ਬਲਾਚੌਰ 11 ਮਈ (ਜਤਿੰਦਰਪਾਲ ਸਿੰਘ ਕਲੇਰ )
ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਐਸਐਸਪੀ ਡਾ ਮਹਿਤਾਬ ਸਿੰਘ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ ਦੀ ਇਨ ਬਿੰਨ ਪਾਲਣਾ ਕਰਦੇ ਹੋਏ ਥਾਣਾ ਬਲਾਚੌਰ ਸਿਟੀ ਪੁਲਿਸ ਨੇ 1 ਵਿਆਕਤੀ ਨੂੰ ਕਾਬੂ ਕਰਕੇ ਉਸ ਦੇ ਕੋਲੋ 4 ਹੈਰੋਇਨ ਬਰਾਮਦ ਕੀਤੀ | ਪੁਲਿਸ ਨੇ ਕਥਿਤ ਆਰੋਪੀ ਦੇ ਖਿਲਾਫ ਐਨਡੀਪੀਐਸ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ |
ਮਾਮਲੇ ਦੇ ਜਾਂਚ ਅਧਿਕਾਰੀ ਸਬ ਇੰਸਪੈਕਟਰ ਭੂਸ਼ਣ ਲਾਲ ਦੱਸਿਆ ਕਿ ਉਨਾ ਦੀ ਯੋਗ ਅਗਵਾਈ ਵਿੱਚ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਜਦੋਂ ਪੁਲਿਸ ਪਾਰਟੀ ਫੋਰ ਸ਼ੀਜਨਸ ਰਿਸੋਟ ਬਲਾਚੌਰ ਦੇ ਕੋਲ ਪਹੁੰਚੇ ਤਾਂ ਸਾਹਮਣੇ ਤੋਂ ਆਉਂਦਾ ਇਕ ਮੋਨਾ ਵਿਆਕਤੀ ਦਿਖਾਈ ਦਿੱਤਾ ਜੋ ਕਿ ਪੁਲਿਸ ਪਾਰਟੀ ਨੂੰ ਦੇਖਕੇ ਘਬਰਾ ਗਿਆ ਅਤੇ ਆਪਣੀ ਪਹਿਨੀ ਹੋਈ ਕੈਪਰੀ ਦੀ ਜੇਬ ਵਿੱਚੋਂ ਇੱਕ ਪਾਰਦਰਸ਼ੀ ਲਿਫਾਫੀ ਘਾਹ ਫੂਸ ਵਿੱਚ ਸੁੱਟ ਦਿੱਤੀ ਤੇ ਇੱਕ ਦਮ ਪਿੱਛੇ ਨੂੰ ਮੁੜਨ ਲੱਗਿਆ ਤਾਂ ਪੁਲਿਸ ਨੇ ਸ਼ੱਕ ਦੇ ਆਧਾਰ ਤੇ ਕਾਬੂ ਕਰ ਲਿਆ ਜਦੋਂ ਉਕਤ ਵਿਆਕਤੀ ਵੱਲੋਂ ਸੁੱਟੀ ਪਾਰਦਰਸ਼ੀ ਲਿਫਾਫੀ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ ਨੂੰ | ਪੁਲਿਸ ਨੇ ਕਾਬੂ ਕੀਤੇ ਕਥਿਤ ਆਰੋਪੀ ਦਾ ਨਾਂ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਰਾਜ ਕੁਮਾਰ ਉਰਫ ਰਾਜੂ ਪੁੱਤਰ ਲਸ਼ਕਰ ਰਾਮ ਵਾਸੀ ਚਨਕੋਆ ਥਾਣਾ ਸਦਰ ਬਲਾਚੌਰ ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੱਸਿਆ ਹੈ ਪੁਲਿਸ ਵੱਲੋਂ ਕਥਿਤ ਆਰੋਪੀ ਨੂੰ ਮਾਣਯੋਗ ਅਦਾਲਤ ਪੇਸ਼ ਕਰਨ ਉਪਰੰਤ ਕੇਂਦਰੀ ਜੇਲ੍ਹ ਲੁਧਿਆਣਾ ਵਿਖੇ ਭੇਜ ਦਿੱਤਾ ਜਾਵੇਗਾ।


