ਨਵਾਂਸ਼ਹਿਰ /ਕਾਠਗੜ੍ਹ 18 ਮਈ (ਜਤਿੰਦਰਪਾਲ ਸਿੰਘ ਕਲੇਰ )
ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਐਸਐਸਪੀ ਡਾਕਟਰ ਮਹਿਤਾਬ ਸਿੰਘ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ ਆਸਰੋਂ ਪੁਲਿਸ ਨੇ ਇਕ ਵਿਆਕਤੀ ਨੂੰ ਕਾਬੂ ਕਰਕੇ ਉਸਦੇ ਕੋਲੋਂ 30 ਨਸ਼ੀਲੀ ਗੋਲੀਆ ਬਰਾਮਦ ਕੀਤੀਆ | ਪੁਲਿਸ ਨੇ ਕਥਿਤ ਆਰੋਪੀ ਦੇ ਖਿਲਾਫ ਐਨਡੀਪੀਐਸ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ |
ਮਾਮਲੇ ਦੇ ਜਾਂਚ ਅਧਿਕਾਰੀ ਏਐਸਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਪਿੰਡ ਆਸਰੋਂ ਤੋਂ ਹੁੰਦੇ ਹੋਏ ਹਾਈਟੈੱਕ ਨਾਕੇ ਤੋਂ ਆਸਰੋਂ ਨੈਸ਼ਨਲ ਹਾਈਵੇ ਸਾਈਡ ਨੂੰ ਜਾ ਰਹੇ ਸਨ ਤਾਂ ਇਸ ਦੇ ਦੌਰਾਨ ਜਦੋਂ ਪੁਲਿਸ ਪਾਰਟੀ ਓਵਰ ਬ੍ਰਿਜ ਆਸਰੋਂ ਦੇ ਕੋਲ ਪਹੁੰਚੀ ਤਾਂ ਸਾਹਮਣੇ ਤੋਂ ਇਕ ਮੋਨਾ ਵਿਆਕਤੀ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖਕੇ ਘਬਰਾ ਗਿਆ ਅਤੇ ਕਾਹਲੀ ਨਾਲ ਬ੍ਰਿਜ ਦੇ ਹੇਠਾਂ ਨੂੰ ਮੁੜਨ ਲੱਗਿਆ ਤਾਂ ਉਸ ਨੇ ਪੁਲਿਸ ਪਾਰਟੀ ਨੂੰ ਵੇਖ ਕੇ ਆਪਣੇ ਪਹਿਨੇ ਹੋਏ ਪਜਾਮੇ ਵਿੱਚੋਂ ਇੱਕ ਪਾਰਦਰਸ਼ੀ ਲਿਫਾਫੀ ਸੜਕ ਦੇ ਕਿਨਾਰੇ ਖਾਹ ਫੂਸ ਵਿੱਚ ਸੁੱਟ ਦਿੱਤੀ ਅਤੇ ਪੁਲਿਸ ਨੇ ਸ਼ੱਕ ਦੇ ਆਧਾਰ ਤੇ ਉਕਤ ਵਿਆਕਤੀ ਨੂੰ ਕਾਬੂ ਕਰਕੇ ਜਦੋਂ ਉਕਤ ਵਿਆਕਤੀ ਸੁੱਟੀ ਲਿਫਾਫੀ ਤਲਾਸ਼ੀ ਲਈ ਤਾਂ ਉਸਦੇ ਵਿੱਚੋਂ 30 ਨਸ਼ੀਲੀ ਗੋਲੀਆ ਬਰਾਮਦ ਹੋਈਆ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਕਥਿਤ ਆਰੋਪੀ ਦੀ ਪਹਿਚਾਣ ਮਨੀਸ਼ ਕੁਮਾਰ ਪੁੱਤਰ ਮਨੋਹਰ ਲਾਲ ਵਾਸੀ ਨੱਥਾਨਗਲ ਥਾਣਾ ਕਾਠਗੜ੍ਹ ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਰੂਪ ਵਿੱਚ ਹੋਈ |


