ਬਲਾਚੌਰ, 14 ਮਈ-(ਜਤਿੰਦਰ ਪਾਲ ਸਿੰਘ ਕਲੇਰ)
ਸੀ.ਬੀ.ਐਸ.ਈ. ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿੱਚ ਐਮ. ਆਰ. ਸਿਟੀ ਪਬਲਿਕ ਸਕੂਲ, ਬਲਾਚੌਰ ਦਾ ਨਤੀਜਾ ਸੌ ਫੀਸਦੀ ਰਿਹਾ। ਸਕੂਲ ਦੇ ਪ੍ਰਿੰਸੀਪਲ ਰਿਤੂ ਬੱਤਰਾ ਨੇ ਦੱਸਿਆ ਕਿ ਇਸ ਵਾਰ ਸਕੂਲ ਦੇ ਦਸਵੀਂ ਜਮਾਤ ਦੇ 206 ਵਿਦਿਆਰਥੀਆਂ ਨੇ ਇਮਤਿਹਾਨ ਦਿੱਤਾ, ਜਿਸ ਵਿੱਚ 4 ਵਿਦਿਆਰਥੀਆਂ ਨੇ 95% ਤੋਂ ਵੱਧ ਅੰਕ, 13 ਵਿਦਿਆਰਥੀਆਂ ਨੇ 90% ਤੋਂ ਵੱਧ ਅੰਕ ਅਤੇ 15 ਵਿਦਿਆਰਥੀਆਂ ਨੇ 85% ਤੋਂ ਵੱਧ ਅੰਕ, 28 ਵਿਦਿਆਰਥੀਆਂ ਨੇ 80% ਤੋਂ ਵੱਧ ਅੰਕ, 72 ਵਿਦਿਆਰਥੀਆਂ ਨੇ 70% ਤੋਂ ਵੱਧ ਅੰਕ ਪ੍ਰਾਪਤ ਕੀਤੇ। ਉਹਨਾਂ ਨੇ ਇਸ ਮੌਕੇ ਤੇ ਸਮੂਹ ਸਟਾਫ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਬੱਚਿਆਂ ਦੇ ਸੁਨਹਿਰੀ ਭਵਿਖ ਲਈ ਕਾਮਨਾ ਕੀਤੀ।
ਉਨ੍ਹਾਂ ਨੇ ਦੱਸਿਆ ਕਿ ਸ਼ਗੁਨ ਨੇ 96% ਅੰਕ ਲੈ ਕੇ ਪਹਿਲਾ ਸਥਾਨ, ਜਸਮੀਤ ਕੌਰ ਨੇ 95.2% ਅੰਕ ਲੈ ਕੇ ਦੂਜਾ ਸਥਾਨ ਅਤੇ ਮਨਦੀਪ ਕੌਰ ਨੇ 95% ਅੰਕ ਲੈ ਕੇ ਤੀਸਰਾ ਸਥਾਨ ਹਾਸਿਲ ਕੀਤਾ।
ਜਸਮੀਤ ਕੌਰ, ਨਵਪ੍ਰੀਤ ਕੌਰ, ਹਰਮਨਪ੍ਰੀਤ ਕੌਰ, ਤਨਵੀਰ ਕੌਰ, ਅਮੀਸ਼ਾ ਦੇਵੀ, ਜੈਦੀਪ ਕੌਰ, ਦਿਵਾਂਸ਼ੀ ਚੌਧਰੀ, ਰਮਾ ਲੀਲ, ਜਸਮੀਨ ਕੌਰ, ਹਰਕੀਰਤ ਸੈਣੀ, ਜਸਮੀਤ ਕੌਰ, ਮੰਨਤ ਚੌਧਰੀ, ਨਵਜੋਤ ਚੌਧਰੀ, ਸੁਪਨਦੀਪ ਕੌਰ ਤੇ ਯੁਵਰਾਜ ਚੌਧਰੀ ਨੇ ਪੰਜਾਬੀ ਵਿਸ਼ੇ ਵਿੱਚੋਂ 100 ਵਿੱਚੋਂ 100 ਅੰਕ, ਅੰਕ ਪ੍ਰਾਪਤ ਕੀਤੇ।
ਸਕੂਲ ਦੇ ਚੇਅਰਮੈਨ ਸ੍ਰੀ ਰਾਮਜੀ ਦਾਸ ਭੂਥਲਾ, ਡਾਇਰੈਕਟਰ ਸੁਮਿਤ ਚੌਧਰੀ ਅਤੇ ਪ੍ਰਿੰਸੀਪਲ ਸ੍ਰੀਮਤੀ ਰਿਤੂ ਬਤਰਾ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਅਧਿਆਪਕਾਂ ਦੀ ਸਖਤ ਮਿਹਨਤ ਲਈ ਉਹਨਾਂ ਦੀ ਪ੍ਰਸ਼ੰਸ਼ਾ ਕੀਤੀ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਅਤੇ ਸਕੂਲ ਦਾ ਨਾਂ ਰੋਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪੂਨਮ ਠਾਕੁਰ, ਨੀਰ ਸ਼ਰਮਾ, ਜਸਪ੍ਰੀਤ ਅਤੇ ਸਮੂਹ ਸਟਾਫ ਮੈਂਬਰ ਹਾਜ਼ਿਰ ਸਨ।


