ਨਵਾਂਸ਼ਹਿਰ /ਕਾਠਗੜ੍ਹ 14 ਮਈ (ਜਤਿੰਦਰਪਾਲ ਸਿੰਘ ਕਲੇਰ )
ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਐਸਐਸਪੀ ਡਾਕਟਰ ਮਹਿਤਾਬ ਸਿੰਘ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ ਥਾਣਾ ਕਾਠਗੜ੍ਹ ਪੁਲਿਸ ਨੇ ਇਕ ਵਿਆਕਤੀ ਨੂੰ ਕਾਬੂ ਕਰਕੇ ਉਸਦੇ ਕੋਲੋਂ 50 ਨਸੀਲੀ ਗੋਲੀਆ ਬਰਾਮਦ ਕੀਤੀਆ | ਪੁਲਿਸ ਨੇ ਕਥਿਤ ਆਰੋਪੀ ਦੇ ਖਿਲਾਫ ਐਨਡੀਪੀਐਸ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ |
ਮਾਮਲੇ ਦੇ ਜਾਂਚ ਅਧਿਕਾਰੀ ਏਐਸਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਹਾਈਟੈੱਕ ਨਾਕਾ ਆਸਰੋਂ ਮੇਨ ਹਾਈਵੇ ਸਾਈਡ ਨੂੰ ਜਾ ਰਹੀ ਸੀ ਕਿ ਇਸੇਦੌਰਾਨ ਬੱਸ ਅੱਡਾ ਆਸਰੋਂ ਇਕ ਵਿਆਕਤੀ ਖੜ੍ਹਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖਕੇ ਪਿੱਛੇ ਨੂੰ ਮੁੜਨ ਲੱਗਿਆ ਤਾਂ ਪੁਲਿਸ ਨੇ ਸ਼ੱਕ ਦੇ ਆਧਾਰ ਤੇ ਉਕਤ ਵਿਆਕਤੀ ਨੂੰ ਕਾਬੂ ਕਰਕੇ ਜਦੋਂ ਉਸਦੀ ਤਲਾਸ਼ੀ ਲਈ ਤਾਂ ਉਸਦੇ ਕੋਲੋਂ 50 ਨਸ਼ੀਲੀ ਗੋਲੀਆ ਬਰਾਮਦ ਹੋਈਆ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਕਥਿਤ ਆਰੋਪੀ ਦੀ ਪਹਿਚਾਣ ਗੁਰਪ੍ਰੀਤ ਉਰਫ ਗੋਪੀ ਪੁੱਤਰ ਪਰਮਜੀਤ ਸਿੰਘ ਵਾਸੀ ਟੌਂਸਾ ਥਾਣਾ ਕਾਠਗੜ੍ਹ ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਰੂਪ ਵਿੱਚ ਹੋਈ |


