Join
Thursday, March 12, 2026
Thursday, March 12, 2026

ਭਾਰਤੀ ਫੋਜ ਵੱਲੋਂ ਕੀਤੀ ਸਟਰਾਈਕ ਦਾ ਕੀਤਾ ਸਮਰਥਨ ਸਾਨੂੰ ਸਾਡੇ ਦੇਸ਼ ਦੀ ਸੇਨਾ ਤੇ ਮਾਣ

ਪਹਿਲਗਾਮ ਵਿਖੇ ਹੋਏ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ- ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ

ਨਵਾਂਸ਼ਹਿਰ 7 ਮਈ (ਜਤਿੰਦਰਪਾਲ ਸਿੰਘ ਕਲੇਰ)

ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਦੇ ਦਫ਼ਤਰ ਵਿਖੇ ਹੋਣ ਵਾਲੀ ਮਹੀਨਾਵਾਰ ਮੀਟਿੰਗ ਦੀ ਅਗਵਾਈ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਵੱਲੋਂ ਕੀਤੀ ਗਈ। ਜਿਸ ਵਿੱਚ ਪਵਨ ਕੁਮਾਰ ਆਦੀਆ ਸਾਬਕਾ ਵਿਧਾਇਕ ਸ਼ਾਮ ਚੋਰਾਸੀ ਉਚੇਚੇ ਤੌਰ ਤੇ ਪਹੁੰਚੇ। ਇਸ ਮੀਟਿੰਗ ਵਿੱਚ ਸਮੂਹ ਅਹੁਦੇਦਾਰਾਂ  ਅਤੇ ਸਮੂਹ ਕਮੇਟੀ ਮੈਂਬਰ ਸਾਹਿਬਾਨਾਂ ਵੱਲੋਂ ਪਹਿਲਗਾਮ ਵਿਖੇ ਹੋਏ ਸ਼ਹੀਦਾਂ ਨੂੰ ਮੌਨ ਰੱਖ ਸ਼ਰਧਾਂਜਲੀ ਦਿੱਤੀ ਗਈ ਅਤੇ ਭਾਰਤੀ ਫੋਜ ਵੱਲੋਂ ਪਾਕਿਸਤਾਨ ਵਿਰੁੱਧ ਕੀਤੀ ਸਰਜੀਕਲ ਸਟਰਾਈਕ ਦੀ ਹੱਥ ਖੜੇ ਕਰ ਸਮਰਥਨ ਦਿੱਤਾ ਗਿਆ। ਇਸ ਉਪਰੰਤ “ਸੰਵਿਧਾਨ ਬਚਾਓ ਮੁਹਿੰਮ” ਤਹਿਤ ਜ਼ਿਲ੍ਹੇ ਅੰਦਰ ਹੋਣ ਵਾਲੀ ਰੈਲੀ ਦੀ ਰੂਪ ਰੇਖਾ ਤਿਆਰ ਕਰਨ ਬਾਰੇ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ, ਤਰਲੋਚਨ ਸਿੰਘ ਸੂੰਢ ਸਾਬਕਾ ਵਿਧਾਇਕ ਬੰਗਾ, ਸ. ਅੰਗਦ ਸਿੰਘ ਸੈਣੀ ਸਾਬਕਾ ਵਿਧਾਇਕ ਨਵਾਂਸ਼ਹਿਰ, ਬਲਵਿੰਦਰ ਭੁੰਬਲਾ ਮੀਤ ਪ੍ਰਧਾਨ ਡੀ.ਸੀ.ਸੀ., ਉਪਕਾਰ ਸਿੰਘ ਜ਼ਿਲ੍ਹਾ ਪ੍ਰਧਾਨ ਐਸ ਸੀ ਸੈੱਲ, ਅਮਰੀਕ ਸਿੰਘ ਜ਼ਿਲ੍ਹਾ ਪ੍ਰਧਾਨ ਬੀ.ਸੀ.ਸੈੱਲ,  ਜਤਿੰਦਰ ਕੌਰ ਮੂੰਗਾ ਜ਼ਿਲ੍ਹਾ ਪ੍ਰਧਾਂਨ ਮਹਿਲਾ ਵਿੰਗ, ਕਮਲਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਕਿਸਾਨ ਸੈੱਲ, ਰਾਜ ਕੁਮਾਰ ਜ਼ਿਲ੍ਹਾ ਪ੍ਰਧਾਨ ਸੇਵਾ ਦਲ, ਤਿਲਕ ਰਾਜ ਸੂਦ ਬਲਾਕ ਪ੍ਰਧਾਨ ਸੜੋਆ, ਕੁਲਵਰਨ ਸਿੰਘ ਬਲਾਕ ਪ੍ਰਧਾਨ ਬੰਗਾ, ਰਾਮਦਾਸ ਸਿੰਘ ਬਲਾਕ ਪ੍ਰਧਾਨ ਔੜ, ਸਰਬਜੀਤ ਸਿੰਘ ਬਲਾਕ ਪ੍ਰਧਾਨ ਨਵਾਂਸ਼ਹਿਰ ਪੇਂਡੂ, ਮੋਹਨ ਲਾਲ ਸੰਧੂ ਬਲਾਕ ਪ੍ਰਧਾਨ ਬਲਾਚੌਰ, ਮਹਿੰਦਰ ਚੰਦ ਪੋਜੇਵਾਲ ਮੀਤ ਪ੍ਰਧਾਨ, ਵਿਜੇ ਕੁਮਾਰ ਮੀਤ ਪ੍ਰਧਾਨ,ਕੇਵਲ ਕ੍ਰਿਸ਼ਨ ਸੀਨੀਅਰ ਮੀਤ ਪ੍ਰਧਾਨ, ਤਜਿੰਦਰ ਕੌਰ ਬਲਾਕ ਪ੍ਰਧਾਨ ਰਾਹੋਂ, ਹਰਮੇਸ਼ ਕੌਰ ਚੇਅਰ ਪਰਸਨ, ਗੁਰਵਿੰਦਰ ਸਿੰਘ ਮੀਤ ਪ੍ਰਧਾਨ ਯੂਥ ਵਿੰਗ ,ਸ਼੍ਰੀ ਰਾਜਿੰਦਰ ਸ਼ਰਮਾ ਮੀਤ ਪ੍ਰਧਾਨ, ਹਰਭਜਨ ਸਿੰਘ ਮੀਤ ਪ੍ਰਧਾਨ, ਬਲਦੇਵ ਰਾਜ ਜਨਰਲ ਸਕੱਤਰ, ਧਰਮਪਾਲ ਚੇਅਰਮੈਨ ਬਲਾਕ ਸੰਮਤੀ ਬਲਾਚੌਰ, ਕੁਲਵੀਰ ਸਿੰਘ ਜਨਰਲ ਸਕੱਤਰ, ਮਨਜੀਤ ਸਿੰਘ ਸਕੱਤਰ, ਅਵਤਾਰ ਸਿੰਘ ਸਕੱਤਰ, ਗੁਰਬਖਸ਼ ਸਿੰਘ ਸਕੱਤਰ, ਚੇਤਰਾਮ ਸਕੱਤਰ, ਗੋਪਾਲ, ਜਸਵਿੰਦਰ ਮੱਟੂ, ਹਰਬੰਤ ਸਿੰਘ, ਜੋਗਿੰਦਰ ਸਿੰਘ ਬੁਲਾਰਾ, ਯਸ਼ਪਾਲ ਚੌਧਰੀ, ਰੂਪ ਲਾਲ, ਰਾਜ ਕਮਲ, ਪਰਮਜੀਤ ਕੌਰ, ਮਹਿੰਦਰ ਕੌਰ ਆਦਿ ਕਾਂਗਰਸੀ ਵਰਕਰ ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Latest Articles