ਨਵਾਂਸ਼ਹਿਰ 3 ਮਈ (ਜਤਿੰਦਰ ਪਾਲ ਸਿੰਘ ਕਲੇਰ )
ਸ਼ਹੀਦ ਭਗਤ ਸਿੰਘ ਨਗਰ ਤੋਂ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਅਤੇ ਜਿਲਾ ਯੋਜਨਾ ਬੋਰਡ, ਦੇ ਚੇਅਰਮੈਨ ਸਤਨਾਮ ਚੇਚੀ ਜਲਾਲਪੁਰ ਨੇ ਆਪਣੇ ਅਖਤਿਆਰੀ ਕੋਟੇ ਵਿਚੋਂ ਬੰਗਾ ਹਲਕੇ ਦੇ ਅਲੱਗ ਅਲੱਗ ਪਿੰਡਾਂ ਨੂੰ ਲਗਭਗ ਅੱਠ ਲੱਖ,ਛੱਤੀ ਹਜਾਰ ਦੀ ਗਰਾਂਟਾਂ ਜਾਰੀ ਕੀਤੀਆਂ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸਤਨਾਮ ਜਲਾਲਪੁਰ ਨੇ ਕਿਹਾ ਕਿ ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਪਿੰਡਾਂ ਦਾ ਵਿਕਾਸ ਪਹਿਲ ਦੇ ਅਧਾਰ ਤੇ ਕਰਵਾਇਆ ਜਾ ਰਿਹਾ ਹੈ ਜਿੱਥੇ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਓਪਨ ਜਿੰਮ ਤੇ ਖੇਡਾਂ ਦਾ ਸਮਾਨ ਦਿੱਤਾ ਜਾ ਰਿਹਾ ਹੈ ।ਅਤੇ ਦੂਸਰੇ ਪਾਸੇ ਪਿੰਡ ਦੇ ਵਿਕਾਸ ਕਾਰਜਾਂ ਲਈ ਗਰਾਂਟਾਂ ਵੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ । ਸਤਨਾਮ ਜਲਾਲਪੁਰ ਨੇ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਦਾ ਵਿਕਾਸ ਪਾਰਟੀ ਬਾਜੀ ਤੋਂ ਉੱਪਰ ਉੱਠ ਕੇ ਕੀਤਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਵੀ ਵਿਕਾਸ ਕਾਰਜਾਂ ਦੇ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਭੇਦ ਭਾਵ ਨਹੀਂ ਕੀਤਾ ਜਾ ਰਿਹਾ।ਇਸ ਸਮੇਂ ਉਨਾਂ ਨਾਲ ਐਮ ਐਲ ਏ ਬੰਗਾ ਡਾ ਸੁਖਵਿੰਦਰ ਸੁੱਖੀ ਜੀ, ਹਲਕਾ ਇੰਚਾਰਜ ਬੰਗਾ ਕੁਲਜੀਤ ਸਿੰਘ ਸਰਹਾਲ ਅਤੇ ਪਿੰਡਾਂ ਦੇ ਸਰਪੰਚ, ਬਲਾਕ ਪ੍ਰਧਾਨ ਅਤੇ ਐਮ ਸੀ ਸਹਿਬਾਨ ਵੀ ਹਾਜਰ ਸਨ।ਬੰਗਾ ਦੇ ਵਾਰਡ ਨੰ:1 ਨੂੰ ਸ਼ਮਸ਼ਾਨ ਘਾਟ ਦੀ ਉਸਾਰੀ ਲਈ 2.36296 ਲੱਖ, ਲਧਾਣਾ ਝਿਕਾ ਦੀ ਗ੍ਰਾਮ ਪੰਚਾਇਤ ਨੂੰ ਖੇਡ ਗਰਾਊਂਡ ਲਈ 2 ਲੱਖ ਰੁਪਏ ਅਤੇ ਸਰਹਾਲ ਕਾਜੀਆਂ ਨੂੰ ਸ਼ਮਸ਼ਾਨ ਘਾਟ ਦੀ ਉਸਾਰੀ ਲਈ 4 ਲੱਖ ਦੀ ਗਰਾਂਟ ਦਿੱਤੀ।


