ਨਵਾਂਸ਼ਹਿਰ /ਕਾਠਗੜ੍ਹ 14 ਮਈ (ਜਤਿੰਦਰਪਾਲ ਸਿੰਘ ਕਲੇਰ)
ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਐਸਐਸਪੀ ਡਾਕਟਰ ਮਹਿਤਾਬ ਸਿੰਘ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਥਾਣਾ ਕਾਠਗੜ੍ਹ ਪੁਲਿਸ ਨੇ 1ਵਿਆਕਤੀ ਨੂੰ ਕਾਬੂ ਕਰਕੇ ਉਸਦੇ ਕੋਲੋਂ 30 ਨਸ਼ੀਲੀ ਗੋਲੀਆ ਬਰਾਮਦ ਕੀਤੀਆ | ਪੁਲਿਸ ਨੇ ਕਥਿਤ ਆਰੋਪੀ ਦੇ ਖਿਲਾਫ ਐਨਡੀਪੀਐਸ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ |
ਮਾਮਲੇ ਦੇ ਜਾਂਚ ਅਧਿਕਾਰੀ ਏਐਸਆਈ ਰਾਮ ਸ਼ਾਹ ਨੇ ਦੱਸਿਆਂ ਕਿ ਉਨ੍ਹਾਂ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਕਾਠਗੜ੍ਹ ਸਾਈਡ ਵੱਲ ਗਸ਼ਤ ਕਰ ਰਹੀ ਸੀ ਕਿ ਇਸੇ ਦੌਰਾਨ ਕਾਠਗੜ੍ਹ ਖੱਡ ਦੇ ਕੋਲ 1 ਵਿਆਕਤੀ ਖੜ੍ਹਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖਕੇ ਘਬਰਾ ਗਿਆ ਗਿਆ ਅਤੇ ਯਕਦਮ ਪਿੱਛੇ ਨੂੰ ਮੁੜਨ ਲੱਗਿਆ ਤਾਂ ਪੁਲਿਸ ਨੇ ਸ਼ੱਕ ਦੇ ਆਧਾਰ ਤੇ ਉਕਤ ਵਿਆਕਤੀ ਨੂੰ ਕਾਬੂ ਕਰਕੇ ਜਦੋਂ ਉਸਦੀ ਤਲਾਸ਼ੀ ਲਈ ਤਾਂ ਉਸਦੇ ਦੇ ਕੋਲੋਂ 30 ਨਸ਼ੀਲੀ ਗੋਲੀਆ ਬਰਾਮਦ ਹੋਈਆ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਕਥਿਤ ਆਰੋਪੀ ਦੀ ਪਹਿਚਾਣ ਵਿਜੇ ਕੁਮਾਰ ਉਰਫ ਵਿੱਕੀ ਪੁੱਤਰ ਬਿੱਟੂ ਪਿੰਡ ਟੌਂਸਾ ਥਾਣਾ ਕਾਠਗੜ੍ਹ ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਰੂਪ ਵਿੱਚ ਹੋਈ |


