Join
Friday, March 27, 2026
Friday, March 27, 2026

ਰੇਨਬੋ ਪਬਲਿਕ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸੌ ਫੀਸਦੀ

ਜਲੰਧਰ, (ਕਰਮਵੀਰ ਸਿੰਘ)-

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦਾ ਨਤੀਜਾ ਘੋਸ਼ਿਤ ਕੀਤਾ ਗਿਆ। ਜਿਸ ਦੌਰਾਨ ਰੇਨਬੋ ਪਬਲਿਕ ਸਕੂਲ ਸਤੋਵਾਲੀ ਆਦਮਪੁਰ ਦਾ ਨਤੀਜਾ ਸੌ ਫੀਸਦੀ ਰਿਹਾ। ਪ੍ਰਿੰਸੀਪਲ ਜੋਧ ਸਿੰਘ ਡੋਗਰਾ ਨੇ ਦੱਸਿਆ ਕਿ ਸਾਡੇ ਸਕੂਲ ਦੇ 25 ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਿਸ ਵਿਚ 22 ਵਿਦਿਆਰਥੀ ਨੇ ਪਹਿਲਾ ਸਥਾਨ ਅਤੇ 03 ਵਿਦਿਆਰਥੀਆਂ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਜਮਾਤ ਵਿੱਚੋਂ ਅਸ਼ਨੀਤ ਕੌਰ ਨੇ 93.23% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਅਵਰੀਤ ਕੌਰ ਨੇ 88% ਅੰਕ ਹਾਸਲ ਕਰਕੇ ਦੂਸਰਾ ਸਥਾਨ, ਪੂਨੀਤ ਨੇ 87% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ, ਦਿਵਾਂਸਿਕਾ ਨੇ 86.3% ਅੰਕ ਪ੍ਰਾਪਤ ਕਰਕੇ ਚੌਥਾ ਸਥਾਨ ਹਾਸਲ ਕਰਕੇ ਆਪਣੇ ਮਾਤਾ-ਪਿਤਾ ਤੇ ਸਕੂਲ ਦਾ ਨਾਂ ਰੌਸ਼ਨ ਕੀਤਾ। ਸਕੂਲ ਦੇ ਚੇਅਰਮੈਨ ਅਨਿਲ ਕੁਮਾਰ ਸ਼ਰਮਾ ਤੇ ਪ੍ਰਿੰਸੀਪਲ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਤੇ ਬੱਚਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ਕਿਹਾ ਕਿ ਰੇਨਬੋ ਪਬਲਿਕ ਸਕੂਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਲਈ ਵਚਨਬੱਧ ਹੈ। ਸਕੂਲ ਪ੍ਰਸ਼ਾਸਨ ਅਤੇ ਸਟਾਫ ਦੀ ਕੜੀ ਮਿਹਨਤ ਨਾਲ ਹੀ ਵਿਦਿਆਰਥੀ ਹੋਰ ਗਤੀਵਿਧੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ।

Related Articles

LEAVE A REPLY

Please enter your comment!
Please enter your name here

Latest Articles

2

2