ਕਿਹਾ ਨਾਗਰਿਕ ਸੇਵਾਵਾਂ ਨਿਰਧਾਰਤ ਸਮੇਂ ‘ਚ ਪ੍ਰਦਾਨ ਕਰਨਾ, ਪਾਰਦਰਸ਼ਤਾ ਅਤੇ ਲੋਕ ਮਸਲਿਆਂ ਦਾ ਢੁਕਵਾਂ ਨਿੋਪਟਾਰਾ ਹੋਵੇਗਾ ਤਰਜੀਹ
ਸ਼ਹੀਦ ਭਗਤ ਸਿੰਘ ਨਗਰ, 12 ਮਈ(ਜਤਿੰਦਰਪਾਲ ਸਿੰਘ ਕਲੇਰ )
2016 ਬੈਚ ਦੇ ਪੰਜਾਬ ਸਿਵਲ ਸੇਵਾਵਾਂ ਅਧਿਕਾਰੀ ਅਨਮਜਯੋਤ ਕੌਰ ਨੇ ਸੋਮਵਾਰ ਨੂੰ ਇੱਥੇ ਸਬ-ਡਵੀਜ਼ਨਲ ਮੈਜਿਸਟਰੇਟ ਨਵਾਂਸ਼ਹਿਰ ਵਜੋਂ ਅਹੁਦਾ ਸੰਭਾਲਿਆ।
ਨੰਗਲ ਤੋਂ ਬਦਲ ਕੇ ਆਏ ਐਸ.ਡੀ.ਐਮ. ਅਨਮਜਯੋਤ ਕੌਰ ਨੇ ਅਹੁਦਾ ਸੰਭਾਲ਼ਦਿਆਂ ਕਿਹਾ ਕਿ ਨਿਰਧਾਰਤ ਸਮੇਂ ਵਿੱਚ ਨਾਗਰਿਕ ਸੇਵਾਵਾਂ ਪ੍ਰਦਾਨ ਕਰਨਾ ਉਨ੍ਹਾਂ ਦੀ ਤਰਜੀਹ ਹੋਵੇਗੀ । ਉਨ੍ਹਾਂ ਕਿਹਾ ਕਿ ਪਾਰਦਰਸ਼ੀ ਪ੍ਰਸ਼ਾਸਨ ਦੇ ਨਾਲ-ਨਾਲ ਲੋਕ ਮਸਲਿਆਂ ਦੇ ਢੁਕਵੇਂ ਨਿਪਟਾਰੇ ਨੂੰ ਵੀ ਪਹਿਲ ਦੇ ਆਧਾਰ ‘ਤੇ ਅਮਲੀ ਜਾਮਾ ਪਹਿਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕ ਹਿਤਾਂ ਮੱਦੇਨਜ਼ਰ ਵਿਕਾਸ ਕਾਰਜਾਂ ਨੂੰ ਵੀ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਨਮਜਯੋਤ ਕੌਰ ਨਵਾਂਸ਼ਹਿਰ ਵਿਖੇ ਸਹਾਇਕ ਕਮਿਸ਼ਨਰ ਵਜੋਂ ਸੇਵਾਵਾਂ ਦੇਣ ਤੋਂ ਇਲਾਵਾ, ਬਤੌਰ ਐਸ.ਡੀ.ਐਮ. ਜੈਤੋ, ਐਸ.ਡੀ.ਐਮ. ਖਡੂਰ ਸਾਹਿਬ, ਅਸਟੇਟ ਅਫਸਰ ਅੰਮ੍ਰਿਤਸਰ ਵਿਕਾਸ ਅਥਾਰਟੀ ਅਤੇ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ ।


