Join
Thursday, March 26, 2026
Thursday, March 26, 2026

ਸੈਕਟਰ ਸਾਹਿਬਾ ਦੇ ਅਧੀਨ ਸਬ ਸੈਂਟਰ ਕੌਲਗੜ੍ਹ ਵਿੱਖੇ ਨੈਸ਼ਨਲ ਡੇਂਗੂ ਦਿਵਸ ਮਨਾਇਆ ਗਿਆ

ਬਲਾਚੌਰ 16 ਮਈ (ਜਤਿੰਦਰਪਾਲ ਸਿੰਘ ਕਲੇਰ ) 

ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾਕਟਰ ਗੁਰਿੰਦਰਜੀਤ ਸਿੰਘ ਅਤੇ ਐਪੀਡੀਮੋਲੋਜਿਸਟ ਡਾਕਟਰ ਰਕੇਸ਼ ਪਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਨਵਰੀਤ ਕੌਰ ਪੀ ਐੱਚ ਸੀ ਸੜੌਆ ਜੀ ਦੀ ਯੋਗ ਅਗਵਾਈ ਹੇਠ ਸੈਕਟਰ ਸਾਹਿਬਾ ਦੇ ਅਧੀਨ ਸਬ ਸੈਂਟਰ ਕੌਲਗੜ੍ਹ ਵਿੱਖੇ ਨੈਸ਼ਨਲ ਡੇਂਗੂ ਦਿਵਸ ਮਨਾਇਆ ਗਿਆ ਜਿਸ ਵਿੱਚ ਹੈਲਥ ਇੰਸਪੈਕਟਰ ਗੁਰਿੰਦਰ ਸਿੰਘ ਨੇ ਦੱਸਿਆ ਕਿ ਹਰੇਕ ਸਾਲ 16 ਮਈ ਨੂੰ ਨੈਸ਼ਨਲ ਡੇਂਗੂ ਦਿਵਸ ਮਨਾਇਆ ਜਾਂਦਾ ਹੈ ਇਸ ਨੂੰ ਮਨਾਉਣ ਦਾ ਮੁੱਖ ਮੰਤਵ ਲੋਕਾਂ ਨੂੰ ਡੇਂਗੂ ਦੀ ਬਿਮਾਰੀਆਂ ਦੇ ਬਚਾਅ ਸਬੰਧੀ ਜਾਗਰੂਕ ਕਰਨ ਹੈ ਦੱਸਿਆ ਕਿ ਡੇਂਗੂ ਬੁਖਾਰ ਏਡੀਜ਼ ਅਜਿਪਟੀ ਨਾਂ ਦੇ ਮੱਛਰਾਂ ਦੇ ਕੱਟਣ ਨਾਲ ਫ਼ੈਲਦਾ ਹੈ ਇਹ ਮੱਛਰ ਸਾਫ ਖੜ੍ਹੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦੇ ਹਨ ਅਤੇ ਇਹ ਸਿਰਫ ਦਿਨ ਵੇਲੇ ਕੱਟਦਾ ਹੈ ਇਸ ਬੁਖਾਰ ਦੇ ਲੱਛਣਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਿੱਚ ਤੇਜ਼ ਬੁਖਾਰ ਅਤੇ ਸਿਰ ਦਰਦ ਹੋਣਾ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਹੋਣਾ, ਮਾਸਪੇਸ਼ੀਆਂ ਅਤੇ ਜੌੜਾ ਵਿੱਚ ਦਰਦ ਹੋਣਾ, ਜੀ ਕੱਚਾ ਹੋਣਾ, ਅਤੇ ਉਲਟੀਆਂ ਆਉਣੀਆਂ, ਹਾਲਤ ਖਰਾਬ ਹੋਣ ਤੇ ਨੱਕ ਮੂੰਹ ਤੇ ਮਸੂੜਿਆਂ ਵਿੱਚੋਂ ਖੂਨ ਦਾ ਵਗਣਾ ਹੋ ਸਕਦੇ ਹਨ ਇਸ ਤੋਂ ਬਚਾਅ ਲਈ ਸਾਨੂੰ ਉਪਰਾਲੇ ਕਰਨੇ ਚਾਹੀਦੇ ਹਨ ਆਪਣੇ ਘਰਾਂ ਦੇ ਆਲੇ ਦੁਆਲੇ ਪਾਣੀ ਇਕੱਠਾ ਨਾ ਹੋਣ ਦਿਓ, ਪਾਣੀ ਦੇ ਭਰੇ ਭਾਂਡਿਆਂ ਨੂੰ ਢੱਕ ਕੇ ਰੱਖੋ, ਟਾਇਰਾਂ,ਬਾਧੂ ਪਏ ਬਰਤਨਾਂ ਗਮਲਿਆਂ , ਡਰੱਮਾ ਆਦਿ ਵਿੱਚ ਪਾਣੀ ਇਕੱਠਾ ਨਾ ਹੋਣ ਦਿਓ, ਹਫ਼ਤੇ ਵਿੱਚ ਇੱਕ ਵਾਰ ਕੂਲਰਾਂ ਗਮਲਿਆਂ ਫਰਿੱਜਾਂ ਦੀਆਂ ਟਰੇਆਂ ਵਿੱਚ ਖੜ੍ਹੇ ਪਾਣੀ ਨੂੰ ਚੰਗੀ ਤਰ੍ਹਾਂ ਸਾਫ਼ ਕਰਕੇ ਸੁਕਾਉਣਾ ਚਾਹੀਦਾ ਹੈ, ਡੇਂਗੂ ਦਾ ਮੱਛਰ ਦਿਨ ਵੇਲੇ ਕੱਟਦਾ ਹੈ ਇਸ ਲਈ ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਪੂਰੀ ਤਰ੍ਹਾਂ ਢੱਕਿਆ ਹੋਇਆ ਹੋਵੇ ਬੁਖਾਰ ਹੋਣ ਤੇ ਨੇੜੇ ਦੇ ਸਰਕਾਰੀ ਹਸਪਤਾਲ ਵਿੱਚ ਚੈੱਕ ਅੱਪ ਕਰਵਾਓ ਇਸ ਦੇ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲ ਵਿੱਚ ਮੁਫ਼ਤ ਕੀਤਾ ਜਾਂਦਾ ਹੈ ਇਸ ਮੌਕੇ ਤੇ ਮਲਟੀਪਰਪਜ ਹੈਲਥ ਵਰਕਰ ਜਸਵਿੰਦਰ ਕੁਮਾਰ, ਪਵਨਦੀਪ ਕੌਰ ਆਸ਼ਾ ਵਰਕਰ ਕੌਲਗੜ੍ਹ, ਆਸ਼ਾ ਵਰਕਰ ਸਰਬਜੀਤ ਕੌਰ ਅਤੇ ਪੇਂਡੂ ਸਿਹਤ ਸਫ਼ਾਈ ਸੰਮਤੀ ਦੇ ਮੈਂਬਰ ਹਾਜ਼ਰ ਸਨ

Related Articles

LEAVE A REPLY

Please enter your comment!
Please enter your name here

Latest Articles

2

2