Join
Monday, March 16, 2026
Monday, March 16, 2026

ਫੌਜ ਦੀ ਬਹਾਦਰੀ ‘ਤੇ ਪੂਰੇ ਦੇਸ ਨੂੰ ਮਾਣ- ਗੁਰਪ੍ਰੀਤ ਗੁੱਜਰ ਰੈਲਮਾਜਰਾ 

ਨਵਾਸ਼ਹਿਰ 11 ਮਈ (ਜਤਿੰਦਰਪਾਲ ਸਿੰਘ ਕਲੇਰ )

22 ਅਪ੍ਰੈਲ ਨੂੰ ਜੰਮੂ ਤੇ ਕਸ਼ਮੀਰ ਦੇ ਪਹਿਲਗਾਮ ‘ਚ ਇਕ ਕਾਇਰਾਨਾ ਅੱਤਵਾਦੀ ਹਮਲੇ ‘ਚ 26 ਬੇਦੋਸ਼ੇ ਭਾਰਤੀ ਨਾਗਰਿਕਾਂ ਦੀ ਜਾਨ ਚਲੀ ਗਈ. ਘਟਨਾ ਦਾ ਮੂੰਹ-ਤੋੜ ਜਵਾਬ ਦਿੰਦੇ ਹੋਏ ਭਾਰਤੀ ਫੌਜ ਨੇ 6-7 ਮਈ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨ ਤੇ ਮਕਬੂਜਾ ਕਸਮੀਰ (ਪੀ.ਓ.ਕੇ.) ‘ਚ ਸਥਿਤ 9 ਅੱਤਵਾਦੀਆਂ ਟਿਕਾਣਿਆਂ ਨੂੰ ਇਕ ਸਫਲ ਹਵਾਈ ਹਮਲੇ ਰਾਹੀਂ ਤਬਾਹ ਕਰ ਦਿੱਤਾ ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੀਨੀਅਰ ਅਕਾਲੀ ਆਗੂ ਅਤੇ ਉੱਘੇ ਸਮਾਜ ਸੇਵੀ ਗੁਰਪ੍ਰੀਤ ਗੁੱਜਰ ਰੈਲਮਾਜਰਾ ਨੇ ਕਿਹਾ ਕਿ ਭਾਰਤੀ ਫੌਜ ਦੀ ਇਸ ਦਲੇਰਾਨਾ ਕਾਰਵਾਈ ‘ਤੇ ਪੂਰਾ ਦੇਸ਼ ਫਖਰ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਫੌਜ ਨੇ ਜਿਸ ਸਿਆਣਪ, ਸਟੀਕ ਰਣਨੀਤੀ ਤੇ ਹਿੰਮਤ ਨਾਲ ਇਸ ਕਾਰਵਾਈ ਨੂੰ ਅੰਜ਼ਾਮ ਦਿੱਤਾ, ਉਹ ਹਰ ਭਾਰਤੀ ਲਈ ਮਾਣ ਵਾਲੀ ਗੱਲ ਹੈ। ਪੂਰਾ ਦੇਸ ਫੌਜ ਦੇ ਨਾਲ ਦ੍ਰਿੜਤਾ ਨਾਲ ਖੜ੍ਹਾ ਹੈ । ਗੁਰਪ੍ਰੀਤ ਗੁੱਜਰ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਦੇਸ ਦੀ ਏਕਤਾ ਅਖੰਡਤਾ ‘ਚ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਸਾਡਾ ਸੂਬਾ ਪਾਕਿਸਤਾਨ ਦੀ ਸਰਹੱਦ ਨਾਲ ਲੱਗਦਾ ਹੈ, ਇਸ ਲਈ ਸਾਨੂੰ ਵਧੇਰੇ ਸੁਚੇਤ ਤੇ ਜਾਗਰੂਕ ਰਹਿਣ ਦੀ ਅਹਿਮ ਲੋੜ ਹੈ। ਉਨ੍ਹਾਂ ਕਿਹਾ ਕਿ ਅਪ੍ਰੇਸ਼ਨ ਸਿੰਧੂਰ ਤੋਂ ਡਰਿਆ ਹੋਇਆ ਦੁਸ਼ਮਣ ਦੇਸ਼ ਕਿਸੇ ਵੀ ਤਰ੍ਹਾਂ ਦੀ ਨਾਪਾਕ ਸਾਜਿਸ਼ ਰਚ ਸਕਦਾ ਹੈ। ਸਾਨੂੰ ਅਜਿਹੀ ਹਰ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਰਹਿਣਾ ਪਵੇਗਾ।

Related Articles

LEAVE A REPLY

Please enter your comment!
Please enter your name here

Latest Articles

2