
ਬਲਾਚੌਰ 5 ਮਈ(ਜਤਿੰਦਰ ਪਾਲ ਸਿੰਘ ਕਲੇਰ )
ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਐਸਐਸਪੀ ਡਾਕਟਰ ਮਹਿਤਾਬ ਸਿੰਘ ਦੇ ਨਿਰਦੇਸ਼ਾਂ ਤੇ ਡੀਐਸਪੀ ਸ਼ਾਮ ਸੁੰਦਰ ਸ਼ਰਮਾ ਦੀ ਅਗਵਾਈ ਹੇਠ ਬੀਐਸ ਆਟੋ ਏਜੰਸੀ ਬਲਾਚੌਰ ਵਿਖੇ ਥਾਣਾ ਸਿਟੀ ਬਲਾਚੌਰ ਦੇ ਮੁੱਖ ਅਫਸਰ ਸਬ ਇੰਸਪੈਕਟਰ ਸਤਨਾਮ ਸਿੰਘ ਨੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿਮ ਤਹਿਤ ਜਾਗਰੂਕ ਕੀਤਾ ਇਸ ਮੌਕੇ ਸਬ ਇੰਸਪੈਕਟਰ ਸਤਨਾਮ ਸਿੰਘ ਨੇ ਜਾਗਰੂਕ ਕਰਦੇ ਹੋਏ ਏਜੰਸੀ ਦੇ ਵਰਕਰਾਂ ਅਤੇ ਗਾਹਕਾਂ ਨੂੰ ਜਾਗਰੂਕ ਕਰਦੇ ਹੋਏ ਨਸ਼ਿਆਂ ਤੋਂ ਹੋਣ ਵਾਲੇ ਨੁਕਸਾਨ ਬਾਰੇ ਦੱਸਿਆ ਅਤੇ ਸਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਚੰਗੀ ਜੀਵਨਸ਼ੈਲੀ ਅਪਣਾਉਣ ਤੇ ਪੰਜਾਬੀ ਸੱਭਿਆਚਾਰ ਨਾਲ ਜੁੜਨ ਦਾ ਸੱਦਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਪੂਰੀ ਸ਼ਿੱਦਤ ਨਾਲ ਕੰਮ ਕਰ ਰਹੀ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਵੀ ਨਸ਼ਿਆਂ ਦੇ ਖਾਤਮੇ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ ਤਾਂ ਕਿ ਦੇਸ਼ ਤੇ ਸੂਬੇ ਦਾ ਭਵਿੱਖ ਸੁਰੱਖਿਅਤ ਰਹੇ ਇਸ ਮੌਕੇ ਬਲਵਿੰਦਰ ਸਿੰਘ ਮੈਨੇਜਿੰਗ ਡਾਇਰੈਕਟਰ ਬੀਐਸ ਆਟੋ ਬਲਾਚੌਰ ਨੇ ਸਬ ਇੰਸਪੈਕਟਰ ਸਤਨਾਮ ਸਿੰਘ ਦਾ ਏਜੰਸੀ ਵਿੱਚ ਪਹੁੰਚਣ ਤੇ ਨਿੱਘਾ ਸਵਾਗਤ ਕੀਤਾ,ਇਸ ਮੌਕੇ ਬਲਵਿੰਦਰ ਸਿੰਘ ਮੈਨੇਜਿੰਗ ਡਾਇਰੈਕਟਰ ,ਸਤਨਾਮ ਸਿੰਘ ਵਰਕਸ਼ਾਪ ਮੈਨੇਜਰ, ਜਗਤਾਰ ਸਿੰਘ, ਰਾਜੇਸ਼ ਕੁਮਾਰ ਕੌਸ਼ਲ ਰੋਪੜ, ਗੁਰਦੀਪ ਸਿੰਘ, ਪਰਮਜੀਤ ਸਿੰਘ, ਬੇਬੀ ਰਾਣੀ, ਦਿਲਪ੍ਰੀਤ ਕੌਰ, ਜਸਵੀਰ ਕੌਰ, ਰਜਨੀ, ਕਾਜਲ, ਇੰਦਰਜੀਤ ਸਿੰਘ, ਵਿਜੇ ਕੁਮਾਰ, ਗੁਰਪ੍ਰੀਤ ਸਿੰਘ, ਸੀਮਾ ਰਾਣੀ, ਬਲਦੇਵ ਰਾਜ, ਹਰੀਸ਼, ਆਦਿ ਹਾਜ਼ਰ ਸਨ


