Join
Thursday, March 26, 2026
Thursday, March 26, 2026

ਐਂਟੀ ਡੇਂਗੂ ਕੈਂਪੇਨ ਤਹਿਤ ਹਰੇਕ ਸ਼ੁੱਕਰਵਾਰ ਡੇਂਗੂ ਤੇ ਵਾਰ : ਹੈਲਥ ਇੰਸਪੈਕਟਰ ਗੁਰਿੰਦਰ 

ਬਲਾਚੌਰ 9 ਮਈ (ਜਤਿੰਦਰਪਾਲ ਸਿੰਘ ਕਲੇਰ ) 

ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾਕਟਰ ਗੁਰਿੰਦਰਜੀਤ ਸਿੰਘ ਜੀ ਅਤੇ ਡਾਕਟਰ ਰਕੇਸ਼ ਪਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਨਵਰੀਤ ਕੌਰ ਪੀ ਐੱਚ ਸੀ ਸੜੌਆ ਜੀ ਦੀ ਯੋਗ ਅਗਵਾਈ ਹੇਠ ਸੈਕਟਰ ਸਾਹਿਬਾ ਦੇ ਅਧੀਨ ਸਬ ਸੈਂਟਰ ਜੈਨਪੁਰ ਪਿੰਡ ਕਰਾਵਰ ਵਿੱਖੇ ਨੈਸ਼ਨਲ ਵੈਕਟਰ ਬੌਰਨ ਡਜੀਜ ਕੰਟਰੋਲ ਪ੍ਰੋਗਰਾਮ ਤਹਿਤ ਐਂਟੀ ਡੇਂਗੂ ਕੈਂਪੇਨ ਤਹਿਤ ਹਰੇਕ ਸ਼ੁੱਕਰਵਾਰ ਡੇਂਗੂ ਤੇ ਵਾਰ ਹੈਲਥ ਇੰਸਪੈਕਟਰ ਗੁਰਿੰਦਰ ਸਿੰਘ ਨੇ ਟੀਮ ਮੈਂਬਰ ਨੂੰ ਲੈ ਕੇ ਘਰ ਘਰ ਜਾ ਕੇ ਡੇਂਗੂ ਦੇ ਬਚਾਅ ਅਤੇ ਲੱਛਣਾਂ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਡੇਂਗੂ ਦਾ ਲਾਰਵਾ ਚੈੱਕ ਕੀਤਾ ਗਿਆ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ ਖੜ੍ਹੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦਾ ਹੈ ਅਤੇ ਇਹ ਮੱਛਰ ਦਿਨ ਵੇਲੇ ਕੱਟਦਾ ਹੈ ਡੇਂਗੂ ਇੱਕ ਵਾਇਰਲ ਬੁਖਾਰ ਹੈ ਜੋਂ ਕਿ ਏਡੀਜ਼ ਨਾਂ ਦੇ ਮੱਛਰਾਂ ਦੇ ਕੱਟਣ ਨਾਲ ਫ਼ੈਲਦਾ ਹੈ ਡੇਂਗੂ ਬੁਖਾਰ ਦੇ ਲੱਛਣਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਿੱਚ ਤੇਜ਼ ਬੁਖਾਰ,ਸਿਰ ਦਰਦ ਹੋਣਾ, ਮਾਸਪੇਸ਼ੀਆਂ ਅਤੇ ਜੌੜਾ ਵਿੱਚ ਦਰਦ ਹੋਣਾ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਹੋਣਾ, ਜੀ ਕੱਚਾ ਹੋਣਾ ਅਤੇ ਹਾਲਤ ਖਰਾਬ ਹੋਣ ਤੇ ਨੱਕ ਮੂੰਹ ਤੇ ਮਸੂੜਿਆਂ ਵਿੱਚੋਂ ਖੂਨ ਦਾ ਵਗਣਾ ਹੋ ਸਕਦੇ ਹਨ ਇਸ ਤੋਂ ਬਚਾਅ ਲਈ ਸਾਨੂੰ ਆਪਣੇ ਘਰਾਂ ਦੇ ਆਲੇ ਦੁਆਲੇ ਸਾਫ਼ ਸਫ਼ਾਈ ਰੱਖਣੀ ਚਾਹੀਦੀ ਹੈ ਕੂਲਰਾਂ ਗਮਲਿਆਂ ਫਰਿੱਜਾਂ ਦੀਆਂ ਟਰੇਆਂ ਵਿੱਚ ਖੜ੍ਹੇ ਪਾਣੀ ਨੂੰ ਹਫ਼ਤੇ ਵਿੱਚ ਇੱਕ ਵਾਰ ਸਾਫ਼ ਕਰਕੇ ਸੁਕਾਉਣਾ ਚਾਹੀਦਾ ਹੈ ਛੱਤਾਂ ਤੇ ਪਈਆ ਪਾਣੀ ਦੀਆਂ ਟੈਂਕੀਆਂ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖੋ, ਟਾਇਰਾਂ, ਡਰੱਮਾ ਆਦਿ ਨੂੰ ਖੁੱਲੇ ਵਿੱਚ ਨਾ ਰੱਖੋ ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਪੂਰੀ ਤਰ੍ਹਾਂ ਢੱਕਿਆ ਹੋਇਆ ਹੋਵੇ ਬੁਖਾਰ ਹੋਣ ਤੇ ਨੇੜੇ ਦੇ ਸਰਕਾਰੀ ਹਸਪਤਾਲ ਵਿੱਚ ਖੂਨ ਦੀ ਜਾਂਚ ਜ਼ਰੂਰ ਕਰਵਾਓ ਇਸ ਦੇ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲ ਵਿੱਚ ਮੁਫ਼ਤ ਕੀਤਾ ਜਾਂਦਾ ਹੈ ਇਸ ਮੌਕੇ ਤੇ ਮਲਟੀਪਰਪਜ ਹੈਲਥ ਵਰਕਰ ਵਿੰਦਰ ਕੁਮਾਰ, ਨਰਿੰਦਰ ਕੌਰ, ਆਸ਼ਾ ਵਰਕਰ ਅਤੇ ਸਰਪੰਚ ਕਰਨੈਲ ਸਿੰਘ ਅਤੇ ਪੇਂਡੂ ਸਿਹਤ ਸਫ਼ਾਈ ਸੰਮਤੀ ਦੇ ਮੈਂਬਰ ਹਾਜ਼ਰ ਸਨ

Related Articles

LEAVE A REPLY

Please enter your comment!
Please enter your name here

Latest Articles

2

2