ ਅਤੇ ਚੌਥੇ ਸ਼ਨੀਚਰਵਾਰ ਬੈਗ ਲ ਦਿਵਸ ਮਨਾਉਣ ਦੇ ਨਿਰਦੇਸ਼ ਪ੍ਰਾਪਤ ਹੋਏ ਹਨ। ਬੈਗ ਲੈਸ ਡੇ ਦੌਰਾਨ ਸਕੂਲ ਦਾ ਸਮੁੱਚਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।


