ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਨਤੀਜਿਆਂ ਵਿੱਚ ਮਾਰੀਆਂ ਮੱਲਾਂ
ਰੂਪਨਗਰ 16 ਮਈ ( ਜਤਿੰਦਰਪਾਲ ਸਿੰਘ ਕਲੇਰ ) ਬੀਤੇ ਦਿਨੀ ਪੰਜਾਬ ਸਰਕਾਰ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਏ ਨਤੀਜਿਆਂ ਵਿੱਚ ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਮੱਲਾ ਮਾਰੀਆਂ ਹਨ ਦੇ ਅਧਿਆਪਕ ਸਾਹਿਬਾਨ ਅਤੇ ਮਾਪਿਆਂ ਨੂੰ ਮੈਂ ਵਧਾਈ ਦਿੰਦਾ ਹਾਂ ਇਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਸਕੂਲ ਸਿੱਖਿਆ ਬੋਰਡ ਟੈਕਨੀਕਲ ਐਜੂਕੇਸ਼ਨ ਦੇ ਡਾਇਰੈਕਟਰ ਰਜਿੰਦਰ ਸਿੰਘ ਗੱਗੀ ਨੇ ਤਖਬ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤੇ ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੂੰ ਪੰਜਾਬ ਵਿੱਚ ਤਿੰਨ ਸਾਲ ਹੋ ਗਏ ਹਨ ਜਿਨਾਂ ਨੇ ਅਰਵਿੰਦ ਕੇਜਰੀਵਾਲ ਦਿੱਲੀ ਮਾਡਲ ਮਨੀਸ਼ ਸਿਸੋਦੀਆ ਦੀ ਨੀਤੀ ਨੂੰ ਪੰਜਾਬ ਵਿੱਚ ਸਿੱਖਿਆ ਨੀਤੀ ਅਪਲਾਈ ਕਰਕੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਬਦਲੀ ਗਈ ਜਿਸ ਕਾਰਨ ਸਰਕਾਰੀ ਸਕੂਲ ਵਿੱਚ ਬੱਸਾਂ ਦੇ ਪ੍ਰਬੰਧ ਪੀਣ ਵਾਲੇ ਪਾਣੀ ਬੈਠਣ ਉੱਠਣ ਚੰਗੀ ਸਿੱਖਿਆ ਚੰਗੇ ਅਧਿਆਪਕ ਅਤੇ ਟੈਕਨੀਕਲ ਟਰੇਨਿੰਗ ਮੁਕਾਬਲੇ ਐਕਸਟਰਾ ਕਲਾਸ ਕੰਪੀਟੀਸ਼ਨ ਇਗਜਾਮ ਤੇ ਮਿਹਨਤੀ ਸਟਾਫ ਹੋਣ ਤੇ ਕਾਰਨ ਵਿਦਿਆਰਥੀਆਂ ਦਾ ਪੜਾਈ ਵਿੱਚ ਚੰਗਾ ਮਨ ਲੱਗਦਾ ਹੈ ਅਤੇ ਚੰਗੀ ਸਿੱਖਿਆ ਦਿੱਤੀ ਜਾਂਦੀ ਹੈ ਜਿਸ ਦਾ ਨਤੀਜਾ ਵਿਦਿਆਰਥੀਆਂ ਵੱਲੋਂ ਦਿੱਤੇ ਹੋਈ ਪ੍ਰੀਖਿਆਵਾਂ ਵਿੱਚ ਚੰਗੇ ਨੰਬਰ ਪ੍ਰਾਪਤ ਕਰਕੇ ਹੀ ਮਿਲਦਾ ਹੈ ਜਿੱਥੇ ਸਮੁੱਚੇ ਪੰਜਾਬ ਦੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਵੀ ਪੜ੍ਹਾਈ ਕਰਕੇ ਚੰਗੀਆਂ ਪਜੀਸ਼ਨਾਂ ਹਾਸਲ ਕਰ ਰਹੇ ਹਨ ਜਿਸ ਦਾ ਸਾਰਾ ਸਿਹਰਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਚੰਗੀ ਸੋਚ ਵਿਦਿਆਰਥੀਆਂ ਪ੍ਰਤੀ ਪਿਆਰ ਅਤੇ ਕੁਝ ਮਹੀਨਿਆਂ ਬਾਅਦ ਅਧਿਆਪਕ ਅਤੇ ਮਾਪਿਆਂ ਦੇ ਤਾਲਮੇਲ ਲਈ ਪੇਰੈਂਟਸ ਟੀਚਰ ਮੀਟਿੰਗ ਕਾਰਨ ਅੱਜ ਬੋਰਡ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਸ਼ਾਨਦਾਰ ਆ ਰਹੇ ਹਨ ਇਸ ਮੌਕੇ ਸਿੱਖਿਆ ਬੋਰਡਸ ਦੇ ਡਾਇਰੈਕਟਰ ਗੁਰਿੰਦਰ ਸਿੰਘ ਗੱਗੀ ਨੇ ਜਿੱਥੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਉਥੇ ਹੀ ਉਹਨਾਂ ਦੇ ਮਾਪਿਆਂ ਅਤੇ ਅਧਿਆਪਕਾਂ ਦਾ ਇਹਨਾਂ ਨਤੀਜਾ ਪ੍ਰਤੀ ਚੰਗੇ ਅੰਕੜੇ ਪੇਸ਼ ਕਰਨ ਵਿੱਚ ਆਉਣਾ ਵਧਾਈ ਦਿੱਤੀ ਤੇ ਬੱਚਿਆਂ ਨੂੰ ਹੋਰ ਮਿਹਨਤ ਕਰਨ ਅਤੇ ਲਗਨ ਨਾਲ ਪੜ੍ਹਾਈ ਕਰਨ ਦੇ ਲਈ ਕਿਹਾ ਇਸ ਮੌਕੇ ਗੁਰਿੰਦਰ ਸਿੰਘ ਗੱਗੀ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਰਾਹੀਂ ਵੀ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਅੱਜ ਨੁਹਾਰ ਬਹੁਤ ਬਦਲ ਗਈ ਹੈ ਤੇ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਚੰਗੀਆਂ ਗਰਾਂਟਾਂ ਦੇ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬੀਆਂ ਦੇ ਦਿਲਾਂ ਵਿੱਚ ਆਪਣੀ ਵੱਖਰੀ ਪਹਿਚਾਣ ਬਣਾਈ ਹੈ


