Join
Saturday, March 28, 2026
Saturday, March 28, 2026

ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਅਤੇ ਖਰਚਾ ਘਟਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਕਿਸਾਨਾਂ ਲਈ ਬੇਹਤਰ ਵਿਕਲਪ:-ਮੁੱਖ ਖੇਤੀਬਾੜੀ ਅਫਸਰ

ਸ਼ਹੀਦ ਭਗਤ ਸਿੰਘ ਨਗਰ:16 ਮਈ(ਜਤਿੰਦਰਪਾਲ ਸਿੰਘ ਕਲੇਰ ) 

ਪੰਜਾਬ ਸਰਕਾਰ ਵਲੋਂ ਚਲਾਏ ਗਏ ਪਾਣੀ ਬਚਾਓ ਪੰਜਾਬ ਬਚਾਓ ਅਭਿਆਨ ਤਹਿਤ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਖੇਤੀਬਾੜੀ ਅਫਸਰ ਸ਼ਹੀਦ ਭਗਤ ਸਿੰਘ ਨਗਰ ਡਾ. ਰਕੇਸ਼ ਕੁਮਾਰ ਸ਼ਰਮਾ ਵਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ੳਤਸ਼ਾਹਿਤ ਕਰਨ ਲਈ ਪਿਛਲੇ ਸਾਲ ਦੇ ਤਰਜ਼ ਤੇ ਇਸ ਸਾਲ ਵੀ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਸਨਮਾਨ ਰਾਸ਼ੀ ਵਿਭਾਗ ਦੇ ਪੋਰਟਲ https://agrimachinerypb.com  ਰਾਹੀਂ ਮੁਹੱਈਆ ਕਰਵਾਈ ਜਾਵੇਗੀ ।ਉਨ੍ਹਾਂ ਵਲੋਂ ਦੱਸਿਆ ਗਿਆ ਕਿ ਝੋਨੇ ਦੀ ਸਿੱਧੀ ਬਿਜ਼ਾਈ ਨਾਲ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕਦਾ ਹੈ।ਉਨ੍ਹਾਂ ਵੱਲੋਂ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਜੋ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾ ਰਹੇ ਹਨ ਉਹ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਦੇ ਬਲਾਕਾਂ ਵਿੱਚ ਸੰਪਰਕ ਕਰਕੇ ਆਪਣੇ ਆਪ ਨੂੰ ਪੋਰਟਲ ਤੇ ਰਜਿਸਟਰ ਜ਼ਰੂਰ ਕਰਵਾਉਣ ,ਜਿਸ ਨਾਲ ਉਨ੍ਹਾਂ ਨੂੰ ਸਰਕਾਰ ਵੱਲੋਂ ਵਿੱਤੀ ਸਹਾਇਤਾ ਦਿੱਤੀ ਜਾ ਸਕੇ।ਉਨ੍ਹਾਂ ਵਲੋਂ ਦੱਸਿਆ ਗਿਆ ਕਿ ਪਿਛਲੇ ਸਾਲ ਜ਼ਿਲ੍ਹੇ ਵਿੱਚ 82 ਕਿਸਾਨਾਂ ਵਲੋਂ 803.75 ਏਕੜ ਦੇ ਰਕਬੇ ਵਿੱਚ ਸਫਲਤਾ ਪੂਰਵਕ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਅਪਣਾਇਆ ਗਿਆ ਅਤੇ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ 11,01,075 ਰੁਪਏ ਦੀ ਰਾਸ਼ੀ ਕਿਸਾਨਾਂ ਨੂੰ ਪੋਰਟਲ ਰਾਹੀਂ ਉਨ੍ਹਾਂ ਦੇ ਖਾਤੀਆਂ ਵਿੱਚ ਮੁਹੱਈਆ ਕਰਵਾਈ ਗਈ।ਉਨ੍ਹਾਂ ਨੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਅਤੇ ਝੋਨੇ ਦੀ ਸਿੱਧੀ ਬਿਜ਼ਾਈ ਸਬੰਧੀ ਆਪਣੇ ਸਬੰਧਤ ਬਲਾਕ ਖੇਤੀਬਾੜੀ ਅਫਸਰ ਨਾਲ ਸੰਪਰਕ ਕਰਨ।

Related Articles

LEAVE A REPLY

Please enter your comment!
Please enter your name here

Latest Articles

2

2