ਬਲਾਚੌਰ 10 ਮਈ (ਜਤਿੰਦਰਪਾਲ ਸਿੰਘ ਕਲੇਰ )
ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਐਸ ਐਸ ਪੀ ਡਾਕਟਰ ਮਹਿਤਾਬ ਸਿੰਘ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਇਨੰਬਿਨ ਪਾਲਣਾ ਕਰਦੇ ਹੋਏ ਬਲਾਚੌਰ ਪੁਲਿਸ ਨੇ ਇਕ ਵਿਆਕਤੀ ਨੂੰ ਕਾਬੂ ਕਰਕੇ ਉਸਦੇ ਕੋਲੋਂ 50 ਨਸ਼ੀਲੀ ਗੋਲੀਆ ਬਰਾਮਦ ਕੀਤੀਆ | ਪੁਲਿਸ ਨੇ ਕਥਿਤ ਆਰੋਪੀ ਦੇ ਖਿਲਾਫ ਐਨਡੀਪੀਐਸ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ |
ਮਾਮਲੇ ਦੇ ਜਾਂਚ ਅਧਿਕਾਰੀ ਐਸ ਆਈ ਐਸ ਐਚ ਓ ਥਾਣਾ ਸਿਟੀ ਸਤਨਾਮ ਸਿੰਘ ਨੇ ਦੱਸਿਆਂ ਕਿ ਉਨ੍ਹਾਂ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਕਿ ਇਸੇ ਦੌਰਾਨ ਸ਼ਮਸ਼ਾਨ ਘਾਟ ਸਿਆਣਾ (ਬਲਾਚੌਰ) ਦੇ ਕੋਲ ਇਕ ਵਿਆਕਤੀ ਖੜ੍ਹਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖਕੇ ਪਿੱਛੇ ਨੂੰ ਮੁੜਨ ਲੱਗਿਆ ਤਾਂ ਪੁਲਿਸ ਨੇ ਸ਼ੱਕ ਦੇ ਆਧਾਰ ਤੇ ਉਕਤ ਵਿਆਕਤੀ ਨੂੰ ਕਾਬੂ ਕਰਕੇ ਜਦੋਂ ਉਸਦੀ ਤਲਾਸ਼ੀ ਲਈ ਤਾਂ ਉਸਦੇ ਕੋਲੋਂ 50 ਨਸ਼ੀਲੀ ਗੋਲੀਆ ਐਲਪਰੋਜਮ ਦੀਆਂ ਬਰਾਮਦ ਹੋਈਆ | ਉਨ੍ਹਾਂ ਨੇ ਦੱਸਿਆਂ ਕਿ ਕਾਬੂ ਕੀਤੇ ਕਥਿਤ ਆਰੋਪੀ ਦੀ ਪਹਿਚਾਣ ਪਿ੍ੰਸ ਕੁਮਾਰ ਪੁੱਤਰ ਰਜਿੰਦਰ ਕੁਮਾਰ ਵਾਸੀ ਸਜਾਵਲਪੁਰ ਥਾਣਾ ਬਲਾਚੌਰ ਦੇ ਰੂਪ ਵਿੱਚ ਹੋਈ


