Join
Friday, March 13, 2026
Friday, March 13, 2026

ਐਮ. ਆਰ. ਸਿਟੀ ਪਬਲਿਕ ਸਕੂਲ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਬਲਾਚੌਰ, 14 ਮਈ – (ਜਤਿੰਦਰ ਪਾਲ ਸਿੰਘ ਕਲੇਰ )

ਸੀ.ਬੀ.ਐਸ.ਈ. ਵੱਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜੇ ਵਿੱਚ ਐਮ. ਆਰ. ਸਿਟੀ ਪਬਲਿਕ ਸਕੂਲ ਬਲਾਚੌਰ ਦਾ ਨਤੀਜਾ ਸੌ ਫੀਸਦੀ ਰਿਹਾ। ਸਕੂਲ ਦੇ ਪ੍ਰਿੰਸੀਪਲ ਰਿਤੂ ਬੱਤਰਾ ਨੇ ਦੱਸਿਆ ਕਿ ਇਸ ਵਾਰ ਸਕੂਲ ਦੇ ਬਾਰ੍ਹਵੀਂ ਜਮਾਤ ਦੇ 243 ਵਿਦਿਆਰਥੀਆਂ ਨੇ ਇਮਤਿਹਾਨ ਦਿੱਤਾ, ਜਿਸ ਵਿੱਚ 33 ਵਿਦਿਆਰਥੀਆਂ ਨੇ 90% ਤੋਂ ਵੱਧ ਅੰਕ, 36 ਵਿਦਿਆਰਥੀਆਂ ਨੇ 85% ਤੋਂ ਵੱਧ ਅੰਕ, 28 ਵਿਦਿਆਰਥੀਆਂ ਨੇ 80% ਤੋਂ ਵੱਧ ਅੰਕ, 68 ਵਿਦਿਆਰਥੀਆਂ ਨੇ 70% ਤੋਂ ਵੱਧ ਅੰਕ ਪ੍ਰਾਪਤ ਕੀਤੇ। ਉਹਨਾਂ ਨੇ ਇਸ ਮੌਕੇ ਤੇ ਸਮੂਹ ਸਟਾਫ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਕਾਮਨਾ ਕੀਤੀ।

ਉਨ੍ਹਾਂ ਨੇ ਦੱਸਿਆ ਕਿ ਮੈਡੀਕਲ ਗਰੁੱਪ ਵਿੱਚੋਂ ਸਤਨਾਮ ਨੇ 93.4 % ਅੰਕ ਲੈ ਕੇ ਪਹਿਲਾ ਸਥਾਨ, ਜਦੋਂ ਕਿ ਅਨੂਰੀਤ ਕੌਰ ਨੇ 93% ਅੰਕ ਲੈ ਕੇ ਦੂਜਾ ਸਥਾਨ ਅਤੇ ਰਮਨਪ੍ਰੀਤ ਕੌਰ ਨੇ 92% ਅੰਕ ਲੈ ਕੇ ਤੀਸਰਾ ਸਥਾਨ ਹਾਸਿਲ ਕੀਤਾ।

ਨੌਨ-ਮੈਡੀਕਲ ਗਰੁੱਪ ਵਿੱਚੋਂ ਅਨਮੋਲਪ੍ਰੀਤ ਸਿੰਘ ਨੇ 96.2% ਅੰਕ ਲੈ ਕੇ ਪਹਿਲਾ ਸਥਾਨ ਤੇ, ਨਕੁਲ ਕੁਮਾਰ ਨੇ 94.4% ਅੰਕ ਲੈ ਕੇ ਦੂਜਾ ਸਥਾਨ ਤੇ ਅਤੇ ਆਸਥਾ ਚੌਧਰੀ ਨੇ 94% ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ।

ਕਾਮਰਸ ਗਰੁੱਪ ਵਿੱਚੋਂ ਮਾਨਵਜੋਤ ਸਿੰਘ ਅਤੇ ਦਿਵਾਂਸ਼ ਨੇ 95.6% ਅੰਕ ਲੈ ਕੇ ਪਹਿਲਾ ਸਥਾਨ, ਸੁਨੇਹਾ ਨੇ 95.2% ਅੰਕ ਲੈ ਕੇ ਦੂਜਾ ਸਥਾਨ ਤੇ ਅਤੇ ਸੁਮੇਨਪ੍ਰੀਤ ਕੌਰ ਨੇ 94% ਅੰਕ ਲੈ ਕੇ ਤੀਸਰਾ ਸਥਾਨ ਹਾਸਿਲ ਕੀਤਾ।

ਹਿਊਮੈਨੀਟੀਜ਼ ਗਰੁੱਪ ਵਿੱਚੋਂ ਆਸਥਾ ਚੌਧਰੀ ਨੇ 96.8% ਅੰਕ ਲੈ ਕੇ ਪਹਿਲਾ ਸਥਾਨ ਤੇ, ਕ੍ਰਿਤਿਕਾ ਚੌਧਰੀ ਨੇ 96.2% ਅੰਕ ਲੈ ਕੇ ਦੂਜਾ ਸਥਾਨ ਤੇ ਅਤੇ ਭਾਵਨਾ ਨੇ 95.8% ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ ।

ਦਿਵਾਂ ਨੇ ਅਕਾਊਂਟੈਂਸੀ ਵਿਸ਼ੇ ਵਿੱਚੋਂ 100 ਵਿੱਚੋਂ 100 ਅੰਕ, ਮਾਨਵਜੋਤ ਸਿੰਘ ਅਤੇ ਵੰਸ਼ਿਕਾ ਨੇ ਬਿਜ਼ਨੈਸ ਸਟੱਡੀਜ਼ ਵਿਸ਼ੇ ਵਿੱਚੋਂ 100 ਵਿੱਚੋਂ 100 ਅੰਕ, ਆਸਥਾ ਚੌਧਰੀ ਅਤੇ ਭਾਵਨਾ ਨੇ ਪੋਲੀਟੀਕਲ ਸਾਇੰਸ ਵਿਸ਼ੇ ਵਿੱਚੋਂ 100 ਵਿੱਚੋਂ 100 ਅੰਕ, ਜਸਮੀਨ ਕੌਰ, ਭੂਮਿਕਾ ਭੂੰਬਲਾ, ਕ੍ਰਿਤਿਕਾ ਚੌਧਰੀ, ਮਹਿਕਦੀਪ ਕੌਰ, ਦਿਵਿਆਪ੍ਰਭਾ, ਗੁਰਨੀਤ ਕੌਰ ਅਤੇ ਹਰਜੋਤ ਗਿਰਨ ਨੇ ਸਰੀਰਕ ਸਿੱਖਿਆ ਵਿਸ਼ੇ ਵਿੱਚੋਂ 100 ਵਿੱਚੋਂ 100 ਅੰਕ ਪ੍ਰਾਪਤ ਕੀਤੇ।

ਸਕੂਲ ਦੇ ਚੇਅਰਮੈਨ ਰਾਮਜੀ ਦਾਸ ਭੁੰਬਲਾ, ਡਾਇਰੈਕਟਰ ਸੁਮਿਤ ਚੌਧਰੀ ਅਤੇ ਪ੍ਰਿੰਸੀਪਲ ਸ੍ਰੀਮਤੀ ਰਿਤੂ ਬੱਤਰਾ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਅਧਿਆਪਕਾਂ ਦੀ ਸਖਤ ਮਿਹਨਤ ਲਈ ਉਹਨਾਂ ਦੀ ਪ੍ਰਸ਼ੰਸ਼ਾ ਕੀਤੀ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਅਤੇ ਸਕੂਲ ਦਾ ਨਾਂ ਰੋਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕੋਆਰਡੀਨੇਟਰ ਪੂਨਮ ਠਾਕੁਰ, ਨੀਰੂ ਸ਼ਰਮਾ, ਜਸਪ੍ਰੀਤ ਕੌਰ ਅਤੇ ਸਮੂਹ ਸਟਾਫ ਮੈਂਬਰ ਹਾਜ਼ਿਰ ਸਨ।

Related Articles

LEAVE A REPLY

Please enter your comment!
Please enter your name here

Latest Articles