
ਪਾਕਿਸਤਾਨ ਨੇ ਸੀਜ ਫਾਇਰ ਦੀ ਘੋਸ਼ਣਾ ਤੋਂ ਬਾਅਦ ਫਿਰ ਤੋਂ ਆਪਣੇ ਵਾਅਦੇ ਤੋਂ ਮੁਕਰ ਗਿਆ ਹੈ . ਅੱਜ ਸ਼ਾਮ ਪਾਕਿਸਤਾਨ ਅਤੇ ਭਾਰਤ ਵੱਲੋਂ ਸੀਜ ਫਾਇਰ ਦੀ ਘੋਸ਼ਣਾ ਕੀਤੀ ਗਈ ਸੀ ਕਿ ਅੱਜ ਸ਼ਾਮ 5 ਵਜੇ ਤੋਂ ਬਾਅਦ ਮੁਕੰਮਲ ਤੌਰ ਤੇ ਸੀਜ ਫਾਇਰ ਬੰਦ ਕਰ ਦਿੱਤਾ ਜਾਵੇਗਾ ਅਤੇ ਕਿਸੇ ਤਰਾਂ ਦਾ ਹਮਲਾ ਨਹੀਂ ਕੀਤਾ ਜਾਵੇਗਾ . ਪਰ 3 ਘੰਟੇ ਹੀ ਬੀਤਣ ਤੋਂ ਬਾਅਦ ਪਾਕਿਸਤਾਨ ਨੇ ਫਿਰ ਤੋਂ ਹਮਲੇ ਕਰਨਾ ਸ਼ੁਰੂ ਕਰ ਦਿੱਤਾ ਹੈ . ਤਾਜ਼ਾ ਜਾਣਕਾਰੀ ਅਨੁਸਾਰ ਪਾਕਿਸਤਾਨ ਜੰਮੂ ਕਸ਼ਮੀਰ ਵਿਚ ਕਈ ਥਾਵਾਂ ਤੇ ਭਾਰੀ ਗੋਲੀਬਾਰੀ ਅਤੇ ਬੰਬਾਰੀ ਕਰ ਰਿਹਾ ਹੈ . ਇਸੇ ਦੇ ਚਲਦੇ ਇਹ ਵੀ ਖ਼ਬਰ ਆ ਰਹੀ ਹੈ ਕਿ ਪਾਕਿਸਤਾਨ ਵੱਲੋਂ ਰਾਜਸਥਾਨ ਵਾਲੇ ਪਾਸੇ ਵੀ ਹਮਲਾ ਸ਼ੁਰੂ ਕਰ ਦਿੱਤਾ ਹੈ ਜਿਸਦਾ ਭਾਰਤੀ ਫੌਜ ਮੂਹਤੋੜ੍ਹ ਜਵਾਬ ਦੇ ਰਹੀ ਹੈ . ਜੰਮੂ ਕਸ਼ਮੀਰ ਦੇ ਬਹੁਤੇ ਇਲਾਕਿਆਂ ਵਿਚ ਫਿਰ ਤੋਂ ਬ੍ਲੈਕ ਆਊਟ ਕਰ ਦਿੱਤਾ ਗਿਆ ਹੈ.
ਰਾਜਸਥਾਨ ਦੇ ਵੀ ਕਈ ਇਲਾਕਿਆਂ ਵਿਚ ਬ੍ਲੈਕ ਆਊਟ ਕਰ ਦਿੱਤਾ ਗਿਆ ਹੈ .
ਪੰਜਾਬ ਦੀ ਗੱਲ ਕਰੀਏ ਤਾਂ ਪੰਜਾਬ ਵੱਲ ਅਜੇ ਤਕ ਪਾਕਿਸਤਾਨ ਨੇ ਕੋਈ ਹਮਲਾ ਨਹੀਂ ਕੀਤਾ ਪਰ ਪਾਕਿਸਤਾਨ ਦੀ ਲੂਂਬੜ੍ਹ ਚਾਲ ਨੂੰ ਦੇਖਦੇ ਹੋਏ ਫਿਰ ਤੋਂ ਪੰਜਾਬ ਦੇ ਕਈ ਇਲਾਕਿਆਂ ਵਿਚ ਬ੍ਲੈਕ ਆਊਟ ਕਰ ਦਿੱਤਾ ਗਿਆ ਹੈ . ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਫਿਰੋਜਪੁਰ, ਪਠਾਨਕੋਟ, ਲੁਧਿਆਣਾ, ਹੋਸ਼ਿਆਰਪੂਰ, ਗੁਰਦਾਸਪੁਰ, ਬਟਾਲਾ, ਅੰਮ੍ਰਿਤਸਰ, ਰੋਪੜ, ਮੋਗਾ, ਮੁਕਤਸਰ, ਪਟਿਆਲਾ, ਨਵਾਂਸ਼ਹਿਰ ਵਿਚ ਬ੍ਲੈਕ ਆਊਟ ਕਰ ਦਿੱਤਾ ਗਿਆ ਹੈ ਜਦ ਕਿ ਜਲੰਧਰ ਵਿਚ ਕੁਛ ਇਲਾਕਿਆਂ ਵਿਚ ਸਟ੍ਰੀਟ ਲਾਈਟਾਂ ਬੰਦ ਕਰ ਦਿੱਤੀਆਂ ਗਈਆਂ ਹਨ ਅਤੇ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਚੌਕੰਨੇ ਰਹਿਣ ਅਤੇ ਅਹਤੇਹਾਤ ਵਰਤਣ ਦੇ ਨਿਰਦੇਸ਼ ਦਿੱਤੇ ਗਏ ਹਨ .


