ਨਵਾਂਸ਼ਹਿਰ /ਕਾਠਗੜ੍ਹ 11 ਮਈ (ਜਤਿੰਦਰਪਾਲ ਸਿੰਘ ਕਲੇਰ )
ਥਾਣਾ ਕਾਠਗੜ੍ਹ ਪੁਲਿਸ ਨੇ ਇਕ ਵਿਆਕਤੀ ਨੂੰ ਕਾਬੂ ਕਰਕੇ ਉਸਦੇ ਕੋਲੋ 40 ਨਸ਼ੀਲੀ ਗੋਲੀਆ ਬਰਾਮਦ ਕੀਤੀਆ | ਪੁਲਿਸ ਨੇ ਕਥਿਤ ਆਰੋਪੀ ਦੇ ਖਿਲਾਫ ਐਨਡੀਪੀਐਸ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ |
ਮਾਮਲੇ ਦੇ ਜਾਂਚ ਅਧਿਕਾਰੀ ਏਐਸਆਈ ਰਾਮਸ਼ਾਹ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਪਿੰਡ ਕਾਠਗੜ੍ਹ ਤੋਂ ਹੁੰਦੇ ਹੋਏ ਪਿੰਡ ਜਲਾਲਪੁਰ ਸਾਈਡ ਜਾ ਰਹੇ ਸੀ ਤਾਂ ਪਿੰਡ ਜਲਾਲਪੁਰ ਸਾਈਡ ਤੋਂ ਸਾਹਮਣੇ ਤੋਂ ਪੈਦਲ ਆਉਂਦਾ ਵਿਆਕਤੀ ਦਿਖਾਈ ਦਿੱਤਾ ਜੋ ਕਿ ਪੁਲਿਸ ਪਾਰਟੀ ਨੂੰ ਦੇਖਕੇ ਘਬਰਾ ਗਿਆ। ਅਤੇ ਇੱਕਦਮ ਪਿੱਛੇ ਨੂੰ ਮੁੜਨ ਲੱਗਿਆ ਤਾਂ ਉਸ ਨੇ ਆਪਣੇ ਸੱਜੇ ਹੱਥ ਵਿੱਚ ਫੜੀ ਵਸਤੂ ਘਾਹ ਫੂਸ ਵਿੱਚ ਸੁੱਟ ਦਿੱਤੀ ਪੁਲਿਸ ਨੇ ਤੁਰੰਤ ਸ਼ੱਕ ਦੇ ਆਧਾਰ ਤੇ ਉਕਤ ਵਿਆਕਤੀ ਨੂੰ ਕਾਬੂ ਕਰਕੇ ਜਦੋਂ ਉਸਦੀ ਤਲਾਸ਼ੀ ਲਈ ਤਾਂ ਉਸਦੇ ਕੋਲੋਂ 40 ਨਸ਼ੀਲੀ ਗੋਲੀਆਂ ਵੱਖ ਵੱਖ ਮਾਰਕੇ ਦੀਆ ਬਰਾਮਦ ਹੋਈਆ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਕਥਿਤ ਆਰੋਪੀ ਦੀ ਪਹਿਚਾਣ ਮਨਦੀਪ ਕੁਮਾਰ ਉਰਫ ਗੱਗੀ ਪੁੱਤਰ ਪਵਨ ਕੁਮਾਰ ਵਾਸੀ ਪਿੰਡ ਉਧਨਵਾਲ ਵਾਲਾ ਥਾਣਾ ਸਦਰ ਬਲਾਚੌਰ ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਰੂਪ ਵਿੱਚ ਹੋਈ ਹੈ।


