Join
Friday, March 13, 2026
Friday, March 13, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਆਦਮਪੁਰ ਏਅਰ ਬੇਸ ਦਾ ਕੀਤਾ ਦੌਰਾ

ਭਾਰਤੀ ਹਵਾਈ ਸੈਨਾ ਦੇ ਜਵਾਨਾਂ ਨੇ PM ਨੂੰ ਮੌਜੂਦਾ ਸਥਿਤੀ ਬਾਰੇ ਦਿੱਤੀ ਜਾਣਕਾਰੀ

ਜਲੰਧਰ (ਕਰਮਵੀਰ ਸਿੰਘ)-

ਭਾਰਤ ਪਾਕਿਸਤਾਨ ਵਿਚਾਲੇ ਬਣੇ ਤਨਾਅ ਦੇ ਮਾਹੌਲ ਨੂੰ ਚਲਦਿਆਂ ਆਪ੍ਰੇਸ਼ਨ ਸਿੰਦੂਰ ‘ਤੇ ਰਾਸ਼ਟਰ ਨੂੰ ਸੰਬੋਧਨ ਕਰਨ ਤੋਂ ਇੱਕ ਦਿਨ ਬਾਅਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਸਵੇਰੇ ਪੰਜਾਬ ਦੇ ਆਦਮਪੁਰ ਏਅਰ ਬੇਸ ਦਾ ਦੌਰਾ ਕੀਤਾ ਅਤੇ ਉੱਥੇ ਸੈਨਿਕਾਂ ਨਾਲ ਗੱਲਬਾਤ ਕੀਤੀ। ਭਾਰਤੀ ਹਵਾਈ ਸੈਨਾ ਦੇ ਜਵਾਨਾਂ ਨੇ ਵੀ ਪ੍ਰਧਾਨ ਮੰਤਰੀ ਨੂੰ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ।
ਜਵਾਨਾਂ ਦਾ ਧੰਨਵਾਦੀ ਰਹੇਗਾ ਦੇਸ਼ ਇਸ ਸਬੰਧ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਟਵਿੱਟਰ ‘ਤੇ ਪੋਸਟ ਕੀਤਾ, “ਅੱਜ ਸਵੇਰੇ ਮੈਂ ਏ.ਐਫ.ਐਸ ਆਦਮਪੁਰ ਦਾ ਦੌਰਾ ਕੀਤਾ ਅਤੇ ਸਾਡੇ ਬਹਾਦਰ ਹਵਾਈ ਯੋਧਿਆਂ ਅਤੇ ਸੈਨਿਕਾਂ ਨੂੰ ਮਿਲਿਆ। ਉਨ੍ਹਾਂ ਲੋਕਾਂ ਨਾਲ ਰਹਿਣਾ ਇੱਕ ਬਹੁਤ ਹੀ ਖਾਸ ਅਨੁਭਵ ਸੀ ਜੋ ਹਿੰਮਤ, ਦ੍ਰਿੜਤਾ ਅਤੇ ਨਿਡਰਤਾ ਦੇ ਪ੍ਰਤੀਕ ਹਨ। ਭਾਰਤ ਸਾਡੇ ਹਥਿਆਰਬੰਦ ਬਲਾਂ ਦਾ ਸਾਡੇ ਦੇਸ਼ ਲਈ ਕੀਤੇ ਹਰ ਕੰਮ ਲਈ ਹਮੇਸ਼ਾ ਧੰਨਵਾਦੀ ਰਹੇਗਾ।”

7 ਮਈ ਨੂੰ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਰਾਸ਼ਟਰ ਨੂੰ ਆਪਣੇ ਪਹਿਲੇ ਸੰਬੋਧਨ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, “ਮੈਂ ਭਾਰਤ ਦੀ ਬਹਾਦਰ ਫੌਜ, ਹਥਿਆਰਬੰਦ ਬਲਾਂ, ਸਾਡੀਆਂ ਖੁਫੀਆ ਏਜੰਸੀਆਂ ਅਤੇ ਸਾਡੇ ਵਿਗਿਆਨੀਆਂ ਨੂੰ ਸਲਾਮ ਕਰਦਾ ਹਾਂ,” ਉਨ੍ਹਾਂ ਨੇ ਆਪ੍ਰੇਸ਼ਨ ਸਿੰਦੂਰ ਦੇ ਉਦੇਸ਼ਾਂ ਨੂੰ ਪ੍ਰਾਪਤ ਕਰਨ ਲਈ ਸੈਨਿਕਾਂ ਦੁਆਰਾ ਦਿਖਾਈ ਗਈ ਹਿੰਮਤ ਦੀ ਪ੍ਰਸ਼ੰਸਾ ਕੀਤੀ। ‘ਅੱਤਵਾਦੀਆਂ ਨੂੰ ਮੱਥੇ ਤੋਂ ਸਿੰਦੂਰ ਪੂੰਝਣ ਦੀ ਕੀਮਤ ਪਤਾ ਲੱਗ ਗਈ ਹੈ। ਜ਼ਿਕਰਯੋਗ ਹੈ ਕਿ ਬੀਤੀ ਰਾਤ 12 ਮਈ ਨੂੰ ਪ੍ਰਧਾਨ ਮੰਤਰੀ ਮੋਦੀ ਨੇ ‘ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਦੇਸ਼ ਨੂੰ ਸੰਬੋਧਨ ਕੀਤਾ ਅਤੇ ਕਿਹਾ ਕਿ ‘ਇਸ ਅਪਾਰੇਸ਼ਨ ਨਾਲ ਹੁਣ ਹਰ ਅੱਤਵਾਦੀ ਨੂੰ ਦੇਸ਼ ਦੀਆਂ ਧੀਆਂ ਅਤੇ ਭੈਣਾਂ ਦੇ ਮੱਥੇ ਤੋਂ ਸਿੰਦੂਰ ਪੂੰਝਣ ਦੀ ਕੀਮਤ ਪਤਾ ਲੱਗ ਗਈ ਹੈ। ਜਿਨ੍ਹਾਂ ਨੇ ਸਾਡੀਆਂ ਧੀਆਂ ਭੈਣਾਂ ਦੇ ਸਿੰਦੂਰ ਮਿਟਏ ਉਨ੍ਹਾਂ ਦਾ ਨਾਮ ਨਿਸ਼ਾਨ ਮਿਟਾ ਦਿੱਤਾ ਜਾਵੇਗਾ।’ ਆਦਮਪੁਰ ਪਹੁੰਚਣ ਤੋਂ ਬਾਅਦ, ਪ੍ਰਧਾਨ ਮੰਤਰੀ ਮੋਦੀ ਨੇ ਸੈਨਿਕਾਂ ਨਾਲ ਫੋਟੋਆਂ ਖਿਚਵਾਈਆਂ। ਇਸ ਦੇ ਨਾਲ ਹੀ ਲੜਾਕੂ ਜਹਾਜ਼ ਰਾਫੇਲ ਅਤੇ ਐਸ-400 ਨਾਲ ਆਪਣੀਆਂ ਤਸਵੀਰਾਂ ਰਾਹੀਂ, ਉਸਨੇ ਪਾਕਿਸਤਾਨ ਨੂੰ ਦੱਸਿਆ ਕਿ ਉਸਦੇ ਮਾੜੇ ਇਰਾਦੇ ਅਜੇ ਵੀ ਅਧੂਰੇ ਹਨ। ਇਸ ਤਰ੍ਹਾਂ, ਪ੍ਰਧਾਨ ਮੰਤਰੀ ਮੋਦੀ ਨੇ ਆਦਮਪੁਰ ਪਹੁੰਚਣ ਤੋਂ ਬਾਅਦ ਪਾਕਿਸਤਾਨ ਦੇ ਦਾਅਵਿਆਂ ਦਾ ਪਰਦਾਫਾਸ਼ ਕੀਤਾ।

Related Articles

LEAVE A REPLY

Please enter your comment!
Please enter your name here

Latest Articles