Join
Thursday, March 12, 2026
Thursday, March 12, 2026

ਸ੍ਰੀਮਾਨ ਸੰਤ ਬਾਬਾ ਰਣਜੀਤ ਸਿੰਘ ਜੀ ਦੀ ਦਾ ਬਰਸੀ ਸਮਾਗਮ 13 ਮਈ ਨੂੰ।

ਜਲੰਧਰ (ਕਰਮਵੀਰ ਸਿੰਘ)-

ਪੂਜਨੀਕ ਬ੍ਰਹਮ ਗਿਆਨੀ ਮਹਾਨ ਤਪੱਸਵੀ ਸ੍ਰੀਮਾਨ ਸੰਤ ਬਾਬਾ ਰਣਜੀਤ ਸਿੰਘ ਜੀ ਦੀ ਦਾ ਬਰਸੀ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦਗੜ੍ਹ (ਭੋਗਪੁਰ) ਨਜ਼ਦੀਕ ਫਗਵਾੜਾ ਵਿਖੇ 13 ਮਈ ਦਿਨ ਮੰਗਲਵਾਰ ਨੂੰ ਸਵੇਰੇ 9.00 ਵਜੇ ਤੋਂ 4 ਵਜੇ ਤੱਕ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮਨਾਈ ਜਾ ਰਹੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਬਾਬਾ ਪਰਮੇਸ਼ਰ ਜੀ ਨੇ ਦੱਸਿਆ ਕਿ ਇਸ ਪਵਿੱਤਰ ਅਸਥਾਨ ਉਪਰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਕਰਤਾਰਪੁਰ ਦੀ ਜੰਗ ਤੋਂ ਬਾਅਦ ਚਰਨ ਪਾਏ ਸਨ ਅਤੇ ਬਾਬਾ ਜੀ ਨੇ ਇਸੇ ਅਸਥਾਨ ਉਪਰ ਤਪੱਸਿਆ ਕੀਤੀ ਅਤੇ ਸੰਗਤਾਂ ਨੂੰ ਸੱਚ ਦੇ ਮਾਰਗ ਤੇ ਚੱਲਣ ਦਾ ਉਪਦੇਸ਼ ਦਿੱਤਾ। ਉਹਨਾਂ ਨੇ ਦੱਸਿਆ ਕਿ ਬਰਸੀ ਸਮਾਗਮਾਂ ਦੇ ਸੰਬੰਧ ਵਿੱਚ ਮਿਤੀ 11 ਮਈ ਦਿਨ ਐਤਵਾਰ ਸ੍ਰੀ ਅਖੰਡ ਪਾਠ ਸਾਹਿਬ 11 ਵਜੇ ਸਵੇਰੇ ਆਰੰਭ ਕੀਤੇ ਜਾਣਗੇ ਅਤੇ ਮਿਤੀ 13 ਮਈ ਦਿਨ ਮੰਗਲਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਸਵੇਰੇ 8.30 ਵਜੇ ਭੋਗ ਪਾਏ ਜਾਣਗੇ। ਉਪਰੰਤ ਕੀਰਤਨ ਦਰਬਾਰ ਸਵੇਰੇ 9.00 ਵਜੇ ਤੋਂ ਸ਼ਾਮ 4.00 ਵਜੇ ਤੱਕ ਸਜਾਇਆ ਜਾਵੇਗਾ ਜਿਸ ਦੌਰਾਨ ਭਾਈ ਰਵਿੰਦਰ ਸਿੰਘ ਜੀ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਗਿਆਨੀ ਸਰੂਪ ਸਿੰਘ ਕਡਿਆਣਾ, ਕਥਾ ਵਾਚਕ ਗਿਆਨੀ ਬਲਜੀਤ ਸਿੰਘ ਜੀ ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ, ਰੋਪੜ ਅਤੇ ਰਾਗੀ ਜਥਾ ਬਾਬਾ ਜੋਗਾ ਸਿੰਘ ਜੀ ਖਾਲਸਾ ਰਾਮੂ ਬਿਆੜੇ ਵਾਲੇ ਅਤੇ ਵੱਖ ਵੱਖ ਸਥਾਨਾਂ ਤੋ ਮਹਾਂਪੁਰਸ਼, ਕੀਰਤਨੀ ਜੱਥੇ, ਕਥਾਵਾਚਕ ਅਤੇ ਢਾਡੀ ਜੱਥੇ ਗੁਰੂ ਜਸ ਸਰਵਣ ਕਰਵਾਉਣਗੇ। ਅਖੀਰ ਉਹਨਾਂ ਵੱਲੋਂ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਗਈ ਕੀ ਵੱਧ ਤੋਂ ਵੱਧ ਸੰਗਤਾਂ ਗੁਰੂ ਘਰ ਵਿੱਚ ਹਾਜਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ।

Related Articles

LEAVE A REPLY

Please enter your comment!
Please enter your name here

Latest Articles