Join
Wednesday, March 25, 2026
Wednesday, March 25, 2026

ਸਰਕਾਰੀ ਸਕੂਲ ਰੱਤੇਵਾਲ ਚ ਪੰਜਾਬ ਸਿੱਖਿਆ ਕ੍ਰਾਂਤੀ ਸਕੀਮ ਤਹਿਤ ਵਿਧਾਇਕਾਂ ਕਟਾਰੀਆ ਨੇ ਕੀਤਾ ਉਦਘਾਟਨ

ਬਲਾਚੌਰ 3 ਮਈ (ਜਤਿੰਦਰ ਪਾਲ ਸਿੰਘ ਕਲੇਰ)

ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਦੇ ਪ੍ਰਿੰਸੀਪਲ ਜਸਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਦੀ ਅਗਵਾਈ ਚ ਪੰਜਾਬ ਸਿੱਖਿਆ ਕ੍ਰਾਂਤੀ ਸਕੀਮ ਤਹਿਤ ਵਿਧਾਇਕਾ ਸੰਤੋਸ਼ ਕਟਾਰੀਆ ਨੇ ਰੱਤੇਵਾਲ  ਸਕੂਲ ਚ ਤਿੰਨ ਕਮਰਿਆਂ ਦੀਆਂ ਛੱਤਾਂ ਬਦਲੀ ਅਤੇ ਰਿਪੇਅਰ ਦਾ ਕੰਮ, ਖੇਡ ਗਰਾਊਂਡ ਦੀ ਚਾਰ ਦੀਵਾਰੀ ਦੀ ਉਸਾਰੀ ਦਾ ਕੰਮ, ਦੋਨੋਂ ਮੁਕੰਮਲ ਹੋਣ ਉਪਰੰਤ ਉਦਘਾਟਨ ਕਰਕੇ ਲੋਕ ਅਰਪਣ ਕੀਤੇ । ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ  ਸਿੱਖਿਆ ਦੇ ਖੇਤਰ ਵਿੱਚ ਨਵੇਂ ਰਿਕਾਰਡ ਸਥਾਪਿਤ ਕਰ ਰਹੀ ਹੈ  ਤੇ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਆਉਣ ਵਾਲੇ ਦਿਨਾਂ ਵਿੱਚ ਸਰਕਾਰੀ ਸਕੂਲਾਂ ਵਿੱਚ ਲਗਾਤਾਰ ਵੱਖ-ਵੱਖ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ ਜਾਣਗੇ। ਵਿਧਾਇਕਾਂ ਨੇ ਕਿਹਾ ਕਿ ਆਧੁਨਿਕੀਕਰਨ ਸਬੰਧੀ ਇਹ ਪ੍ਰੋਜੈਕਟ ਸਰਕਾਰੀ ਸਕੂਲਾਂ ਨੂੰ ਬੁਨਿਆਦੀ ਢਾਂਚੇ ਤੇ ਸਿੱਖਿਆ ਮਾਮਲੇ ਵਿੱਚ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਬਿਹਤਰ ਬਣਾਉਣਗੇ। ਸਕੂਲ ਮੈਨੇਜਮੈਂਟ ਕਮੇਟੀ ਅਤੇ ਪੰਚਾਇਤ ਮੈਂਬਰਾਂ ਨੇ ਪੰਜਾਬ ਸਰਕਾਰ ਦੇ ਇਸ ਮਿਸ਼ਨ ਦੀ ਸਲਾਘਾ ਕੀਤੀ।ਸਕੂਲ ਦੇ ਵਿਦਿਆਰਥੀਆਂ ਵੱਲੋਂ ਸਟੇਜ ਤੇ ਵੱਖ-ਵੱਖ ਪੇਸ਼ਕਾਰੀਆਂ ਕੀਤੀਆਂ ਗਈਆਂ। ਜਮਾਤ ਅੱਠਵੀਂ ਵਿੱਚ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਅਤੇ ਜੇਈ ਮੇਨ ਕੁਆਲੀਫਾਈ ਕਰਨ ਵਾਲੇ ਵਿਦਿਆਰਥੀ ਅਮਨਦੀਪ , ਸਭ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।ਹਲਕਾ ਵਿਧਾਇਕਾ ਦੀ ਸਮੁੱਚੀ ਟੀਮ ਤੇ ਉਨਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਜਿਲਾ ਕੁਆਰਡੀਨੇਟਰ ਬਲਜਿੰਦਰ ਸਿੰਘ ਵਿਰਕ, ਵਿੰਗ ਕਮਾਂਡਰ ਸ਼੍ਰੀ ਦੌਲਤ ਰਾਮ ਖਟਾਣਾ, ਡਾ ਪ੍ਰੇਮ ਖਟਾਣਾ, ਬਲਦੇਵ ਕ੍ਰਿਸ਼ਨ ਰਿਟਾਇਰਡ ਅਸਿਸਟੈਂਟ ਸਬ ਇੰਸਪੈਕਟਰ, ਅਜੀਤ ਰਾਮ ਰਿਟਾਇਰਡ ਇੰਸਪੈਕਟਰ, ਗੁਰਨਾਮ ਦਾਸ ਖਟਾਣਾ, ਪੰਮੀ ਬ੍ਰੇਤਾ, ਸੁੱਚਾ ਸਿੰਘ,ਪਿੰਕਾ ਕੁਮਾਰ ਚੇਅਰਮੈਨ,ਪਿੰਡ ਦੇ ਪੰਚਾਇਤ ਮੈਂਬਰ, ਸਕੂਲ ਸਟਾਫ, ਅਤੇ ਵਿਦਿਆਰਥੀ ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Latest Articles

2

2