Join
Thursday, March 26, 2026
Thursday, March 26, 2026

ਪੀਰ ਬਾਬਾ ਬੰਦਲੀ ਸ਼ੇਰ ਮਹਾਰਾਜ ਆਸਰੋਂ ਦਾ ਸਲਾਨਾ ਜੋੜ ਮੇਲਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਨਵਾਂਸ਼ਹਿਰ /ਕਾਠਗੜ੍ਹ16 ਮਈ (ਜਤਿੰਦਰਪਾਲ ਸਿੰਘ ਕਲੇਰ )

ਕਾਠਗੜ੍ਹ ਦੇ ਨੇੜੇ ਪਿੰਡ ਆਸਰੋਂ ਨਾਮਵਰ ਧਾਰਮਿਕ ਸਥਾਨ ਪੀਰ ਬਾਬਾ ਬੰਦਲੀ ਸ਼ੇਰ ਮਹਾਰਾਜ ਪਿੰਡ ਆਸਰੋਂ ਦਾ ਸਲਾਨਾ ਜੋੜ ਮੇਲਾ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਡੇਰਾ ਦੇ ਮੁੱਖ ਸੇਵਾਦਾਰ ਬਾਬਾ ਸੱਤ ਪਾਲ ਜੀ ਦੀ ਅਗਵਾਈ ਹੇਠ ਅਸਥਾਨ ਤੇ ਚਾਦਰ ਚੜਾਉਣ ਅਤੇ ਝੰਡਾ ਚੜਾਉਣ ਦੀ ਰਸਮ ਅਦਾ ਕੀਤੀ ਗਈ। ਉਪਰੰਤ ਧਾਰਮਿਕ ਰਾਗੀ ਢਾਡੀ ਜਥਿਆਂ ਨੇ ਸੰਗਤਾਂ ਨੂੰ ਅੰਮ੍ਰਿਤ ਮਈ ਬਾਣੀ ਨਾਲ ਨਿਹਾਲ ਕੀਤਾ। ਸੰਗਤਾਂ ਲਈ ਬਹੁਤ ਵਧੀਆ ਪ੍ਰਬੰਧ ਕੀਤੇ ਹੋਏ ਸਨ। ਤਪਦੀ ਗਰਮੀ ਤੋਂ ਬਚਣ ਲਈ ਪਾਣੀ ਦੀਆਂ ਛਬੀਲਾਂ, ਖੀਰ ਦੇ ਲੰਗਰ, ਚਾਹ ਪਕੌੜਿਆਂ ਦੇ ਲੰਗਰ ਅਤੁੱਟ ਵਰਤਾਏ ਗਏ । ਇਸ ਮੌਕੇ ਵਿਜੇਂਦਰਾ ਹਸਪਤਾਲ ਰੋਪੜ੍ਹ ਵੱਲੋਂ ਖੂਨਦਾਨ ਕੈਂਪ ਅਤੇ ਚੌਧਰੀ ਹਸਪਤਾਲ ਰੋਪੜ ਵੱਲੋਂ ਫ੍ਰੀ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ।  ਇਸ ਧਾਰਮਿਕ ਸਥਾਨ ਤੇ ਸੰਗਤਾਂ ਦੇਸ਼ ਵਿਦੇਸ਼ ਤੋਂ ਬਹੁਤ ਵੱਡੀ ਗਿਣਤੀ ਵਿੱਚ ਆ ਕੇ ਨਤਮਸਤਕ ਹੁੰਦੀਆਂ ਹਨ। ਇਸ ਮੌਕੇ ਹਿੰਮਤ ਸਿੰਘ ਰਾਜਾ, ਚਮਨ ਲਾਲ ਸੜੋਆ, ਸੂਬੇਦਾਰ ਜਸਵੀਰ ਸਿੰਘ,ਸਬ ਇੰਸਪੈਕਟਰ ਗੁਰਮੁਖ ਸਿੰਘ, ਸਾਬਕਾ ਸਰਪੰਚ ਕਰਨੈਲ ਸਿੰਘ, ਜਸਪ੍ਰੀਤ ਸਿੰਘ ਆਦਿ ਸਮੇਤ ਸੰਗਤਾਂ ਨੇ ਦੇਸ਼ ਵਿਦੇਸ਼ ਸੰਗਤਾਂ ਤੋਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਲਵਾਈ ।

Related Articles

LEAVE A REPLY

Please enter your comment!
Please enter your name here

Latest Articles

2

2