Join
Thursday, March 12, 2026
Thursday, March 12, 2026

ਸਰਕਾਰ ਨੇ ਆਪ੍ਰੇਸ਼ਨ ਸਿੰਦੂਰ ਦੇ ਮੱਦੇਨਜ਼ਰ ਸੰਸਦ ਵਿੱਚ ਸਰਬ ਪਾਰਟੀ ਮੀਟਿੰਗ ਬੁਲਾਈ

ਆਪ੍ਰੇਸ਼ਨ ਸਿੰਦੂਰ ਦੇ ਮੱਦੇਨਜ਼ਰ ਸਰਕਾਰ ਵੱਲੋਂ ਬੁਲਾਈ ਗਈ ਇੱਕ ਸਰਬ ਪਾਰਟੀ ਮੀਟਿੰਗ ਅੱਜ ਸੰਸਦ ਵਿੱਚ ਹੋਈ। ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ, ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੂੰ ਆਪ੍ਰੇਸ਼ਨ ਬਾਰੇ ਸਰਕਾਰ ਵੱਲੋਂ ਜਾਣਕਾਰੀ ਦਿੱਤੀ ਗਈ। ਗ੍ਰਹਿ ਮੰਤਰੀ ਅਮਿਤ ਸ਼ਾਹ, ਵਿਦੇਸ਼ ਮਾਮਲਿਆਂ ਬਾਰੇ ਡਾ. ਐਸ ਜੈਸ਼ੰਕਰ, ਭਾਜਪਾ ਪ੍ਰਧਾਨ ਜੇ.ਪੀ. ਨੱਡਾ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸੀਨੀਅਰ ਕਾਂਗਰਸ ਆਗੂ ਰਾਹੁਲ ਗਾਂਧੀ, ਸਮਾਜਵਾਦੀ ਪਾਰਟੀ ਆਗੂ ਰਾਮ ਗੋਪਾਲ ਯਾਦਵ, ਟੀ.ਐਮ.ਸੀ ਆਗੂ ਸੁਦੀਪ ਬੰਦੋਪਾਧਿਆਏ, ਡੀ.ਐਮ.ਕੇ ਆਗੂ ਟੀ.ਆਰ. ਬਾਲੂ, ਐਲਜੇਪੀ ਆਗੂ ਅਤੇ ਕੇਂਦਰੀ ਮੰਤਰੀ ਚਿਰਾਗ ਪਾਸਵਾਨ, ਟੀਡੀਪੀ ਆਗੂ ਲਾਵੂ ਸ੍ਰੀ ਕ੍ਰਿਸ਼ਨਾ ਦੇਵਰਾਯਾਲੂ, ਜੇ.ਡੀ.(ਯੂ) ਆਗੂ ਸੰਜੇ ਝਾਅ, ਐਨ.ਸੀ.ਪੀ ਆਗੂ ਪ੍ਰਫੁੱਲ ਪਟੇਲ, ਐਨ.ਸੀ.ਪੀ (ਸਪਾ) ਆਗੂ ਸੁਪ੍ਰੀਆ ਸੁਲੇ, ਸ਼ਿਵ ਸੈਨਾ ਆਗੂ ਸ਼੍ਰੀਕਾਂਤ ਸ਼ਿੰਦੇ, ਸ਼ਿਵ ਸੈਨਾ ਯੂ.ਬੀ.ਟੀ ਆਗੂ ਸੰਜੇ ਰਾਉਤ, ਸੀ.ਪੀ.ਆਈ.(ਐਮ) ਆਗੂ ਝੋਨ ਬ੍ਰਿਟਾਸ, ਬੀਜੇਡੀ ਆਗੂ ਸਸਮਿਤ ਪਾਤਰਾ, ਆਰਜੇਡੀ ਆਗੂ ਪ੍ਰੇਮ ਚੰਦ ਗੁਪਤਾ ਨੇ ਮੀਟਿੰਗ ਵਿੱਚ ਸ਼ਿਰਕਤ ਕੀਤੀ।

ਪਾਰਟੀ ਲਾਈਨਾਂ ਤੋਂ ਉੱਪਰ ਉੱਠ ਕੇ ਆਗੂਆਂ ਨੇ ਆਪ੍ਰੇਸ਼ਨ ਸਿੰਦੂਰ ਦੀ ਸ਼ਲਾਘਾ ਕੀਤੀ ਹੈ ਅਤੇ ਅੱਤਵਾਦੀਆਂ ਵਿਰੁੱਧ ਹਥਿਆਰਬੰਦ ਬਲਾਂ ਦੀ ਕਾਰਵਾਈ ‘ਤੇ ਮਾਣ ਪ੍ਰਗਟ ਕੀਤਾ ਹੈ। ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਸਰਕਾਰ ਵੱਲੋਂ ਕੀਤੀ ਜਾਣ ਵਾਲੀ ਕਿਸੇ ਵੀ ਕਾਰਵਾਈ ਲਈ ਵਿਰੋਧੀ ਧਿਰ ਨੇ ਪਹਿਲਾਂ ਆਪਣਾ ਸਮਰਥਨ ਦਿੱਤਾ ਸੀ।

Related Articles

LEAVE A REPLY

Please enter your comment!
Please enter your name here

Latest Articles