
ਜਲੰਧਰ (ਕਰਮਵੀਰ ਸਿੰਘ)-
ਜਿਲਾ ਜਲੰਧਰ ਵਿੱਚ ਪੈਂਦੇ ਪਿੰਡ ਕੰਗਣੀਵਾਲ, ਸਿਕੰਦਰਪੁਰ ਅਤੇ ਮਹੱਦੀਪੁਰ ਵਿਖੇ ਸ਼ੁਕਰਵਾਰ ਰਾਤ ਪਾਕਿਸਤਾਨੀ ਮਿਜ਼ਾਈਲ ਦੇ ਟੁਕੜੇ ਆ ਕੇ ਡਿੱਗੇ , ਪਿੰਡ ਕੰਗਣੀਵਾਲ ਵਿਖੇ ਇਕ ਪ੍ਰਵਾਸੀ ਜ਼ਖ਼ਮੀ ਹੋ ਗਿਆ ਤੇ ਕਾਰ ਵੀ ਟੁੱਟ ਗਈ। ਲੋਕਾਂ ਦੇ ਘਰਾਂ ਦੇ ਸ਼ੀਸ਼ੇ ਵੀ ਟੁੱਟ ਗਏ। ਮੌਕੇ ਤੇ ਡੀ.ਐਸ.ਪੀ. ਕੁਲਵੰਤ ਸਿੰਘ ਤੇ ਪਤਾਰਾ ਪੁਲਿਸ ਦੀ ਟੀਮ ਪਹੁੰਚ ਗਈ ਆ ਤੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ। ਜ਼ਖ਼ਮੀ ਸਿਕੰਦਰ ਨੇ ਦੱਸਿਆ ਕੀ ਉਹ ਆਪਣੇ ਬੱਚਿਆਂ ਨੂੰ ਲੈ ਕੇ ਵੇਹੜੇ ਵਿਚ ਸੁੱਤਾ ਪਿਆ ਸੀ ਕਿ ਅਚਾਨਕ ਡੇਢ ਵਜੇ ਦੇ ਕਰੀਬ ਅਸਮਾਨ ਤੋਂ ਕੁਛ ਲੋਹੇ ਦੇ ਪੁਰਜੇ ਉਸ ਦੇ ਉੱਤੇ ਆ ਕੇ ਡਿੱਗੇ ਜਿਸ ਨਾਲ ਉਹ ਗੰਭੀਰ ਜ਼ਜ਼ਖ਼ਮੀ ਹੋ ਗਿਆ। ਸਿਕੰਦਰ ਸਿੰਘ ਨੇ ਦੱਸਿਆ ਕਿ ਜਦੋਂ ਇਹ ਧਮਾਕਾ ਹੋਇਆ ਤੇ ਸਾਰੇ ਪਿੰਡ ਵਾਲੇ ਇਕੱਠੇ ਹੋ ਗਏ ਪਿੰਡ ਵਾਲਿਆਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਅਫਵਾਹ ਤੋਂ ਸੁਚੇਤ ਰਹਿਣ ਅਤੇ ਪ੍ਰਸ਼ਾਸਨ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ।



