ਬਲਾਚੌਰ 05 ਮਈ (ਜਤਿੰਦਰਪਾਲ ਸਿੰਘ ਕਲੇਰ ) ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਐਸਐਸਪੀ ਡਾਕਟਰ ਮਹਿਤਾਬ ਸਿੰਘ ਦੇ ਦਿਸ਼ਾ ਨਿਰਦੇਸ਼ਾ ਤਹਿਤ ਬਲਾਚੌਰ 1ਵਿਆਕਤੀ ਨੂੰ ਕਾਬੂ ਕਰਕੇ ਉਸਦੇ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ | ਪੁਲਿਸ ਨੇ ਕਥਿਤ ਆਰੋਪੀ ਦੇ ਖਿਲਾਫ ਐਨਡੀਪੀਐਸ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ |ਡੀ ਐਸ ਪੀ ਸ਼ਾਮ ਸੁੰਦਰ ਸ਼ਰਮਾ ਬਲਾਚੌਰ ਨੇ ਦੱਸਿਆਂ ਕਿ ਉਨ੍ਹਾਂ ਦੀ ਅਗਵਾਈ ਵਿੱਚ ਐਸ ਆਈ ਭੂਸ਼ਣ ਲਾਲ ਨੇ ਦੱਸਿਆਂ ਕਿ ਉਨ੍ਹਾਂ ਗਸ਼ਤ ਦੇ ਦੌਰਾਨ ਇਕ ਵਿਆਕਤੀ ਨੂੰ ਕਾਬੂ ਕਰਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਸਦੇ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ | ਉਨ੍ਹਾਂ ਨੇ ਦੱਸਿਆਂ ਕਿ ਕਾਬੂ ਕੀਤੇ ਕਥਿਤ ਆਰੋਪੀ ਦੀ ਪਹਿਚਾਣ ਜਤਿੰਦਰ ਸਿੰਘ ਉਰਫ ਜੱਸਾ ਪੁੱਤਰ ਨਿਰਮਲ ਸਿੰਘ ਵਾਸੀ ਵਾਰਡ ਨੰਬਰ 13 ਮਹਿੰਦੀਪੁਰ ਬਲਾਚੌਰ ਥਾਣਾ ਸਿਟੀ ਬਲਾਚੌਰ ਨੂੰ ਕਾਬੂ ਕੀਤਾ | ਉਨ੍ਹਾਂ ਦੱਸਿਆਂ ਕਿ ਸਾਹਿਲ ਬੀਰੇ ਪੁੱਤਰ ਕਸ਼ਮੀਰੀ ਲਾਲ ਵਾਸੀ ਖੋਜਾਂ ਬੇਟ ਅਤੇ ਬਲਵਿੰਦਰ ਸਿੰਘ ਉਰਫ ਸਾਬੀ ਪੁੱਤਰ ਗੁਰਨਾਮ ਸਿੰਘ ਵਾਸੀ ਮਹਿੰਦੀਪੁਰ ਨੂੰ ਦੋਸ਼ੀ ਨਾਮਜਦ ਕਰਕੇ ਜੁਰਮ ਵਿੱਚ ਵਾਧਾ ਕੀਤਾ ਜਦਕਿ ਆਰੋਪੀ ਸਾਹਿਲ ਬੀਰਾ ਨੂੰ ਕਾਬੂ ਕਰਕੇ ਅਦਾਲਤ ਵਿੱਚ ਪੇਸ਼ ਕਰਕੇ ਲੁਧਿਆਣਾ ਜੇਲ੍ਹ ਬੰਦ ਕੀਤਾ ਜਾ ਰਿਹਾ ਹੈ |
ਤਸਵੀਰ ਹਰਸਿਮਰਨ ਜੋਤ ਸਿੰਘ ਕਲੇਰ


