ਨਵਾਂਸ਼ਹਿਰ 13 ਮਈ(ਜਤਿੰਦਰ ਪਾਲ ਸਿੰਘ ਕਲੇਰ )
ਜ਼ਿਲ੍ਹਾ ਰੋਜ਼ਗਾਰ ਦਫਤਰ ਤੋਂ ਆਈ ਵਿਸ਼ੇਸ਼ ਟੀਮ ਵੱਲੋਂ ਅੱਜ ਪੀ ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਦੇ ਵਿਦਿਆਰਥੀਆਂ ਨੂੰ ਕਰੀਅਰ ਗਾਈਡੈਂਸ ਅਤੇ ਸਾਈਬਰ ਸੁਰੱਖਿਆ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਜ਼ਿਲ੍ਹਾ ਰੋਜ਼ਗਾਰ ਦਫਤਰ ਤੋਂ ਆਏ ਵਿਸ਼ਾਲ ਅਤੇ ਮੈਡਮ ਹਿਨਾ ਭਾਟੀਆ ਨੇ ਬੱਚਿਆਂ ਨੂੰ ਸਾਈਬਰ ਅਪਰਾਧ ਰਾਹੀਂ ਅੱਜ ਕੱਲ ਹੋ ਰਹੀਆਂ ਠੱਗੀਆਂ ਬਾਰੇ ਤੋਂ ਜਾਣੂ ਕਰਵਾਇਆ ਅਤੇ ਉਨ੍ਹਾਂ ਤੋਂ ਸੁਚੇਤ ਰਹਿਣ ਲਈ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਕਿ ਸਾਈਬਰ ਠੱਗੀ ਤੋਂ ਕਿਵੇਂ ਸੁਚੇਤ ਰਿਹਾ ਜਾ ਸਕਦਾ ਹੈ। ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਦਫਤਰ ਦੇ ਵਿਸ਼ਾਲ ਨੇ ਬੱਚਿਆਂ ਨੂੰ ਸਾਈਬਰ ਠੱਗੀ ਦੇ ਸਬੰਧ ਵਿੱਚ ਸਵਾਲ ਕੀਤੇ ਗਏ ਅਤੇ ਉਨ੍ਹਾਂ ਦੇ ਹੱਲ ਲਈ ਸਾਰਥਕ ਜਵਾਬ ਦਿੱਤੇ ਗਏ। ਇਸ ਤੋਂ ਇਲਾਵਾ ਸਾਈਬਰ ਸੁਰੱਖਿਆ ਮਾਹਰ ਧਰਮਿੰਦਰ ਪਾਠਕ ਅਤੇ ਵਰੁਣ ਨਈਅਰ ਜੋ ਕਿ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਤੋਂ ਆਏ ਸਨ ਨੇ ਬੱਚਿਆਂ ਨੂੰ ਏ.ਆਈ ਸਿਸਟਮ ਤੇ ਇਸ ਨਾਲ ਸਬੰਧਤ ਕੰਪਿਊਟਰ ਐਕਪੀਕੇਸਨਸ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਕਿ ਕਿਵੇਂ ਅਸੀਂ ਏ.ਆਈ. ਰਾਹੀਂ ਕਿਸੇ ਵੀ ਪ੍ਰੋਜੈਕਟ ਨੂੰ ਤਿਆਰ ਕਰ ਸਕਦੇ ਹਾਂ ਅਤੇ ਉਨ੍ਹਾਂ ਨੇ ਬੱਚਿਆਂ ਨੂੰ ਸਾਈਬਰ ਠੱਗੀ ਤੋਂ ਸੁਚੇਤ ਰਹਿਣ ਲਈ ਪ੍ਰੇਰਿਤ ਕੀਤਾ ਤੇ ਕਰੀਅਰ ਗਾਈਡੈਂਸ ਬਾਰੇ ਭਾਸ਼ਣ ਦਿੱਤਾ। ਇਸ ਮੌਕੇ ਸਕੂਲ ਦੇ ਕਰੀਅਰ ਗਾਈਡੈਂਸ ਇੰਚਾਰਜ ਲੈਕਚਰਾਰ ਬਲਦੇਵ ਸਿੰਘ, ਮੈਡਮ ਅਮਨਦੀਪ ਕੌਰ,ਸਪਨਾ ,ਪਰਮਿੰਦਰ ਕੌਰ, ਆਸਵੀਰ ਕੌਰ, ਹਰਿੰਦਰ ਸਿੰਘ, ਸੁਮਿਤ ਸੋਢੀ ਆਦਿ ਨੇ ਕਰੀਅਰ ਗਾਈਡੈਂਸ ਅਤੇ ਸਾਈਬਰ ਸੁਰੱਖਿਆ ਦੇ ਸਬੰਧ ਵਿੱਚ ਦਿੱਤੇ ਗਏ ਭਾਸ਼ਣ ਵਿੱਚ ਹਿੱਸਾ ਲਿਆ ਅਖੀਰ ਵਿੱਚ ਸੰਸਥਾ ਦੇ ਮੁਖੀ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਨੇ ਰੋਜ਼ਗਾਰ ਦਫਤਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਤੋਂ ਆਈ ਹੋਈ ਸਮੁੱਚੀ ਟੀਮ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਅਤੇ ਉਹਨਾਂ ਨੇ ਬੱਚਿਆਂ ਨੂੰ ਟੀਮ ਵੱਲੋਂ ਦੱਸੇ ਗਏ ਨਿਰਦੇਸ਼ਾਂ ਨੂੰ ਅਮਲ ਵਿੱਚ ਲਿਆਉਣ ਦੀ ਗੱਲ ਕਹੀ ਤੇ ਸਮਾਜ ਵਿੱਚ ਅਜਿਹੀਆਂ ਠੱਗੀਆਂ ਤੋਂ ਸੁਚੇਤ ਰਹਿਣ ਬਾਰੇ ਜਾਗਰੂਕ ਕੀਤਾ


